01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2026

6.80 ਗਰਾਮ ਹੈਰੋਇਨ ਸਮੇਤ ਪੁਲਿਸ ਵਲੋਂ ਇਕ ਗਿ੍ਫ਼ਤਾਰ

ਕੋਟਕਪੂਰਾ, 31 ਅਗਸਤ (ਮੋਹਰ ਸਿੰਘ ਗਿੱਲ)-ਸਹਾਇਕ ਥਾਣੇਦਾਰ ਨਵਦੀਪ ਸਿੰਘ ਸਮੇਤ ਪੁਲਿਸ ਪਾਰਟੀ ਚੈਕਿੰਗ ਸ਼ੱਕੀ ਪੁਰਸ਼ਾਂ ਦੇ ਸਬੰਧ ਵਿਚ ਨੇੜੇ ਬੰਦ ਪਈ ਫੈਕਟਰੀ, ਜਲਾਲੇਆਣਾ ਰੋਡ ਕੋਟਕਪੂਰਾ ਵਿਖੇ ਮੌਜੂਦ ਸੀ ਤਾਂ ਫੈਕਟਰੀ ਦੀ ਬਾਉਂਡਰੀ ਵਾਲ ਦੇ ਨਜ਼ਦੀਕ ਇਕ ਮੋਨਾ ਨੌਜਵਾਨ ਬੈਠਾ ਦਿਖਾਈ ਦਿੱਤਾ। ਜਿਸ ਨੇ ਪੁਲਿਸ ਪਾਰਟੀ ਨੂੰ ਦੇਖ ਇਕਦਮ ਘਬਰਾ ਕੇ ਆਪਣੇ ਸੱਜੇ ਹੱਥ ਵਿਚ ਪਾਰਦਰਸ਼ੀ ਮੋਮੀ ਲਿਫ਼ਾਫ਼ੀ ਹੇਠਾਂ ਘਾਹ ਫੂਸ ਵਿਚ ਸੁੱਟ ਦਿੱਤੀ।

ਅਜੀਤ ਡੈਸਕ 01-09-2026
ਕੋਟਕਪੂਰਾ, 31 ਅਗਸਤ (ਮੋਹਰ ਸਿੰਘ ਗਿੱਲ)-ਸਹਾਇਕ ਥਾਣੇਦਾਰ ਨਵਦੀਪ ਸਿੰਘ ਸਮੇਤ ਪੁਲਿਸ ਪਾਰਟੀ ਚੈਕਿੰਗ ਸ਼ੱਕੀ ਪੁਰਸ਼ਾਂ ਦੇ ਸਬੰਧ ਵਿਚ ਨੇੜੇ ਬੰਦ ਪਈ ਫੈਕਟਰੀ, ਜਲਾਲੇਆਣਾ ਰੋਡ ਕੋਟਕਪੂਰਾ ਵਿਖੇ ਮੌਜੂਦ ਸੀ ਤਾਂ ਫੈਕਟਰੀ ਦੀ ਬਾਉਂਡਰੀ ਵਾਲ ਦੇ ਨਜ਼ਦੀਕ ਇਕ ਮੋਨਾ ਨੌਜਵਾਨ ਬੈਠਾ ਦਿਖਾਈ ਦਿੱਤਾ। ਜਿਸ ਨੇ ਪੁਲਿਸ ਪਾਰਟੀ ਨੂੰ ਦੇਖ ਇਕਦਮ ਘਬਰਾ ਕੇ ਆਪਣੇ ਸੱਜੇ ਹੱਥ ਵਿਚ ਪਾਰਦਰਸ਼ੀ ਮੋਮੀ ਲਿਫ਼ਾਫ਼ੀ ਹੇਠਾਂ ਘਾਹ ਫੂਸ ਵਿਚ ਸੁੱਟ ਦਿੱਤੀ। ਉਕਤ ਨੌਜਵਾਨ ਨੂੰ ਸ਼ੱਕ ਦੇ ਆਧਾਰ ’ਤੇ ਕਾਬੂ ਕਰਕੇ ਨਾਮ ਪਤਾ ਪੁੱਛਿਆ। ਉਪਰੰਤ ਉਸ ਦੁਆਰਾ ਜ਼ਮੀਨ ਉਪਰ ਸੁੱਟੀ ਪਾਰਦਰਸ਼ੀ ਮੋਮੀ ਸੀਲ ਵਾਲੀ ਲਿਫ਼ਾਫ਼ੀ ਚੁੱਕ ਕੇ ਚੈੱਕ ਕੀਤੀ ਤਾਂ ਉਸ ਵਿਚੋਂ 06.80 ਗਰਾਮ ਹੈਰੋਇਨ ਬਰਾਮਦ ਹੋਈ। ਇਸ ਸਬੰਧ ’ਚ ਪੁਲਿਸ ਨੇ ਕੋਟਕਪੂਰਾ ਵਾਸੀ ਚੰਦਰ ਸ਼ੇਖ਼ਰ ਵਿਰੁੱਧ ਸ਼ਹਿਰੀ ਥਾਣਾ ਕੋਟਕਪੂਰਾ ਵਿਖੇ ਮਾਮਲਾ ਦਰਜ ਕਰਕੇ ਉਕਤ ਮੁਲਜ਼ਮ ਨੂੰ ਗਿ੍ਫ਼ਤਾਰ ਕਰ ਲਿਆ ਹੈ।
ਪਿਛਲੀ ਖ਼ਬਰ ਅਮਨਿੰਦਰ ਸਿੰਘ ਬੰਨੀ ਬਰਾੜ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਹਲਕਾ ਇੰਚਾਰਜ ਨਿਯੁਕਤ ਅਗਲੀ ਖ਼ਬਰ ਸਿਵਲ ਪੈਨਸ਼ਨਰਜ਼ ਐਸੋਸੀਏਸ਼ਨ ਨੇ 42 ਕਰਮਚਾਰੀਆਂ ਤੇ ਅਧਿਕਾਰੀਆਂ ਨੂੰ ਜਨਮ ਦਿਨ ’ਤੇ ਸਨਮਾਨਿਤ ਕੀਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।