05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2026

ਸ੍ਰੀ ਕਿ੍ਸ਼ਨ ਜਨਮ ਅਸ਼ਟਮੀ ਮੌਕੇ ਸਮਾਗਮ ਕਰਵਾਇਆ

ਸਾਦਿਕ, 4 ਸਤੰਬਰ (ਆਰ. ਐਸ.

ਅਜੀਤ ਡੈਸਕ 05-09-2026
ਸਾਦਿਕ, 4 ਸਤੰਬਰ (ਆਰ.ਐਸ.ਧੁੰਨਾ)-ਰੇਹੜੀ ਯੂਨੀਅਨ ਸਾਦਿਕ ਵਲੋਂ ਸੰਗਤ ਦੇ ਸਹਿਯੋਗ ਨਾਲ ਸ੍ਰੀ ਕਿ੍ਸ਼ਨ ਜਨਮ ਅਸ਼ਟਮੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ। ਇਸ ਮੌਕੇ ਸਾਦਿਕ ਦੇ ਮੁੱਖ ਚੌਂਕ ਵਿਚ ਗੁਰੂਹਰਸਹਾਏ ਵਾਲੀ ਸੜਕ ’ਤੇ ਸ੍ਰੀ ਕਿ੍ਸ਼ਨ ਜੀ ਦੇ ਜਨਮ ਦੀ ਖੁਸ਼ੀ ਵਿਚ ਯੂਨੀਅਨ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਨੇ ਕੇਕ ਕੱਟਿਆ। ਸਵੇਰ ਸਮੇਂ ਠੰਡੇ ਮਿੱਠੇ ਜਲ ਦੀ ਛਬੀਲ ਲਾਈ ਗਈ ਅਤੇ ਦੁਪਹਿਰ ਸਮੇਂ ਕੇਲਿਆਂ ਦਾ ਲੰਗਰ ਲਗਾਇਆ। ਯੂਨੀਅਨ ਦੇ ਪ੍ਰਧਾਨ ਸੁਖਮੰਦਰ ਸਿੰਘ ਨੇ ਦੱਸਿਆ ਕਿ ਇਸ ਛੋਟੇ ਜਿਹੇ ਸਮਾਗਮ ਲਈ ਸੰਗਤਾਂ ਨੇ ਜਿੱਥੇ ਉਨ੍ਹਾਂ ਨੂੰ ਸਹਿਯੋਗ ਦਿੱਤਾ ਉੱਥੇ ਸਾਬਕਾ ਸਰਪੰਚ ਦੀਪਕ ਕੁਮਾਰ ਸੋਨੂੰ ਨੇ ਵੀ ਵੱਧ ਚੜ੍ਹ ਕੇ ਸੇਵਾ ਵਿਚ ਆਪਣਾ ਯੋਗਦਾਨ ਪਾਇਆ। ਇਸ ਮੌਕੇ ਪ੍ਰਧਾਨ ਸੁਖਮੰਦਰ ਸਿੰਘ, ਸੁਮਨ ਮਦਾਨ, ਜਸਵਿੰਦਰ ਸਿੰਘ, ਵਿਕਰਮ ਸਿੰਘ, ਸਾਜਨ ਕੁਮਾਰ, ਦਰੋਗਾ ਸਿੰਘ, ਰੇਸ਼ਮ ਸਿੰਘ, ਦੇਵ ਸਿੰਘ, ਗੋਰਾ ਸਾਦਿਕ, ਲਾਡੀ ਫਰੂਟ ਵਾਲਾ, ਬਿੰਦਰਪਾਲ ਸਿੰਘ ਅਤੇ ਲੱਖਾ ਸਿੰਘ ਆਦਿ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਕਿ੍ਕਟ ਦੇ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ’ਚ ਤਾਜ ਪਬਲਿਕ ਸਕੂਲ ਦੇ ਖਿਡਾਰੀਆਂ ਨੇ ਪਹਿਲਾ ਸਥਾਨ ਹਾਸਿਲ ਕੀਤਾ ਅਗਲੀ ਖ਼ਬਰ ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਵਲੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਧਾਰਮਿਕ ਪ੍ਰਦਰਸ਼ਨੀ ਲਗਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।