30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

ਸਤਿਕਾਰ ਸਖੀਆਂ ਦੀ ਮਿਹਨਤ ਸਦਕਾ 75 ਲੱਖ ਔਰਤਾਂ ਦੀ ਰਜਿਸਟ੍ਰੇਸ਼ਨ ਹੋ ਸਕੀ - ਕੈਬਨਿਟ ਮੰਤਰੀ ਕਿਹਾ, ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ’ਚ ਸਤਿਕਾਰ ਸਖੀਆਂ ਨੇ ਅਹਿਮ ਭੂਮਿਕਾ ਨਿਭਾਈ

ਮਲੋਟ, 29 ਅਗਸਤ (ਪਾਟਿਲ)-ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਦੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵਲੋਂ ਅੱਜ ਮਲੋਟ ਵਿਖੇ ਹਲਕੇ ਦੀਆਂ ਔਰਤਾਂ ਤੱਕ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਪਹੁੰਚਾਉਣ ਵਿਚ ਅਹਿਮ ਰੋਲ ਅਦਾ ਕਰਨ ਵਾਲੀਆਂ ਸਤਿਕਾਰ ਸਖੀਆਂ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ।

ਅਜੀਤ ਡੈਸਕ 30-08-2026
ਮਲੋਟ, 29 ਅਗਸਤ (ਪਾਟਿਲ)-ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਦੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵਲੋਂ ਅੱਜ ਮਲੋਟ ਵਿਖੇ ਹਲਕੇ ਦੀਆਂ ਔਰਤਾਂ ਤੱਕ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਪਹੁੰਚਾਉਣ ਵਿਚ ਅਹਿਮ ਰੋਲ ਅਦਾ ਕਰਨ ਵਾਲੀਆਂ ਸਤਿਕਾਰ ਸਖੀਆਂ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਕੈਬਨਿਟ ਮੰਤਰੀ ਨੇ ਕਿਹਾ ਕਿ ਬੀਤੇ ਦਿਨੀਂ ਰੱਖੜੀ ਦੇ ਤਿਉਹਾਰ ’ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਤਿਕਾਰ ਸਖੀਆਂ ਨੂੰ ਸਨਮਾਨ ਰਾਸ਼ੀ ਮੁਹੱਈਆ ਕਰਵਾਈ ਗਈ ਹੈ। ਉਨ੍ਹਾਂ ਕਿਹਾ ਕਿ ਸਤਿਕਾਰ ਸਖੀਆਂ ਦੀਆਂ ਕੋਸ਼ਿਸ਼ਾਂ ਸਦਕਾ ਹੀ ਇਸ ਯੋਜਨਾ ਤਹਿਤ ਪੰਜਾਬ ਵਿਚ 75 ਲੱਖ ਤੋਂ ਵੱਧ ਔਰਤਾਂ ਦੀ ਰਜਿਸਟ੍ਰੇਸ਼ਨ ਸੰਭਵ ਹੋ ਸਕੀ ਹੈ ਅਤੇ ਯੋਗ ਲਾਭਪਾਤਰੀਆਂ ਦੇ ਬੈਂਕ ਖ਼ਾਤਿਆਂ ਵਿਚ ਸਨਮਾਨ ਰਾਸ਼ੀ ਪਹੁੰਚਣੀ ਯਕੀਨੀ ਹੋਈ ਹੈ। ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਮਲੋਟ ਵਿਖੇ ਤਕਰੀਬਨ 62 ਹਜ਼ਾਰ ਔਰਤਾਂ ਦੇ ਖ਼ਾਤਿਆਂ ’ਚ ਸਨਮਾਨ ਰਾਸ਼ੀ ਭੇਜੀ ਜਾ ਚੁੱਕੀ ਹੈ ਅਤੇ ਬਾਕੀ ਰਹਿੰਦੀਆਂ ਔਰਤਾਂ ਨੂੰ ਵੀ ਇਹ ਸਨਮਾਨ ਰਾਸ਼ੀ ਜਲਦ ਹੀ ਮੁਹੱਈਆ ਕਰਵਾਈ ਜਾਵੇਗੀ ਅਤੇ ਜਿਨ੍ਹਾਂ ਔਰਤਾਂ ਨੇ ਸਖੀਆਂ ਵਜੋਂ ਕੰਮ ਕੀਤਾ, ਉਨ੍ਹਾਂ ਨੂੰ ਪ੍ਰਤੀ ਸਖੀ ਦੇ ਹਿਸਾਬ ਨਾਲ ਪੰਜ ਹਜ਼ਾਰ ਰੁਪਏ ਸਨਮਾਨ ਵਜੋਂ ਦਿੱਤੇ ਜਾ ਚੁੱਕੇ ਹਨ ਅਤੇ ਬਾਕੀ ਰਹਿੰਦੀ ਰਾਸ਼ੀ ਜਦੋਂ ਪੂਰੀ ਰਜਿਸਟ੍ਰੇਸ਼ਨ ਮੁਕੰਮਲ ਹੋ ਜਾਵੇਗੀ, ਉਸ ਸਮੇਂ ਅਦਾਇਗੀ ਕਰ ਦਿੱਤਾ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਇਸ ਯੋਜਨਾ ਨਾਲ ਇਕ ਕਰੋੜ ਔਰਤਾਂ ਨੂੰ ਜੋੜਨ ਦਾ ਟੀਚਾ ਰੱਖਿਆ ਹੈ, ਜਦਕਿ ਸਤਿਕਾਰ ਸਖੀਆਂ ਨੂੰ ਹਰੇਕ ਰਜਿਸਟ੍ਰੇਸ਼ਨ ਲਈ 300 ਰੁਪਏ ਮਿਲਣਗੇ ਅਤੇ ਜਦੋਂ ਤੱਕ ਔਰਤਾਂ ਇਸ ਸਕੀਮ ਅਧੀਨ ਰਜਿਸਟ੍ਰੇਸ਼ਨ ਕਰਵਾਉਣ ਲਈ ਆਉਂਦੀਆਂ ਹਨ, ਇਹ ਰਜਿਸਟ੍ਰੇਸ਼ਨ ਜਾਰੀ ਰਹੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਇਕਲੌਤੀ ਸਰਕਾਰ ਨੇ ਜਿਸ ਨੇ ਪੂਰੇ ਭਾਰਤ ਵਿਚ ਔਰਤਾਂ ਨੂੰ ਇਹ ਸਨਮਾਨ ਰਾਸ਼ੀ ਮੁਹੱਈਆ ਕਰਵਾਈ ਹੈ ਅਤੇ ਪੰਜਾਬ ਵਿਚ 97 ਫ਼ੀਸਦੀ ਔਰਤਾਂ ਨੂੰ ਇਸ ਸਕੀਮ ਦਾ ਲਾਭ ਮਿਲਿਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਇਕ ਹੋਰ ਵੱਡਾ ਉਪਰਾਲਾ ਹੈ, ਜਿਸ ਰਾਹੀਂ ਭਗਵੰਤ ਸਿੰਘ ਮਾਨ ਸਰਕਾਰ ਨੇ ਔਰਤਾਂ ਦੇ ਮਾਣ-ਸਨਮਾਨ ਅਤੇ ਸਵੈ-ਮਾਣ ਨੂੰ ਵਧਾਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਔਰਤਾਂ ਦੀ ਭਲਾਈ ਤੇ ਸ਼ਕਤੀਕਰਨ ਲਈ ਵਚਨਬੱਧ ਹੈ ਅਤੇ ਇਸ ਦਿਸ਼ਾ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਇਸ ਮੌਕੇ ਐੱਸ.ਡੀ.ਐੱਮ. ਪੰਕਜ ਬਾਂਸਲ, ਸੀ.ਡੀ.ਪੀ.ਓ. ਪੰਕਜ ਕੁਮਾਰ, ਚੇਅਰਮੈਨ ਸਹਿਕਾਰੀ ਬੈਂਕ ਪੰਜਾਬ ਜਗਦੇਵ ਸਿੰਘ ਬਾਂਮ, ਜ਼ਿਲ੍ਹਾ ਪ੍ਰਧਾਨ ਪਰਮਿੰਦਰ ਕੌਰ, ਵਾਇਸ ਪ੍ਰਧਾਨ ਆਸ਼ੂ ਚਾਨਣਾ, ਬਲਾਕ ਪ੍ਰਧਾਨ ਪੂਜਾ ਰਾਣੀ, ਸੂਬਾ ਜੁਆਇੰਟ ਸਕੱਤਰ ਬਲਜੀਤ ਕੌਰ ਡਿੰਪਲ, ਬਲਾਕ ਪ੍ਰਧਾਨ ਪਰਮਜੀਤ ਕੌਰ, ਬਲਾਕ ਪ੍ਰਧਾਨ ਜਸਵਿੰਦਰ ਕੌਰ, ਬਲਾਕ ਪ੍ਰਧਾਨ ਸੁਰਿੰਦਰ ਕੌਰ, ਬਲਾਕ ਪ੍ਰਧਾਨ ਮਨਜੀਤ ਸ਼ਰਮਾ, ਕੁਲਵਿੰਦਰ ਸਿੰਘ ਬਰਾੜ, ਸੰਗਠਨ ਇੰਚਾਰਜ ਵਿਕਰਾਂਤ ਖੁਰਾਣਾ, ਪੀ.ਏ. ਅਰਸ਼ ਸਿੱਧੂ, ਪੀ.ਏ. ਸ਼ਿੰਦਰ ਪਾਲ ਸਿੰਘ, ‘ਆਪ’ ਆਗੂ ਗੁਰਪ੍ਰੀਤ ਸਿੰਘ ਤੋਹਫਾ ਤੋਂ ਇਲਾਵਾ ਵੱਡੀ ਗਿਣਤੀ ਵਿਚ ਸਖੀਆਂ ਹਾਜ਼ਰ ਸਨ।
ਪਿਛਲੀ ਖ਼ਬਰ ਸਰਕਾਰੀ ਕਾਲਜ ਵਿਖੇ ਐੱਸ . ਬੀ . ਆਈ . ਬੈਂਕ ਦੇ ਸਹਿਯੋਗ ਨਾਲ 100 ਬੂਟੇ ਲਗਾਏ ਅਗਲੀ ਖ਼ਬਰ ਇੰਪੀਰੀਅਲ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਖੇਡਾਂ ’ ਚ ਮਾਰੀਆਂ ਮੱਲਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।