13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਡੀਪੂ ਹੋਲਡਰਾਂ ਵਲੋਂ ਕਣਕ ਵੰਡਣ ਤੋਂ ਇਨਕਾਰ ਰੱਦ ਕੀਤੇ ਡੀਪੂ ਬਹਾਲ ਕਰਨ ਤੇ ਹੱਕੀ ਮੰਗਾਂ ਮੰਨਣ ਦੀ ਮੰਗ

ਗਿੱਦੜਬਾਹਾ, 12 ਸਤੰਬਰ (ਪਰਮਜੀਤ ਸਿੰਘ ਥੇੜ੍ਹੀ)-ਡੀਪੂ ਹੋਲਡਰ ਯੂਨੀਅਨ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਅਵਤਾਰ ਸਿੰਘ ਫ਼ਕਰਸਰ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਨੇ ਜ਼ਿਲ੍ਹੇ ਦੇ ਸਮੂਹ ਡੀਪੂ ਹੋਲਡਰਾਂ ਨੂੰ ਅਪੀਲ ਕੀਤੀ ਕਿ ਉਹ ਡੀਪੂਆਂ ’ਤੇ ਕਣਕ ਅਤੇ ਸਰਕਾਰ ਵਲੋਂ ਭੇਜੀਆਂ ਕਿੱਟਾਂ ਦੀ ਵੰਡ ਨਾ ਕਰਨ, ਕਿਉਂਕਿ ਪੰਜਾਬ ਡੀਪੂ ਹੋਲਡਰ ਯੂਨੀਅਨ ਵਲੋਂ ਕਣਕ ਨਾ ਵੰਡਣ ਦਾ ਫ਼ੈਸਲਾ ਕੀਤਾ ਗਿਆ ਹੈ।

ਅਜੀਤ ਡੈਸਕ 13-09-2026
ਗਿੱਦੜਬਾਹਾ, 12 ਸਤੰਬਰ (ਪਰਮਜੀਤ ਸਿੰਘ ਥੇੜ੍ਹੀ)-ਡੀਪੂ ਹੋਲਡਰ ਯੂਨੀਅਨ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਅਵਤਾਰ ਸਿੰਘ ਫ਼ਕਰਸਰ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਨੇ ਜ਼ਿਲ੍ਹੇ ਦੇ ਸਮੂਹ ਡੀਪੂ ਹੋਲਡਰਾਂ ਨੂੰ ਅਪੀਲ ਕੀਤੀ ਕਿ ਉਹ ਡੀਪੂਆਂ ’ਤੇ ਕਣਕ ਅਤੇ ਸਰਕਾਰ ਵਲੋਂ ਭੇਜੀਆਂ ਕਿੱਟਾਂ ਦੀ ਵੰਡ ਨਾ ਕਰਨ, ਕਿਉਂਕਿ ਪੰਜਾਬ ਡੀਪੂ ਹੋਲਡਰ ਯੂਨੀਅਨ ਵਲੋਂ ਕਣਕ ਨਾ ਵੰਡਣ ਦਾ ਫ਼ੈਸਲਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਬੀਤੇ ਸਮੇਂ ਦੌਰਾਨ ਰੱਦ ਕੀਤੇ ਗਏ ਡੀਪੂ ਮੁੜ ਬਹਾਲ ਕੀਤੇ ਜਾਣ। ਉਨ੍ਹਾਂ ਮੰਗ ਕੀਤੀ ਕਿ ਸਰਕਾਰ ਡੀਪੂ ਹੋਲਡਰਾਂ ਨੂੰ ਆਪਣੇ ਕੀਤੇ ਵਾਅਦੇ ਅਨੁਸਾਰ 200 ਰੁਪਏ ਪ੍ਰਤੀ ਕੁਇੰਟਲ ਕਮਿਸ਼ਨ ਦੇਵੇ, ਜਦੋਂਕਿ ਸਰਕਾਰ ਕੇਵਲ 50 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਕਮਿਸ਼ਨ ਦੇ ਰਹੀ ਹੈ, ਜਿਸ ਨਾਲ ਡਿਪੂ ਹੋਲਡਰਾਂ ਨੂੰ ਆਪਣੀਆਂ ਦੁਕਾਨਾਂ ਦੇ ਕਿਰਾਏ ਕੱਢਣੇ ਵੀ ਔਖੇ ਹੋ ਗਏ ਹਨ। ਉਨ੍ਹਾਂ ਸਪੱਸ਼ਟ ਕੀਤਾ ਕਿ ਜਦੋਂ ਤੱਕ ਰੱਦ ਕੀਤੇ ਡੀਪੂ ਬਹਾਲ ਨਹੀਂ ਕੀਤੇ ਜਾਂਦੇ ਅਤੇ ਡੀਪੂ ਹੋਲਡਰਾਂ ਦੀਆਂ ਹੱਕੀ ਮੰਗਾਂ ਨਹੀਂ ਮੰਨੀਆਂ ਜਾਂਦੀਆਂ, ਉਦੋਂ ਤੱਕ ਕਣਕ ਦੀ ਵੰਡ ਨਹੀਂ ਕੀਤੀ ਜਾਵੇਗੀ। ਇਸ ਮੌਕੇ ਅਵਤਾਰ ਪੁਰੀ, ਕੁਲਵਿੰਦਰ ਢਿੱਲੋਂ, ਦਰਸ਼ਨ ਸਿੰਘ ਥੇੜੀ, ਨਛੱਤਰ ਸਿੰਘ ਹੁਸਨਰ, ਸੁਖਪ੍ਰੀਤ ਸਿੰਘ, ਸਰਬਜੀਤ ਸਿੰਘ, ਕੁਲਵੀਰ ਸਿੰਘ, ਕ੍ਰਿਪਾਲ ਸਿੰਘ ਅਤੇ ਵਿਜੇ ਚੋਪੜਾ ਆਦਿ ਮੌਜੂਦ ਸਨ।
ਪਿਛਲੀ ਖ਼ਬਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਦਿਹਾੜਾ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਅਗਲੀ ਖ਼ਬਰ ਗੁਰਦੁਆਰਾ ਚਰਨ ਕਮਲ ਭੋਰਾ ਸਾਹਿਬ ਵਿਖੇ ਪ੍ਰਕਾਸ਼ ਪੁਰਬ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।