ਨਾਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਕਾਬੂ
ਫ਼ਰੀਦਕੋਟ, 16 ਸਤੰਬਰ (ਸਰਬਜੀਤ ਸਿੰਘ)-ਥਾਣਾ ਸਦਰ ਫ਼ਰੀਦਕੋਟ ਪੁਲਿਸ ਵਲੋਂ ਗੁਪਤ ਸੂਚਨਾ ਦੇ ਆਧਾਰ ’ਤੇ ਪਿੰਡ ਗੋਲੇਵਾਲਾ ਤੋਂ ਇਕ ਵਿਅਕਤੀ ਨੂੰ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ। ਕਾਬੂ ਕੀਤੇ ਗਏ ਕਥਿਤ ਦੋਸ਼ੀ ਖ਼ਿਲਾਫ਼ ਪੁਲਿਸ ਵਲੋਂ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ।
ਅਜੀਤ ਡੈਸਕ
17-09-2026