31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2026

ਫ਼ਰੀਦਕੋਟ ’ਚ ਮਿਸਲ ਸਤਲੁਜ ਪਾਰਟੀ ਦੇ ਜ਼ਿਲ੍ਹਾ ਦਫ਼ਤਰ ਦਾ ਉਦਘਾਟਨ ਮਿਸਲ ਸਤਲੁਜ ਪਾਰਟੀ ਪੰਜਾਬ ਦੇ ਹੱਕਾਂ ਅਤੇ ਲੋਕਾਂ ਦੀ ਆਵਾਜ਼ ਨੂੰ ਹੋਰ ਬੁਲੰਦ ਕਰੇਗੀ - ਅਜੇਪਾਲ ਸਿੰਘ ਬਰਾੜ

ਫ਼ਰੀਦਕੋਟ, 30 ਅਗਸਤ (ਜਸਵੰਤ ਸਿੰਘ ਪੁਰਬਾ)-ਮਿਸਲ ਸਤਲੁਜ ਪਾਰਟੀ ਵਲੋਂ ਅੱਜ ਫ਼ਰੀਦਕੋਟ ਦੇ ਘਨੱਈਆ ਚੌਂਕ ਨਜ਼ਦੀਕ ਸਥਿਤ ਪਾਰਟੀ ਦੇ ਜ਼ਿਲ੍ਹਾ ਦਫ਼ਤਰ ਦੀ ਸ਼ੁਰੂਆਤ ਧਾਰਮਿਕ ਮਰਿਆਦਾ, ਸ਼ਰਧਾ ਅਤੇ ਚੜ੍ਹਦੀ ਕਲਾ ਦੇ ਜਜ਼ਬੇ ਨਾਲ ਕੀਤੀ ਗਈ। ਇਸ ਸ਼ੁਭ ਮੌਕੇ ’ਤੇ ਦਫ਼ਤਰ ਦੇ ਉਦਘਾਟਨ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਕੀਤਾ ਗਿਆ ਅਤੇ ਸੁਖਮਨੀ ਸਾਹਿਬ ਜੀ ਦੇ ਪਾਠ ਉਪਰੰਤ ਗੁਰਬਾਣੀ ਕੀਰਤਨ ਕੀਤਾ ਗਿਆ ਅਤੇ ਕੀਰਤਨ ਉਪਰੰਤ ਅਰਦਾਸ ਕਰਕੇ ਦਫ਼ਤਰ ਦਾ ਰਸਮੀਂ ਉਦਘਾਟਨ ਕੀਤਾ ਗਿਆ।

ਅਜੀਤ ਡੈਸਕ 31-08-2026
ਫ਼ਰੀਦਕੋਟ, 30 ਅਗਸਤ (ਜਸਵੰਤ ਸਿੰਘ ਪੁਰਬਾ)-ਮਿਸਲ ਸਤਲੁਜ ਪਾਰਟੀ ਵਲੋਂ ਅੱਜ ਫ਼ਰੀਦਕੋਟ ਦੇ ਘਨੱਈਆ ਚੌਂਕ ਨਜ਼ਦੀਕ ਸਥਿਤ ਪਾਰਟੀ ਦੇ ਜ਼ਿਲ੍ਹਾ ਦਫ਼ਤਰ ਦੀ ਸ਼ੁਰੂਆਤ ਧਾਰਮਿਕ ਮਰਿਆਦਾ, ਸ਼ਰਧਾ ਅਤੇ ਚੜ੍ਹਦੀ ਕਲਾ ਦੇ ਜਜ਼ਬੇ ਨਾਲ ਕੀਤੀ ਗਈ। ਇਸ ਸ਼ੁਭ ਮੌਕੇ ’ਤੇ ਦਫ਼ਤਰ ਦੇ ਉਦਘਾਟਨ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਕੀਤਾ ਗਿਆ ਅਤੇ ਸੁਖਮਨੀ ਸਾਹਿਬ ਜੀ ਦੇ ਪਾਠ ਉਪਰੰਤ ਗੁਰਬਾਣੀ ਕੀਰਤਨ ਕੀਤਾ ਗਿਆ ਅਤੇ ਕੀਰਤਨ ਉਪਰੰਤ ਅਰਦਾਸ ਕਰਕੇ ਦਫ਼ਤਰ ਦਾ ਰਸਮੀਂ ਉਦਘਾਟਨ ਕੀਤਾ ਗਿਆ। ਇਸ ਮੌਕੇ ਮਿਸਲ ਸਤਲੁਜ ਪਾਰਟੀ ਦੇ ਪ੍ਰਧਾਨ ਅਜੇਪਾਲ ਸਿੰਘ ਬਰਾੜ ਨੇ ਕਿਹਾ ਕਿ ਫ਼ਰੀਦਕੋਟ ਵਿਚ ਜ਼ਿਲ੍ਹਾ ਦਫ਼ਤਰ ਦੀ ਸਥਾਪਨਾ ਮਿਸਲ ਸਤਲੁਜ ਪਾਰਟੀ ਦੀਆਂ ਸਰਗਰਮੀਆਂ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕਰਨ ਵੱਲ ਇਕ ਮਹਤਵਪੂਰਨ ਉਪਰਾਲਾ ਹੈ। ਉਨ੍ਹਾਂ ਕਿਹਾ ਕਿ ਇਹ ਦਫ਼ਤਰ ਸਿਰਫ਼ ਮਿਸਲ ਸਤਲੁਜ ਪਾਰਟੀ ਦੀਆਂ ਗਤੀਵਿਧੀਆਂ ਦਾ ਕੇਂਦਰ ਨਹੀਂ ਹੋਵੇਗਾ, ਸਗੋਂ ਆਮ ਲੋਕਾਂ ਦੀਆਂ ਸਮੱਸਿਆਵਾਂ ਸੁਣਨ, ਉਨ੍ਹਾਂ ਦੇ ਹੱਕਾਂ ਦੀ ਆਵਾਜ਼ ਬੁਲੰਦ ਕਰਨ ਅਤੇ ਪੰਜਾਬ ਦੇ ਹਿੱਤਾਂ ਲਈ ਸੰਘਰਸ਼ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਦਾ ਮੰਚ ਬਣੇਗਾ। ਸ੍ਰੀ ਬਰਾੜ ਨੇ ਕਿਹਾ ਕਿ ਮਿਸਲ ਸਤਲੁਜ ਪਾਰਟੀ ਦੀ ਰਾਜਨੀਤੀ ਦਾ ਕੇਂਦਰ ਸੱਤਾ ਨਹੀਂ, ਸਗੋਂ ਪੰਜਾਬ ਅਤੇ ਪੰਜਾਬੀਆਂ ਦੇ ਹੱਕ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ, ਕਿਸਾਨਾਂ ਅਤੇ ਮਜ਼ਦੂਰਾਂ ਨੂੰ ਉਨ੍ਹਾਂ ਦੇ ਹੱਕ, ਉਦਯੋਗ ਨੂੰ ਮਜ਼ਬੂਤੀ ਅਤੇ ਸੂਬੇ ਦੇ ਸਰੋਤਾਂ ਦੀ ਪੰਜਾਬ ਦੇ ਹਿੱਤ ਵਿਚ ਵਰਤੋਂ ਯਕੀਨੀ ਬਣਾਉਣਾ ਮਿਸਲ ਸਤਲੁਜ ਪਾਰਟੀ ਦੀਆਂ ਮੁੱਖ ਤਰਜੀਹਾਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਲੰਮੇ ਸਮੇਂ ਤੋਂ ਬੇਰੁਜ਼ਗਾਰੀ, ਨਸ਼ਿਆਂ, ਕਿਸਾਨੀ ਸੰਕਟ, ਉਦਯੋਗਿਕ ਪਛੜੇਵੇਂ ਅਤੇ ਨੌਜਵਾਨਾਂ ਦੇ ਵਿਦੇਸ਼ਾਂ ਵੱਲ ਵਧ ਰਹੇ ਰੁਝਾਨ ਵਰਗੀਆਂ ਗੰਭੀਰ ਚੁਣੌਤੀਆਂ ਦਾ ਸਾਹਮਣਾ ਕਰ ਰਿਹਾ ਹੈ। ਇਨ੍ਹਾਂ ਸਮੱਸਿਆਵਾਂ ਦਾ ਹੱਲ ਸਿਰਫ਼ ਬਿਆਨਾਂ ਨਾਲ ਨਹੀਂ, ਬਲਕਿ ਇਮਾਨਦਾਰ ਨੀਅਤ, ਮਜ਼ਬੂਤ ਇਰਾਦੇ ਅਤੇ ਲੋਕਾਂ ਦੀ ਭਾਗੀਦਾਰੀ ਨਾਲ ਹੀ ਸੰਭਵ ਹੈ। ਅਜੇਪਾਲ ਸਿੰਘ ਬਰਾੜ ਨੇ ਪਾਰਟੀ ਆਗੂਆਂ ਅਤੇ ਵਰਕਰਾਂ ਨੂੰ ਸੱਦਾ ਦਿੱਤਾ ਕਿ ਉਹ ਘਰ-ਘਰ ਜਾ ਕੇ ਮਿਸਲ ਸਤਲੁਜ ਦੀਆਂ ਨੀਤੀਆਂ ਅਤੇ ਪੰਜਾਬ ਪੱਖੀ ਸੋਚ ਨੂੰ ਲੋਕਾਂ ਤੱਕ ਪਹੁੰਚਾਉਣ ਅਤੇ ਹਰ ਵਰਗ ਦੇ ਲੋਕਾਂ ਨਾਲ ਸਿੱਧਾ ਸੰਪਰਕ ਕਾਇਮ ਕਰਨ। ਉਨ੍ਹਾਂ ਕਿਹਾ ਕਿ ਪਾਰਟੀ ਕਿਸੇ ਇਕ ਵਰਗ ਦੀ ਨਹੀਂ, ਸਗੋਂ ਪੰਜਾਬ ਦੇ ਹਰ ਨਾਗਰਿਕ ਦੀ ਆਵਾਜ਼ ਬਣਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਲੋਕਾਂ ਨੂੰ ਆਪਣੇ ਹੱਕਾਂ ਪ੍ਰਤੀ ਜਾਗਰੂਕ ਹੋਣਾ ਪਵੇਗਾ ਅਤੇ ਪੰਜਾਬ ਦੇ ਭਵਿੱਖ ਬਾਰੇ ਫ਼ੈਸਲੇ ਵੀ ਪੰਜਾਬ ਦੀ ਧਰਤੀ ਅਤੇ ਪੰਜਾਬ ਦੇ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖ ਕੇ ਹੋਣੇ ਚਾਹੀਦੇ ਹਨ। ਇਸ ਮੌਕੇ ਜਨਰਲ ਸਕੱਤਰ ਦਵਿੰਦਰ ਸਿੰਘ ਸੇਖੋਂ, ਜਥੇਦਾਰ ਹਰਦੇਵ ਸਿੰਘ ਘਣੀਆਂ ਵਾਲਾ, ਮਾਨ ਸਿੰਘ, ਜ਼ਿਲ੍ਹਾ ਪ੍ਰਧਾਨ ਫ਼ਰੀਦਕੋਟ ਇਕਬਾਲ ਸਿੰਘ ਖ਼ਾਲਸਾ, ਕਿਸਾਨ ਵਿੰਗ ਦੇ ਸਕੱਤਰ ਗੁਰਮੰਤ ਸਿੰਘ, ਯੂਥ ਆਗੂ ਜਸਨੂਰ ਸਿੰਘ ਬਰਾੜ, ਮਨਪ੍ਰੀਤ ਸਿੰਘ ਫ਼ਰੀਦਕੋਟ, ਅਮਰਪ੍ਰੀਤ ਸਿੰਘ ਫ਼ਰੀਦਕੋਟ ਸਮੇਤ ਵੱਡੀ ਗਿਣਤੀ ਵਿਚ ਪਾਰਟੀ ਆਗੂ ਅਤੇ ਵਰਕਰ ਹਾਜ਼ਰ ਸਨ। ਇਸ ਤੋਂ ਇਲਾਵਾ ਹਲਕਾ ਇੰਚਾਰਜ ਰਣਪਿੰਦਰਜੀਤ ਸਿੰਘ ਗੋਲਡੀ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ। ਪਾਰਟੀ ਆਗੂਆਂ ਨੇ ਕਿਹਾ ਕਿ ਫਰੀਦਕੋਟ ਵਿਚ ਜ਼ਿਲ੍ਹਾ ਦਫ਼ਤਰ ਦੀ ਸਥਾਪਨਾ ਨਾਲ ਪਾਰਟੀ ਦੀਆਂ ਜਥੇਬੰਦਕ ਗਤੀਵਿਧੀਆਂ ਨੂੰ ਨਵੀਂ ਦਿਸ਼ਾ ਅਤੇ ਮਜ਼ਬੂਤੀ ਮਿਲੇਗੀ।
ਪਿਛਲੀ ਖ਼ਬਰ ਗੁਰੂ ਰਵਿਦਾਸ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮੈਰਾਥਨ ਦੌੜ ਕਰਵਾਈ ਵਿਧਾਇਕ ਸੇਖੋਂ , ਡਿਪਟੀ ਕਮਿਸ਼ਨਰ ਸਮੇਤ ਹਜ਼ਾਰਾ... ਅਗਲੀ ਖ਼ਬਰ ਲਾਪਤਾ ਨਾਬਾਲਗ਼ ਲੜਕੀਆਂ ਦੀ ਬਰਾਮਦਗੀ ਮਾਮਲੇ ’ਚ ਮਹਿਲਾ ਦੋਸ਼ੀ ਦਾ ਸਾਥੀ ਵੀ ਮੁੰਬਈ ਤੋਂ ਗ੍ਰਿਫ਼ਤਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।