11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਜ਼ਿਲ੍ਹਾ ਬਾਰ ਐਸੋਸੀਏਸ਼ਨ ਦੀ ਪ੍ਰਧਾਨਗੀ ਲਈ ਦੋ ਉਮੀਦਵਾਰਾਂ ’ਚ ਸਖ਼ਤ ਮੁਕਾਬਲਾ ਹੁਸ਼ਿਆਰ ਅਤੇ ਜ਼ਰੂਰਤਮੰਦ ਪਰਿਵਾਰ ਦੀਆਂ ਲੜਕੀਆਂ ਨੂੰ ਸਹਾਇਤਾ ਰਾਸ਼ੀ ਵੰਡੀ

ਸ੍ਰੀ ਮੁਕਤਸਰ ਸਾਹਿਬ, 10 ਸਤੰਬਰ (ਹਰਮਹਿੰਦਰ ਪਾਲ)-684 ਵੋਟਰਾਂ ਵਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੀ ਪ੍ਰਧਾਨਗੀ ਲਈ ਭਲਕੇ ਵੋਟਾਂ ਪੈਣੀਆਂ ਹਨ। ਰਿਟਰਨਿੰਗ ਅਫ਼ਸਰ ਐਡਵੋਕੇਟ ਤਨਵੀਰ ਜੋਸ਼ੀ ਨੇ ਦੱਸਿਆ ਕਿ ਬਾਰ ਦੇ ਪੰਜ ਅਹੁਦੇਦਾਰ ਬਿਨਾਂ ਮੁਕਾਬਲਾ ਚੁਣੇ ਗਏ ਹਨ, ਜਿਨ੍ਹਾਂ ਵਿਚ ਮੀਤ ਪ੍ਰਧਾਨ ਲਈ ਅਮਨਦੀਪ ਸ਼ਰਮਾ ਤੇ ਰਾਜਵਿੰਦਰ ਕੌਰ ਬਰਾੜ, ਸਕੱਤਰ ਲਈ ਵਿੱਕੀ ਰੁਪਾਣਾ, ਜੁਆਇੰਟ ਸਕੱਤਰ ਲਈ ਅਰੁਣਜੀਤ ਕੌਰ, ਖ਼ਜ਼ਾਨਚੀ ਲਈ ਅਮਨਦੀਪ ਕੁਮਾਰ ਉਰਫ਼ ਅਮਨ ਧਮੀਜਾ ਨੂੰ ਨਾਮਜ਼ਦ ਕਰ ਦਿੱਤਾ ਗਿਆ।

ਅਜੀਤ ਡੈਸਕ 11-09-2026
ਸ੍ਰੀ ਮੁਕਤਸਰ ਸਾਹਿਬ, 10 ਸਤੰਬਰ (ਹਰਮਹਿੰਦਰ ਪਾਲ)-684 ਵੋਟਰਾਂ ਵਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੀ ਪ੍ਰਧਾਨਗੀ ਲਈ ਭਲਕੇ ਵੋਟਾਂ ਪੈਣੀਆਂ ਹਨ। ਰਿਟਰਨਿੰਗ ਅਫ਼ਸਰ ਐਡਵੋਕੇਟ ਤਨਵੀਰ ਜੋਸ਼ੀ ਨੇ ਦੱਸਿਆ ਕਿ ਬਾਰ ਦੇ ਪੰਜ ਅਹੁਦੇਦਾਰ ਬਿਨਾਂ ਮੁਕਾਬਲਾ ਚੁਣੇ ਗਏ ਹਨ, ਜਿਨ੍ਹਾਂ ਵਿਚ ਮੀਤ ਪ੍ਰਧਾਨ ਲਈ ਅਮਨਦੀਪ ਸ਼ਰਮਾ ਤੇ ਰਾਜਵਿੰਦਰ ਕੌਰ ਬਰਾੜ, ਸਕੱਤਰ ਲਈ ਵਿੱਕੀ ਰੁਪਾਣਾ, ਜੁਆਇੰਟ ਸਕੱਤਰ ਲਈ ਅਰੁਣਜੀਤ ਕੌਰ, ਖ਼ਜ਼ਾਨਚੀ ਲਈ ਅਮਨਦੀਪ ਕੁਮਾਰ ਉਰਫ਼ ਅਮਨ ਧਮੀਜਾ ਨੂੰ ਨਾਮਜ਼ਦ ਕਰ ਦਿੱਤਾ ਗਿਆ। ਹੁਣ ਮੁਕਾਬਲਾ ਪ੍ਰਧਾਨਗੀ ਦੇ ਉਮੀਦਵਾਰ ਮਨਜਿੰਦਰ ਸਿੰਘ ਚਾਹਲ ਅਤੇ ਗੌਤਮ ਅਰੋੜਾ ਵਿਚਕਾਰ ਹੈ। ਸ੍ਰੀ ਜੋਸ਼ੀ ਨੇ ਇਹ ਵੀ ਦੱਸਿਆ ਕਿ ਵੋਟਾਂ ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਪੈਣਗੀਆਂ। ਵੋਟ ਪਾਉਣ ਲਈ ਬਾਰ ਕੌਂਸਲ ਦਾ ਪਹਿਚਾਣ ਪੱਤਰ ਜਾਂ ਕੋਈ ਹੋਰ ਆਈ ਕਾਰਡ ਜ਼ਰੂਰੀ ਹੈ। ਵੋਟ ਪ੍ਰਤੀਸ਼ਤ ਵਧਣ ਕਾਰਨ ਪਹਿਲੀ ਵਾਰ ਦੋ ਵੋਟਿੰਗ ਬੂਥ ਬਣਾਏ ਗਏ ਹਨ। ਵੋਟਾਂ ਤੋਂ ਬਾਅਦ ਗਿਣਤੀ ਹੋਵੇਗੀ ਤੇ ਦੇਰ ਰਾਤ ਤੱਕ ਨਤੀਜਾ ਆਉਣ ਦੀ ਸੰਭਾਵਨਾ ਹੈ। ਉਨ੍ਹਾਂ ਦੱਸਿਆ ਕਿ ਵੋਟਾਂ ਦਾ ਪੂਰਾ ਪ੍ਰਬੰਧ ਕਰ ਲਿਆ ਗਿਆ ਹੈ। ਇਸ ਦੌਰਾਨ ਪ੍ਰਧਾਨਗੀ ਦੇ ਉਮੀਦਵਾਰ ਐਡਵੋਕੇਟ ਗੌਤਮ ਅਰੋੜਾ ਨੇ ਦੱਸਿਆ ਕਿ ਉਹ 23 ਸਾਲ ਤੋਂ ਵਕਾਲਤ ਕਰ ਰਹੇ ਹਨ, 5 ਵਾਰ ਸਕੱਤਰ ਤੇ ਇਕ ਵਾਰ ਪ੍ਰਧਾਨ ਰਹਿ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਨਵੇਂ ਵਕੀਲਾਂ ਵਾਸਤੇ ਕੰਪਿਊਟਰੀਕ੍ਰਿਤ ਲਾਇਬ੍ਰੇਰੀ ਬਣਾਉਣਾ ਉਨ੍ਹਾਂ ਦਾ ਮੁੱਖ ਮੁੱਦਾ ਹੈ ਤਾਂ ਜੋ ਉਨ੍ਹਾਂ ਨੂੰ ਜੁਡੀਸ਼ਲੀ ਤੇ ਹੋਰ ਕੰਪੀਟੀਸ਼ਨਾਂ ਦੀ ਤਿਆਰੀ ਵਾਸਤੇ ਸਹੂਲਤ ਮਿਲ ਸਕੇ। ਇਸੇ ਤਰ੍ਹਾਂ ਦੂਜੇ ਉਮੀਦਵਾਰ ਐਡਵੋਕੇਟ ਮਨਜਿੰਦਰ ਸਿੰਘ ਚਾਹਲ ਨੇ ਦੱਸਿਆ ਕਿ ਉਹ 2007 ਤੋਂ ਪ੍ਰੈਕਟਿਸ ਕਰ ਰਹੇ ਹਨ। ਉਨ੍ਹਾਂ ਦਾ ਮੁੱਖ ਮੁੱਦਾ ਨਵੇਂ ਵਕੀਲਾਂ ਦੀ ਰਜਿਸਟ੍ਰੇਸ਼ਨ ਫ਼ੀਸ 5 ਹਜ਼ਾਰ ਰੁਪਏ ਤੋਂ ਘਟਾਉਣਾ ਹੈ ਤਾਂ ਜੋ ਉਨ੍ਹਾਂ ’ਤੇ ਆਰਥਿਤ ਬੋਝ ਨਾ ਪਵੇ। ਇਸੇ ਤਰ੍ਹਾਂ ਸਾਲਾਨਾ ਫ਼ੀਸ ਘਟਾਉਣਾ ਅਤੇ ਬਾਰ ਦੇ ਖ਼ਰਚੇ ਵਾਸਤੇ ਆਮਦਨ ਦੇ ਨਵੇਂ ਸਾਧਨ ਪੈਦਾ ਕਰਨਾ ਮੁੱਖ ਮੁੱਦਾ ਹੈ।
ਪਿਛਲੀ ਖ਼ਬਰ ਦਸਮੇਸ਼ ਕਾਨਵੈਂਟ ਸਕੂਲ ਭਾਣਾ ਵਿਖੇ ਜਨਮ ਅਸ਼ਟਮੀ ਮਨਾਈ ਅਗਲੀ ਖ਼ਬਰ ਘਰੇਲੂ ਵਸਤੂਆਂ ਮਹਿੰਗੀਆਂ ਹੋਣ ਕਾਰਨ ਆਮ ਤੇ ਗ਼ਰੀਬ ਦੀ ਪਹੁੰਚ ਤੋਂ ਬਾਹਰ : ਮਨਬੀਰ ਸਿੰਘ ਬੱਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।