13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਸੀਨੀਅਰ ਕਾਂਗਰਸੀ ਆਗੂ ਦਰਸ਼ਨ ਲਾਲ ਗਰੋਵਰ ਦਾ ਦਿਹਾਂਤ ਸੈਂਕੜੇ ਨਮ ਅੱਖਾਂ ਨਾਲ ਦਿੱਤੀ ਅੰਤਿਮ ਵਿਦਾਇਗੀ

ਸ੍ਰੀ ਮੁਕਤਸਰ ਸਾਹਿਬ, 12 ਸਤੰਬਰ (ਰਣਜੀਤ ਸਿੰਘ ਢਿੱਲੋਂ)-ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਤੇ ਜ਼ਿਲ੍ਹਾ ਕਾਂਗਰਸ ਵਪਾਰ ਸੈੱਲ ਦੇ ਚੇਅਰਮੈਨ ਰਹੇ ਦਰਸ਼ਨ ਲਾਲ ਗਰੋਵਰ ਸਦੀਵੀ ਵਿਛੋੜਾ ਦੇ ਗਏ ਹਨ। ਆਪ 74 ਵਰਿ੍ਆਂ ਦੇ ਸਨ।

ਅਜੀਤ ਡੈਸਕ 13-09-2026
ਸ੍ਰੀ ਮੁਕਤਸਰ ਸਾਹਿਬ, 12 ਸਤੰਬਰ (ਰਣਜੀਤ ਸਿੰਘ ਢਿੱਲੋਂ)-ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਤੇ ਜ਼ਿਲ੍ਹਾ ਕਾਂਗਰਸ ਵਪਾਰ ਸੈੱਲ ਦੇ ਚੇਅਰਮੈਨ ਰਹੇ ਦਰਸ਼ਨ ਲਾਲ ਗਰੋਵਰ ਸਦੀਵੀ ਵਿਛੋੜਾ ਦੇ ਗਏ ਹਨ। ਆਪ 74 ਵਰਿ੍ਆਂ ਦੇ ਸਨ। ਉਨ੍ਹਾਂ ਨੂੰ ਦਿਲ ਦਾ ਦੌਰਾ ਪਿਆ, ਜੋ ਜਾਨਲੇਵਾ ਸਾਬਤ ਹੋਇਆ। ਉਨ੍ਹਾਂ ਦਾ ਅੰਤਿਮ ਸੰਸਕਾਰ ਸਥਾਨਕ ਬਠਿੰਡਾ ਰੋਡ ਸਥਿਤ ਸ਼ਾਂਤੀ ਧਾਮ ਵਿਖੇ ਕੀਤਾ ਗਿਆ। ਇਸ ਤੋਂ ਪਹਿਲਾਂ ਮ੍ਰਿਤਕ ਦੇਹ ’ਤੇ ਬਲਾਕ ਕਾਂਗਰਸ ਕਮੇਟੀ ਸ਼ਹਿਰੀ ਦੇ ਪ੍ਰਧਾਨ ਤੇਜਿੰਦਰ ਬੱਬੂ ਬਾਂਸਲ, ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੈਂਬਰ ਭਿੰਦਰ ਸ਼ਰਮਾ, ਕਰਮਜੀਤ ਸਿੰਘ ਕੰਮਾ ਅਤੇ ਗੁਰਪ੍ਰੀਤ ਸਿੰਘ ਗਿੱਲ ਆਦਿ ਵਲੋਂ ਕਾਂਗਰਸ ਪਾਰਟੀ ਦਾ ਤਿਰੰਗਾ ਪਾ ਕੇ ਸ਼ਰਧਾਂਜਲੀ ਦਿੱਤੀ ਗਈ। ਚਿਖਾ ਨੂੰ ਅਗਨੀ ਸਪੁੱਤਰਾਂ ਨਵਦੀਪ ਗਰੋਵਰ ਪੰਚਾਇਤ ਸਕੱਤਰ ਤੇ ਮਨਦੀਪ ਗਰੋਵਰ ਸਰਕਾਰੀ ਅਧਿਆਪਕ ਵਲੋਂ ਦਿੱਤੀ ਗਈ। ਇਸ ਮੌਕੇ ਪਰਿਵਾਰਕ ਮੈਂਬਰਾਂ, ਰਿਸ਼ਤੇਦਾਰਾਂ ਤੇ ਸਕੇ ਸੰਬੰਧੀਆਂ ਵਲੋਂ ਨਮ ਅੱਖਾਂ ਨਾਲ ਦਰਸ਼ਨ ਲਾਲ ਗਰੋਵਰ ਨੂੰ ਅੰਤਿਮ ਵਿਦਾਇਗੀ ਦਿੱਤੀ ਗਈ। ਇਸ ਮੌਕੇ ਕਾਂਗਰਸ ਪਾਰਟੀ ਤੋਂ ਇਲਾਵਾ ਹੋਰ ਪਾਰਟੀਆਂ ਦੇ ਆਗੂ ਤੇ ਵਰਕਰ ਤੇ ਸ਼ਹਿਰੀ ਵੱਡੀ ਗਿਣਤੀ ਵਿਚ ਹਾਜ਼ਰ ਸਨ। ਮ੍ਰਿਤਕ ਦਾ ਅੰਗੀਠਾ ਸੰਭਾਲਣ ਦੀ ਰਸਮ 13 ਸਤੰਬਰ (ਐਤਵਾਰ) ਨੂੰ ਸਵੇਰੇ 9 ਵਜੇ ਹੋਵੇਗੀ।
ਪਿਛਲੀ ਖ਼ਬਰ ਬੀੜ ਸਿੱਖਾਂ ਵਾਲਾ ’ਚ ਭਾਈ ਜੈਤਾ ਜੀ ਦਾ ਜਨਮ ਦਿਹਾੜਾ ਮਨਾਇਆ ਅਗਲੀ ਖ਼ਬਰ ਰਾਣਾ ਗੁਰਮੀਤ ਸਿੰਘ ਸੋਢੀ, ਗੋਰਾ ਪਠੇਲਾ ਤੇ ਦੁਕਾਨਦਾਰ ਡੀ.ਆਰ.ਐੱਮ. ਨੂੰ ਮਿਲੇ ਓਵਰਬ੍ਰਿਜ ਹੇਠਾਂ ਬੰਦ ਰਸਤਾ ਖੋਲ੍ਹਣ ਦੀ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।