17-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2026

ਹੈਰੋਇਨ ਸਮੇਤ ਵਿਅਕਤੀ ਕਾਬੂ

ਫ਼ਰੀਦਕੋਟ, 16 ਸਤੰਬਰ (ਸਰਬਜੀਤ ਸਿੰਘ)–ਥਾਣਾ ਸਿਟੀ ਫ਼ਰੀਦਕੋਟ ਪੁਲਿਸ ਵਲੋਂ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ। ਪੁਲਿਸ ਵਲੋਂ ਕਥਿਤ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ।

ਅਜੀਤ ਡੈਸਕ 17-09-2026
ਫ਼ਰੀਦਕੋਟ, 16 ਸਤੰਬਰ (ਸਰਬਜੀਤ ਸਿੰਘ)–ਥਾਣਾ ਸਿਟੀ ਫ਼ਰੀਦਕੋਟ ਪੁਲਿਸ ਵਲੋਂ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ। ਪੁਲਿਸ ਵਲੋਂ ਕਥਿਤ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ। ਪ੍ਰਾਪਤ ਸੂਚਨਾ ਅਨੁਸਾਰ ਹੌਲਦਾਰ ਸੁਖਵਿੰਦਰਪਾਲ ਸਿੰਘ ਨੇ ਦੱਸਿਆ ਕਿ ਉਹ ਹੋਰ ਪੁਲਿਸ ਮੁਲਾਜ਼ਮਾਂ ਸਮੇਤ ਸ਼ੱਕੀ ਪੁਰਸ਼ਾਂ ਸੰਬੰਧੀ ਮੁਹੱਲਾ ਢੁੱਡੀਵਾਲਾ ਵਿਖੇ ਮੌਜੂਦ ਸਨ ਤਾਂ ਜਸ਼ਨ ਸਿੰਘ ਪੁੱਤਰ ਬੂਟਾ ਸਿੰਘ ਵਾਸੀ ਪਿੱਪਲੀ ਨੂੰ ਸ਼ੱਕ ਦੇ ਆਧਾਰ ’ਤੇ ਕਾਬੂ ਕਰਕੇ ਉਸ ਦੀ ਜ਼ਾਬਤਾ ਅਨੁਸਾਰ ਤਲਾਸ਼ੀ ਲਈ ਤਾਂ ਉਸ ਪਾਸੋਂ ਕਥਿਤ ਤੌਰ ’ਤੇ 6 ਗ੍ਰਾਮ ਹੈਰੋਇਨ ਸਮੇਤ ਲਿਫਾਫ਼ਾ ਬਰਾਮਦ ਕੀਤੀ ਗਈ। ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀ ਖ਼ਿਲਾਫ਼ ਥਾਣਾ ਸਿਟੀ ਫ਼ਰੀਦਕੋਟ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ।
ਪਿਛਲੀ ਖ਼ਬਰ ਬਾਬਾ ਫ਼ਰੀਦ ਮੇਲੇ ’ਚ ਗੜਬੜੀ ਰੋਕਣ ਲਈ ਪੁਲਿਸ ਹੋਈ ਪੂਰੀ ਤਰ੍ਹਾਂ ਮੁਸਤੈਦ ਹਥਿਆਰਾਂ ਸਮੇਤ ਸੋਸ਼ਲ ਮੀਡੀਆ ’ਤੇ ਰੀਲਾਂ ਪਾਉਣ... ਅਗਲੀ ਖ਼ਬਰ ਨਾਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।