ਮੁੱਖ ਮੰਤਰੀ ਦੇ ਟਵੀਟ ਅਤੇ ਪ੍ਰਸੋਨਲ ਵਿਭਾਗ ਵਲੋਂ ਮੁਲਾਜ਼ਮਾਂ ਨੂੰ ਧਮਕੀ ਦੇਣ ਸੰਬੰਧੀ ਜਾਰੀ ਪੱਤਰ ਦੀਆਂ ਕਾਪੀਆਂ ਸਾੜੀਆਂ ਅਗਲੇ ਐਕਸ਼ਨ ਸੰਬੰਧੀ ਮੀਟਿੰਗ ਅੱਜ
ਕੋਟਕਪੂਰਾ, 29 ਅਗਸਤ (ਮੋਹਰ ਸਿੰਘ ਗਿੱਲ)-ਤਹਿਸੀਲ ਅਧਿਆਪਕਾਂ, ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਸਥਾਨਕ ਲਾਲਾ ਲਾਜਪਤ ਰਾਏ ਮਿਉੂਂਸਪਲ ਪਾਰਕ ਵਿਚ ਰੋਸ ਪ੍ਰਦਰਸਨ ਕਰਨ ਤੋਂ ਬਾਅਦ ਉਪ ਮੰਡਲ ਮੈਜਿਸਟਰੇਟ ਦੇ ਦਫ਼ਤਰ ਸਾਹਮਣੇ 27 ਅਗਸਤ ਨੂੰ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਟਵੀਟ ਅਤੇ ਇਸੇ ਹੀ ਦਿਨ ਪ੍ਰਸੋਨਲ ਵਿਭਾਗ ਪੰਜਾਬ ਵਲੋਂ ਮੁਲਾਜਮਾਂ ਨੂੰ ਧਮਕੀ ਦੇਣ ਸਬੰਧੀ ਜਾਰੀ ਕੀਤੇ ਗਏ ਪੱਤਰ ਦੀਆਂ ਕਾਪੀਆਂ ਸਾੜੀਆਂ ਗਈਆਂ। ਇਸ ਦੌਰਾਨ ਜਥੇਬੰਦਕ ਆਗੂਆਂ ਵਲੋਂ ਮੁੱਖ ਮੰਤਰੀ ਪੰਜਾਬ ਅਤੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜੀ ਕੀਤੀ ਗਈ।
ਕੋਟਕਪੂਰਾ, 29 ਅਗਸਤ (ਮੋਹਰ ਸਿੰਘ ਗਿੱਲ)-ਤਹਿਸੀਲ ਅਧਿਆਪਕਾਂ, ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਸਥਾਨਕ ਲਾਲਾ ਲਾਜਪਤ ਰਾਏ ਮਿਉੂਂਸਪਲ ਪਾਰਕ ਵਿਚ ਰੋਸ ਪ੍ਰਦਰਸਨ ਕਰਨ ਤੋਂ ਬਾਅਦ ਉਪ ਮੰਡਲ ਮੈਜਿਸਟਰੇਟ ਦੇ ਦਫ਼ਤਰ ਸਾਹਮਣੇ 27 ਅਗਸਤ ਨੂੰ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਟਵੀਟ ਅਤੇ ਇਸੇ ਹੀ ਦਿਨ ਪ੍ਰਸੋਨਲ ਵਿਭਾਗ ਪੰਜਾਬ ਵਲੋਂ ਮੁਲਾਜਮਾਂ ਨੂੰ ਧਮਕੀ ਦੇਣ ਸਬੰਧੀ ਜਾਰੀ ਕੀਤੇ ਗਏ ਪੱਤਰ ਦੀਆਂ ਕਾਪੀਆਂ ਸਾੜੀਆਂ ਗਈਆਂ। ਇਸ ਦੌਰਾਨ ਜਥੇਬੰਦਕ ਆਗੂਆਂ ਵਲੋਂ ਮੁੱਖ ਮੰਤਰੀ ਪੰਜਾਬ ਅਤੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜੀ ਕੀਤੀ ਗਈ। ਪੈਨਸ਼ਨਰ ਆਗੂ ਪ੍ਰੇਮ ਚਾਵਲਾ, ਕੁਲਵਿੰਦਰ ਸਿੰਘ ਮੌੜ, ਸੁਭਾਸ਼ ਚੰਦਰ ਸ਼ਰਮਾ, ਜਗਸੀਰ ਸਿੰਘ ਖਾਰਾ, ਕੁਲਵੰਤ ਸਿੰਘ ਚਾਨੀ, ਵੀਰ ਇੰਦਰਜੀਤ ਸਿੰਘ ਪੁਰੀ, ਪਾਵਰਕਾਮ ਪੈਨਸ਼ਨਰ ਆਗੂ ਦਰਸ਼ਨ ਕੁਮਾਰ ਬਾਵਾ, ਟੈਕਨੀਕਲ ਸਰਵਿਸਿਜ਼ ਯੂਨੀਅਨ ਦੇ ਆਗੂ ਹਰਪ੍ਰੀਤ ਸਿੰਘ ਖ਼ਾਲਸਾ, ਹਰਪ੍ਰੀਤ ਸਿੰਘ ਵਾੜਾਦੜਾਕਾ, ਮਨਜੀਤ ਸਿੰਘ, ਮਿਉੂਂਸਪਲ ਮੁਲਾਜ਼ਮ ਯੂਨੀਅਨ ਕੋਟਕਪੂਰਾ ਦੇ ਪ੍ਰਧਾਨ ਸੁਸ਼ੀਲ ਕੁਮਾਰ, ਨਗਰ ਕੌਂਸਲ ਮੁਲਾਜ਼ਮ ਆਗੂ ਸ਼ਰਨ ਕੁਮਾਰ, ਡੈਮੋਕਰੇਟਿਕ ਟੀਚਰਜ਼ ਫ਼ਰੰਟ ਦੇ ਆਗੂ ਅਜਾਇਬ ਸਿੰਘ, ਜਤਿੰਦਰ ਸਿੰਘ ਢਿੱਲਵਾਂ, ਰਾਜ ਕੁਮਾਰ ਟੋਨੀ, ਮਾਸਟਰ ਕੇਡਰ ਯੂਨੀਅਨ ਦੇ ਆਗੂ ਜਸਜੀਤ ਸਿੰਘ, ਗੁਰਨਾਮ ਸਿੰਘ ਬਾਹਮਣ ਵਾਲਾ, ਜਗਦੀਪ ਸਿੰਘ, ਐਲੀਮੈਂਟਰੀ ਟੀਚਰਜ ਯੂਨੀਅਨ ਦੇ ਆਗੂ ਪ੍ਰੀਤ ਭਗਵਾਨ ਸਿੰਘ, ਗੁਰਮੀਤ ਸਿੰਘ, ਗੌਰਮਿੰਟ ਸਕੂਲ ਟੀਚਰਜ ਯੂਨੀਅਨ ਦੇ ਆਗੂ ਕੁਲਦੀਪ ਸਿੰਘ ਸਹਿਦੇਵ, ਸੁਖਚੈਨ ਸਿੰਘ ਰਾਮਸਰ, ਗੌਰਮਿੰਟ ਟੀਚਰਜ ਯੂਨੀਅਨ ਦੇ ਆਗੂ ਨਵਦੀਪ ਸਿੰਘ ਨੇ ਪੰਜਾਬ ਦੇ ਮੁੱਖ ਮੰਤਰੀ ਅਤੇ ਪੰਜਾਬ ਸਰਕਾਰ ’ਤੇ ਦੋਸ਼ ਲਗਾਇਆ ਕਿ ਆਪਣੇ ਸਾਢੇ ਚਾਰ ਸਾਲਾਂ ਦੇ ਰਾਜ ਭਾਗ ਦੌਰਾਨ ਲਗਾਤਾਰ ਮੁਲਾਜ਼ਮ ਅਤੇ ਪੈਨਸ਼ਨਰ ਵਿਰੋਧੀ ਫ਼ੈਸਲੇ ਕੀਤੇ ਹਨ ਅਤੇ ਵਾਰ ਵਾਰ ਸਾਂਝੀ ਲੀਡਰਸ਼ਿਪ ਨੂੰ ਮੀਟਿੰਗਾਂ ਦਾ ਸਮਾਂ ਦੇ ਕੇ ਗੱਲਬਾਤ ਤੋਂ ਭਗੌੜੇ ਹੋ ਗਏ ਹਨ। ਆਗੂਆਂ ਨੇ ਕਿਹਾ ਕਿ 30 ਅਗਸਤ ਨੂੰ ਸਾਂਝੀ ਤਾਲਮੇਲ ਕਮੇਟੀ ਦੀ ਲੁਧਿਆਣਾ ਵਿਖੇ ਹੋ ਰਹੀ ਸੂਬਾ ਪੱਧਰੀ ਮੀਟਿੰਗ ਦੌਰਾਨ ਪੰਜਾਬ ਸਰਕਾਰ ਦੇ ਖਿਲਾਫ਼ ਆਉਣ ਵਾਲੇ ਸਮੇਂ ਦੌਰਾਨ ਤਿੱਖੇ ਸੰਘਰਸ਼ ਦੀ ਰੂਪ ਰੇਖਾ ਉਲੀਕੀ ਜਾਵੇਗੀ। ਇਸ ਮੌਕੇ ਸੁਖਵੀਰ ਸਿੰਘ, ਸਤਪਾਲ ਸਿੰਘ, ਮਨਪ੍ਰੀਤ ਸਿੰਘ, ਅਨਿਲ ਕੁਮਾਰ, ਸਾਹਿਲ, ਰਜਿੰਦਰ ਸਿੰਘ ਲੈਕਚਰਾਰ , ਪਿ੍ਰੰਸੀਪਲ ਤਜਿੰਦਰ ਸਿੰਘ, ਇੰਸਪੈਕਟਰ ਨਛੱਤਰ ਸਿੰਘ, ਸੁਰਿੰਦਰ ਕੁਮਾਰ ਮੁੰਜਾਲ ਸੁਪਰਡੈਂਟ, ਸੁਖਜਿੰਦਰ ਸਿੰਘ, ਅਵਤਾਰ ਸਿੰਘ ਲੈਕਚਰਾਰ, ਰਾਮ ਸਰੂਪ, ਰੋਹਿਤ ਗਰਗ, ਸੋਮਨਾਥ ਅਰੋੜਾ, ਤਰਸੇਮ ਨਰੂਲਾ, ਇਕਬਾਲ ਸਿੰਘ ਮਘੇੜਾ, ਯੋਗੇਸ਼ ਰਾਜਪੂਤ, ਹਰਬੀਰ ਸਿੰਘ, ਬਲਵੰਤ ਸਿੰਘ, ਤਿਲਕ ਰਾਜ, ਸੰਜੇ ਕੁਮਾਰ, ਰਮਨ ਕੁਮਾਰ, ਬਲਵਿੰਦਰ ਸਿੰਘ, ਗੇਜ ਰਾਮ ਭੌਰਾ, ਰਵਿੰਦਰ ਸਿੰਘ ਰਿੰਪੀ, ਰੇਸ਼ਮ ਸਿੰਘ ਸਰਾਂ, ਪਰਮਿੰਦਰ ਸਿੰਘ ਅਤੇ ਹੋਰ ਹਾਜ਼ਰ ਸਨ। (ਬਾਕੀ ਸਫਾ 9 ’ਤੇ)