30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

ਕਿਰਤੀ ਕਿਸਾਨ ਯੂਨੀਅਨ ਪਿੰਡ ਕੋਟਲੀ ਅਬਲੂ ਇਕਾਈ ਦੀ ਚੋਣ

ਦੋਦਾ, 29 ਅਗਸਤ (ਰਵੀਪਾਲ)-ਕਿਰਤੀ ਕਿਸਾਨ ਯੂਨੀਅਨ ਪਿੰਡ ਕੋਟਲੀ ਅਬਲੂ ਦੀ ਨਵੀਂ ਕਮੇਟੀ ਦੀ ਚੋਣ ਸਰਬਸੰਮਤੀ ਨਾਲ ਕੀਤੀ ਗਈ। ਇਸ ਚੋਣ ਦੌਰਾਨ ਜਗਮੀਤ ਸਿੰਘ ਕੋਟਲੀ ਅਬਲੂ ਨੂੰ ਪਿੰਡ ਇਕਾਈ ਦਾ ਪ੍ਰਧਾਨ, ਜਸਪ੍ਰੀਤ ਸਿੰਘ ਗਰੇਵਾਲ ਨੂੰ ਮੀਤ ਪ੍ਰਧਾਨ, ਬਲਜਿੰਦਰ ਸਿੰਘ ਨੂੰ ਸਕੱਤਰ, ਨਿੰਦਰ ਸਿੰਘ ਨੂੰ ਖ਼ਜ਼ਾਨਚੀ ਅਤੇ ਕੁਲਦੀਪ ਸਿੰਘ ਨੂੰ ਪ੍ਰੈੱਸ ਸਕੱਤਰ ਚੁਣਿਆ ਗਿਆ।

ਅਜੀਤ ਡੈਸਕ 30-08-2026
ਦੋਦਾ, 29 ਅਗਸਤ (ਰਵੀਪਾਲ)-ਕਿਰਤੀ ਕਿਸਾਨ ਯੂਨੀਅਨ ਪਿੰਡ ਕੋਟਲੀ ਅਬਲੂ ਦੀ ਨਵੀਂ ਕਮੇਟੀ ਦੀ ਚੋਣ ਸਰਬਸੰਮਤੀ ਨਾਲ ਕੀਤੀ ਗਈ। ਇਸ ਚੋਣ ਦੌਰਾਨ ਜਗਮੀਤ ਸਿੰਘ ਕੋਟਲੀ ਅਬਲੂ ਨੂੰ ਪਿੰਡ ਇਕਾਈ ਦਾ ਪ੍ਰਧਾਨ, ਜਸਪ੍ਰੀਤ ਸਿੰਘ ਗਰੇਵਾਲ ਨੂੰ ਮੀਤ ਪ੍ਰਧਾਨ, ਬਲਜਿੰਦਰ ਸਿੰਘ ਨੂੰ ਸਕੱਤਰ, ਨਿੰਦਰ ਸਿੰਘ ਨੂੰ ਖ਼ਜ਼ਾਨਚੀ ਅਤੇ ਕੁਲਦੀਪ ਸਿੰਘ ਨੂੰ ਪ੍ਰੈੱਸ ਸਕੱਤਰ ਚੁਣਿਆ ਗਿਆ। ਇਸ ਤੋਂ ਇਲਾਵਾ ਸੁਖਪ੍ਰੀਤ ਸਿੰਘ, ਪ੍ਰਗਟ ਸਿੰਘ, ਗੁਰਜੰਟ ਸਿੰਘ, ਬਲਵੀਰ ਸਿੰਘ, ਜਸਵਿੰਦਰ ਸਿੰਘ, ਤਾਰੀ ਸਿੰਘ, ਬਿੱਟੂ ਸਿੰਘ ਖ਼ਾਲਸਾ, ਪਾਲਾ ਸਿੰਘ, ਲੱਖਾ ਸਿੰਘ, ਸੁਖਪਾਲ ਸਿੰਘ, ਗੁਰਲਾਲ ਸਿੰਘ ਤੇ ਗੁਰਜੰਟ ਸਿੰਘ ਨੂੰ ਕਮੇਟੀ ਮੈਂਬਰ ਨਿਯੁਕਤ ਕੀਤਾ ਗਿਆ। ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਸੂਬਾ ਵਿੱਤ ਸਕੱਤਰ ਜਸਵਿੰਦਰ ਸਿੰਘ ਝਬੇਲਵਾਲੀ, ਜ਼ਿਲ੍ਹਾ ਪ੍ਰਧਾਨ ਬਲਜੀਤ ਸਿੰਘ ਲੰਡੇਰੋਡੇ ਤੇ ਜ਼ਿਲ੍ਹਾ ਕਮੇਟੀ ਮੈਂਬਰ ਦਵਿੰਦਰ ਸਿੰਘ ਲੁਬਾਣਿਆਂਵਾਲੀ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਭਾਰਤ-ਅਮਰੀਕਾ ਮੁਕਤ ਵਪਾਰ ਸਮਝੌਤਾ ਕਰਨ ਜਾ ਰਹੀ ਹੈ। ਜੇਕਰ ਇਹ ਸਮਝੌਤਾ ਲਾਗੂ ਹੁੰਦਾ ਹੈ ਤਾਂ ਖੇਤੀਬਾੜੀ, ਡੇਅਰੀ ਤੇ ਪੋਲਟਰੀ ਨਾਲ ਸੰਬੰਧਿਤ ਸਸਤੀਆਂ ਵਸਤੂਆਂ ਭਾਰਤੀ ਮੰਡੀ ਵਿਚ ਆ ਜਾਣਗੀਆਂ, ਜਿਸ ਨਾਲ ਇੱਥੋਂ ਦੇ ਕਿਸਾਨਾਂ ਦੀਆਂ ਫ਼ਸਲਾਂ ਰੁਲ੍ਹ ਜਾਣਗੀਆਂ ਅਤੇ ਡੇਅਰੀ ਧੰਦੇ ਨਾਲ ਜੁੜੇ ਲੋਕਾਂ ਦਾ ਰੁਜ਼ਗਾਰ ਖ਼ਤਮ ਹੋ ਜਾਵੇਗਾ। ਕਿਸਾਨ ਆਗੂਆਂ ਨੇ ਮੰਗ ਕੀਤੀ ਕਿ ਭਾਰਤ-ਅਮਰੀਕਾ ਮੁਕਤ ਵਪਾਰ ਸਮਝੌਤਾ ਤੁਰੰਤ ਰੱਦ ਕੀਤਾ ਜਾਵੇ, ਕਿਸਾਨਾਂ-ਮਜ਼ਦੂਰਾਂ ਦੇ ਸਮੁੱਚੇ ਕਰਜ਼ਿਆਂ ’ਤੇ ਲੀਕ ਮਾਰੀ ਜਾਵੇ, ਹਰ ਘਰ ਨੂੰ ਪੀਣ ਵਾਲਾ ਸਾਫ਼ ਪਾਣੀ ਤੇ ਹਰ ਖੇਤ ਨੂੰ ਸਿੰਚਾਈ ਲਈ ਪਾਣੀ ਦਿੱਤਾ ਜਾਵੇ, ਪਾਣੀਆਂ ਦਾ ਮਸਲਾ ਰਿਪੇਰੀਅਨ ਸਿਧਾਂਤ ਮੁਤਾਬਕ ਹੱਲ ਹੋਵੇ ਅਤੇ ਸਾਰੀਆਂ ਫ਼ਸਲਾਂ ’ਤੇ ਐੱਮ.ਐੱਸ.ਪੀ. ਦੀ ਕਾਨੂੰਨੀ ਗਾਰੰਟੀ ਦਿੱਤੀ ਜਾਵੇ। ਉਨ੍ਹਾਂ ਦੱਸਿਆ ਕਿ ਮੰਗਾਂ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚੇ ਵਲੋਂ 1 ਤੋਂ 7 ਸਤੰਬਰ ਤੱਕ ਚੰਡੀਗੜ੍ਹ ਵਿਖੇ ਪੱਕਾ ਧਰਨਾ ਦਿੱਤਾ ਜਾ ਰਿਹਾ ਹੈ। ਆਗੂਆਂ ਨੇ ਸਮੂਹ ਕਿਸਾਨਾਂ ਤੇ ਇਲਾਕਾ ਵਾਸੀਆਂ ਨੂੰ ਟਰੈਕਟਰ-ਟਰਾਲੀਆਂ ਸਮੇਤ ਚੰਡੀਗੜ੍ਹ ਮੋਰਚੇ ਵਿਚ ਵੱਡੀ ਪੱਧਰ ’ਤੇ ਪਹੁੰਚਣ ਦੀ ਅਪੀਲ ਕੀਤੀ।
ਪਿਛਲੀ ਖ਼ਬਰ ਮਾਲਵਾ ਸਕੂਲ ਗਿੱਦੜਬਾਹਾ ਵਿਖੇ ਜ਼ਿਲ੍ਹਾ ਪੱਧਰੀ ਤੈਰਾਕੀ ਮੁਕਾਬਲੇ ਕਰਵਾਏ ਅਗਲੀ ਖ਼ਬਰ ਕੈਬਨਿਟ ਮੰਤਰੀ ਡਾ . ਬਲਜੀਤ ਕੌਰ ਵਲੋਂ ਮਲੋਟ ਵਿਖੇ ‘ ਮਿਸ਼ਨ ਕਲੀਨ ਪੰਜਾਬ ’ ਮੁਹਿੰਮ ਦੀ ਸ਼ੁਰੂਆਤ ਕੂੜੇ ਦੇ ਨਿਪਟਾਰੇ ਸੰਬੰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।