ਸੰਦੀਪ ਸਿੰਘ ਸੰਨੀ ਬਰਾੜ ਵਲੋਂ ਮੁਕੇਸ਼ ਗਰਗ ਨੂੰ ਜ਼ਿਲ੍ਹਾ ਉਪ ਪ੍ਰਧਾਨ ਬਣਨ ’ਤੇ ਵਧਾਈ ਦਿੱਤੀ
ਕੋਟਕਪੂਰਾ, 16 ਸਤੰਬਰ (ਹਰਪ੍ਰੀਤ ਸਿੰਘ ਚਾਨਾ)-ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਸੰਦੀਪ ਸਿੰਘ ਸੰਨੀ ਬਰਾੜ ਵਲੋਂ ਮੁਕੇਸ਼ ਗਰਗ ਨੂੰ ਜ਼ਿਲ੍ਹਾ ਉਪ ਪ੍ਰਧਾਨ ਨਿਯੁਕਤ ਹੋਣ ’ਤੇ ਮੂੰਹ ਮਿੱਠਾ ਕਰਵਾ ਕੇ ਹਾਰਦਿਕ ਵਧਾਈ ਅਤੇ ਸ਼ੁੱਭਕਾਮਨਾਵਾਂ ਦਿੱਤੀਆਂ ਗਈਆਂ। ਜ਼ਿਲ੍ਹੇ ਦੇ ਮਹਾਂਮੰਤਰੀ ਗਗਨ ਸੇਠੀ ਅਤੇ ਸੁਮਿਤ ਸੁਖੀਜਾ ਨੇ ਵੀ ਮੁਕੇਸ਼ ਗਰਗ ਨੂੰ ਵਧਾਈ ਦਿੱਤੀ।
ਅਜੀਤ ਡੈਸਕ
17-09-2026