04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2026

ਅਕਾਲੀ ਦਲ (ਵਾਰਿਸ ਪੰਜਾਬ ਦੇ) 40ਵੇਂ ਜਥੇ ਦੇ 24 ਵਿਅਕਤੀਆਂ ਨੇ ਦਿੱਤੀ ਗਿ੍ਫ਼ਤਾਰੀ

ਬਰਗਾੜੀ, 3 ਸਤੰਬਰ (ਲਖਵਿੰਦਰ ਸ਼ਰਮਾ)-ਅਕਾਲੀ ਦਲ (ਵਾਰਿਸ ਪੰਜਾਬ) ਦੇ 40ਵੇਂ ਜਥੇ ਦੇ 24 ਮੈਂਬਰਾਂ ਨੇ ਬਰਗਾੜੀ ਵਿਖੇ ਪਾਰਟੀ ਆਗੂ ਜਸਕਰਨ ਸਿੰਘ ਕਾਹਨ ਸਿੰਘ ਵਾਲਾ ਦੀ ਅਗਵਾਈ ਹੇਠ ਗਿ੍ਫ਼ਤਾਰੀ ਦਿੱਤੀ । ਇਨ੍ਹਾਂ ਵਲੋਂ ਇਹ ਗਿ੍ਫ਼ਤਾਰੀਆਂ 2015 ਵਿਚ ਬਰਗਾੜੀ ਅਤੇ ਬੁਰਜ ਜਵਾਹਰ ਸਿੰਘ ਵਾਲਾ ਵਿਖੇ ਸ੍ਰੀ ਗੁਰੂ ਗਰੰਥ ਸਾਹਿਬ ਜੀ ਦੀਆਂ ਹੋਈਆਂ ਬੇਅਦਬੀਆਂ, ਬਹਿਬਲ, ਕੋਟਕਪੂਰਾ ਵਿਖੇ ਹੋਏ ਗੋਲੀਕਾਂਡ ਦੇ ਪੂਰਨ ਇਨਸਾਫ ਲਈ ਲਗਾਤਾਰ ਦਿੱਤੀਆਂ ਜਾ ਰਹੀਆਂ ਹਨ।

ਅਜੀਤ ਡੈਸਕ 04-09-2026
ਬਰਗਾੜੀ, 3 ਸਤੰਬਰ (ਲਖਵਿੰਦਰ ਸ਼ਰਮਾ)-ਅਕਾਲੀ ਦਲ (ਵਾਰਿਸ ਪੰਜਾਬ) ਦੇ 40ਵੇਂ ਜਥੇ ਦੇ 24 ਮੈਂਬਰਾਂ ਨੇ ਬਰਗਾੜੀ ਵਿਖੇ ਪਾਰਟੀ ਆਗੂ ਜਸਕਰਨ ਸਿੰਘ ਕਾਹਨ ਸਿੰਘ ਵਾਲਾ ਦੀ ਅਗਵਾਈ ਹੇਠ ਗਿ੍ਫ਼ਤਾਰੀ ਦਿੱਤੀ । ਇਨ੍ਹਾਂ ਵਲੋਂ ਇਹ ਗਿ੍ਫ਼ਤਾਰੀਆਂ 2015 ਵਿਚ ਬਰਗਾੜੀ ਅਤੇ ਬੁਰਜ ਜਵਾਹਰ ਸਿੰਘ ਵਾਲਾ ਵਿਖੇ ਸ੍ਰੀ ਗੁਰੂ ਗਰੰਥ ਸਾਹਿਬ ਜੀ ਦੀਆਂ ਹੋਈਆਂ ਬੇਅਦਬੀਆਂ, ਬਹਿਬਲ, ਕੋਟਕਪੂਰਾ ਵਿਖੇ ਹੋਏ ਗੋਲੀਕਾਂਡ ਦੇ ਪੂਰਨ ਇਨਸਾਫ ਲਈ ਲਗਾਤਾਰ ਦਿੱਤੀਆਂ ਜਾ ਰਹੀਆਂ ਹਨ। ਜਸਕਰਨ ਸਿੰਘ ਕਾਹਨ ਸਿੰਘ ਵਾਲਾ ਨੇ ਕਿਹਾ ਕਿ ਅਜੇ ਤੱਕ ਬੇਅਦਬੀਆਂ ਅਤੇ ਗੋਲੀਕਾਂਡ ਦਾ ਪੂਰਨ ਇਨਸਾਫ਼ ਨਹੀਂ ਮਿਲਿਆ ਅਤੇ ਆਪਣੀਆਂ ਸ਼ਜਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਨੂੰ ਰਿਹਾਅ ਨਹੀਂ ਕੀਤਾ ਜਾ ਰਿਹਾ ਅਤੇ ਨਾ ਹੀ ਪੈਰੋਲ ਦਿੱਤੀ ਜਾ ਰਹੀ ਹੈ। ਇਸ ਦੇ ਉਲਟ ਅਨੇਕਾਂ ਕੇਸਾਂ ਵਿਚ ਦੋਸ਼ੀ ਸਿਰਸਾ ਸਾਧ ਰਾਮ ਰਹੀਮ ਨੂੰ ਵਾਰ ਵਾਰ ਪੈਰੋਲ ਦੇ ਕੇ ਸਿੱਖ ਕੌਮ ਦੇ ਜ਼ਖ਼ਮਾਂ ’ਤੇ ਲੂਣ ਛਿੜਕਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਦੋਸ਼ੀ ਲੋਕਾਂ ਨੂੰ ਜਲਦ ਗਿ੍ਫ਼ਤਾਰ ਕਰਕੇ ਪੂਰਨ ਇਨਸਾਫ ਦਿੱਤਾ ਜਾਵੇ ਅਤੇ ਪੂਰਨ ਇਨਸਾਫ ਤੱਕ ਇਹ ਸੰਘਰਸ਼ ਜਾਰੀ ਰਹੇਗਾ। ਗਿ੍ਫ਼ਤਾਰੀਆਂ ਦੇਣ ਵਾਲੇ ਜਥੇ ਵਿਚ ਜਸਕਰਨ ਸਿੰਘ ਕਾਹਨ ਸਿੰਘ ਵਾਲਾ, ਲਖਵੀਰ ਸਿੰਘ ਸੌਂਟੀ, ਪ੍ਰਗਟ ਸਿੰਘ ਮਖੂ, ਕਸ਼ਮੀਰ ਸਿੰਘ ਨਮਾਦਾ, ਬਾਬਾ ਸਤਨਾਮ ਸਿੰਘ, ਮਾ. ਵੀਰ ਸਿੰਘ, ਸਤਨਾਮ ਸਿੰਘ ਮਨਾਵਾਂ, ਅੰਮ੍ਰਿਤਪਾਲ ਸਿੰਘ ਜਲਾਲ, ਕੇਵਲ ਸਿੰਘ ਜੰਗੀਆਣਾ, ਪਰਮਦੀਪ ਧਾਲੀਵਾਲ, ਜਸਪਾਲ ਸਿੰਘ ਸਲਾਣਾ, ਲਖਵਿੰਦਰ ਸਿੰਘ ਬੰਟੀ, ਨਵਦੀਪ ਸਿੰਘ ਖੰਨਾ, ਕਰਨੈਲ ਸਿੰਘ, ਸਹਿਬਾਜ ਸਿੰਘ, ਬਾਬਾ ਗੁਰਦੇਵ ਸਿੰਘ, ਰਾਮ ਸਿੰਘ, ਕੁਲਦੀਪ ਸਿੰਘ, ਜਗਚਾਨਣ ਸਿੰਘ, ਅਣਿਰਤਪਾਲ ਸਿੰਘ, ਅਵਤਾਰ ਸਿੰਘ, ਹਰਪ੍ਰੀਤ ਸਿੰਘ, ਸਤਨਾਮ ਸਿੰਘ, ਕੁਲਵਿੰਦਰ ਸਿੰਘ, ਸੁਖਦੇਵ ਸਿੰਘ, ਸੇਵਕ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਹੈਰੋਇਨ ਸਮੇਤ ਪੁਲਿਸ ਵਲੋਂ ਇਕ ਗਿ੍ਫ਼ਤਾਰ ਅਗਲੀ ਖ਼ਬਰ ਬਾਬਾ ਫ਼ਰੀਦ ਪਬਲਿਕ ਹਾਈ ਸਕੂਲ ਜੈਤੋ ’ਚ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ ਸੈਂਟਰ ਹੈੱਡ ਟੀਚਰ ਜਸਵਿੰਦਰ ਸਿੰਘ ਦਾ ਅਧਿਆਪਕ ਦ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।