30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

ਮੋਟਰਸਾਈਕਲ ਚੋਰ ਗਰੋਹ ਦੇ ਚਾਰ ਮੈਂਬਰਾਂ ਖ਼ਿਲਾਫ਼ ਮਾਮਲਾ ਦਰਜ

ਜੈਤੋ, 29 ਅਗਸਤ (ਗੁਰਮੀਤਪਾਲ ਰੋੜੀਕਪੂਰਾ)- ਸਥਾਨਕ ਡੀ. ਐਸ.

ਅਜੀਤ ਡੈਸਕ 30-08-2026
ਜੈਤੋ, 29 ਅਗਸਤ (ਗੁਰਮੀਤਪਾਲ ਰੋੜੀਕਪੂਰਾ)- ਸਥਾਨਕ ਡੀ.ਐਸ.ਪੀ. ਇਕਬਾਲ ਸਿੰਘ ਸੰਧੂ ਨੇ ਪ੍ਰੈੱਸ ਮੀਟਿੰਗ ਦੌਰਾਨ ਮੀਡੀਆ ਨੂੰ ਦਿੰਦਿਆਂ ਦੱਸਿਆ ਕਿ ਜੈਤੋ ਪੁਲਿਸ ਨੇ ਮੋਟਰਸਾਈਕਲ ਚੋਰੀ ਕਰਕੇ ਵੇਚਣ ਦੇ ਦੋਸ਼ ਹੇਠ ਚਾਰ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਪੁਲਿਸ ਵਲੋਂ ਦਰਜ ਕੀਤੇ ਮੁਕੱਦਮੇ ਅਨੁਸਾਰ ਮੁਲਜ਼ਮਾਂ ਦੀ ਪਛਾਣ ਮਨਪ੍ਰੀਤ ਸਿੰਘ ਉਰਫ਼ ਲੂੰਗਰ ਪੁੱਤਰ ਜਲੰਧਰ ਸਿੰਘ ਵਾਸੀ ਢਿਲਵਾਂ ਕਲਾਂ, ਸਤਵੰਤ ਸਿੰਘ ਉਰਫ਼ ਜੱਸੂ ਪੁੱਤਰ ਗੁਰਾ ਸਿੰਘ ਵਾਸੀ ਸਰਾਂਵਾਂ, ਜਸ਼ਨਪ੍ਰੀਤ ਸਿੰਘ ਉਰਫ਼ ਜਸ਼ਨ ਪੁੱਤਰ ਕੁਲਬੀਰ ਸਿੰਘ ਵਾਸੀ ਬਾਬਾ ਜੀਵਨ ਸਿੰਘ ਨਗਰ, ਢੈਪਈ ਅਤੇ ਰਵੀ ਸਿੰਘ ਪੁੱਤਰ ਲਖਵਿੰਦਰ ਸਿੰਘ ਵਾਸੀ ਰਾਮੂਵਾਲਾ (ਡੇਲਿਆਵਾਲੀ) ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਸਹਾਇਕ ਥਾਣੇਦਾਰ ਇਕਬਾਲ ਸਿੰਘ ਸਮੇਤ ਪੁਲਿਸ ਕਰਮਚਾਰੀ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਅਤੇ ਗਸ਼ਤ ਦੇ ਸਬੰਧ ਵਿਚ ਜੈਤੋ ਸ਼ਹਿਰ ਵਿਚ ਮੌਜੂਦ ਸਨ। ਇਸ ਦੌਰਾਨ ਰੇਲਵੇ ਸਟੇਸ਼ਨ ਜੈਤੋ ਨੇੜੇ ਮੁਖਬਰ ਖਾਸ ਨੇ ਪੁਲਿਸ ਨੂੰ ਇਤਲਾਹ ਦਿੱਤੀ ਕਿ ਉਕਤ ਵਿਅਕਤੀ ਮੋਟਰਸਾਈਕਲ ਚੋਰੀ ਕਰਕੇ ਵੇਚਣ ਦੇ ਆਦੀ ਹਨ ਅਤੇ ਇਨ੍ਹਾਂ ਦਾ ਇਕ ਗਿਰੋਹ ਬਣਿਆ ਹੋਇਆ ਹੈ। ਮੁਖਬਰ ਅਨੁਸਾਰ ਇਹ ਵਿਅਕਤੀ ਜੈਤੋ ਸ਼ਹਿਰ ਅਤੇ ਆਸ-ਪਾਸ ਦੇ ਪਿੰਡਾਂ ਵਿਚੋਂ ਮੋਟਰਸਾਈਕਲ ਚੋਰੀ ਕਰਕੇ ਅੱਗੇ ਵੇਚਦੇ ਹਨ। ਪੁਲਿਸ ਨੂੰ ਇਹ ਵੀ ਸੂਚਨਾ ਮਿਲੀ ਕਿ ਉਕਤ ਵਿਅਕਤੀ ਦੋ ਚੋਰੀ ਕੀਤੇ ਡੀਲਕਸ ਮੋਟਰਸਾਈਕਲ ਬਿਨਾਂ ਨੰਬਰ ਪਲੇਟਾਂ ਦੇ ਡੇਲਿਆਂਵਾਲੀ ਪਿੰਡ ਵਿਚ ਲੈ ਕੇ ਘੁੰਮ ਰਹੇ ਹਨ ਅਤੇ ਇਨ੍ਹਾਂ ਨੂੰ ਵੇਚਣ ਲਈ ਜੈਤੋ ਆਉਣ ਵਾਲੇ ਹਨ। ਪੁਲਿਸ ਨੇ ਮੁਖਬਰ ਦੀ ਇਤਲਾਹ ਨੂੰ ਠੋਸ ਅਤੇ ਭਰੋਸੇਯੋਗ ਮੰਨਦਿਆਂ ਪੁਲ ਸੂਆ (ਜੈਤੋ ਰਜਬਾਹਾ) ਡੇਲਿਆਂਵਾਲੀ ਨੇੜੇ ਕੱਚੇ ਰਸਤੇ ’ਤੇ ਨਾਕਾਬੰਦੀ ਕਰਨ ਦੀ ਕਾਰਵਾਈ ਕੀਤੀ। ਪੁਲਿਸ ਵਲੋਂ ਮਾਮਲੇ ਦੀ ਅਗਲੇਰੀ ਜਾਂਚ ਅਤੇ ਕਾਰਵਾਈ ਕੀਤੀ ਜਾ ਰਹੀ ਹੈ। ਇਸ ਮੌਕੇ ਥਾਣਾ ਮੁਖੀ ਨਵਪ੍ਰੀਤ ਸਿੰਘ ਸੰਧੂ ਤੋਂ ਇਲਾਵਾ ਪੁਲਿਸ ਕਰਮਚਾਰੀ ਹਾਜ਼ਰ ਸਨ।
ਪਿਛਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਦੀ ਚੰਡੀਗੜ੍ਹ ਦੇ ਧਰਨੇ ਸਬੰਧੀ ਮੀਟਿੰਗ ਅਗਲੀ ਖ਼ਬਰ ਮੁੱਖ ਮੰਤਰੀ ਦੇ ਟਵੀਟ ਅਤੇ ਪ੍ਰਸੋਨਲ ਵਿਭਾਗ ਵਲੋਂ ਮੁਲਾਜ਼ਮਾਂ ਨੂੰ ਧਮਕੀ ਦੇਣ ਸੰਬੰਧੀ ਜਾਰੀ ਪੱਤਰ ਦੀਆਂ ਕਾਪੀਆਂ ਸਾੜੀਆਂ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।