17-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2026

ਲੜਕਿਆਂ ਲਈ ਲਿਖ਼ਤੀ ਅਤੇ ਫ਼ਿਜ਼ੀਕਲ ਦੀ ਮੁਫ਼ਤ ਟ੍ਰੇਨਿੰਗ ਸ਼ੁਰੂ

ਸ੍ਰੀ ਮੁਕਤਸਰ ਸਾਹਿਬ, 16 ਸਤੰਬਰ (ਹਰਮਹਿੰਦਰ ਪਾਲ)-ਸੀ-ਪਾਈਟ ਕੈਂਪ ਹਕੂਮਤ ਸਿੰਘ (ਫ਼ਿਰੋਜ਼ਪੁਰ) ਦੇ ਕੈਂਪ ਟ੍ਰੇਨਿੰਗ ਅਫ਼ਸਰ ਕੈਪਟਨ (ਰਿਟਾ.) ਗੁਰਦਰਸ਼ਨ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਸਰਕਾਰ ਵਲੋਂ ਵੱਖ-ਵੱਖ ਫੋਰਸਾਂ ਸੀ.

ਅਜੀਤ ਡੈਸਕ 17-09-2026
ਸ੍ਰੀ ਮੁਕਤਸਰ ਸਾਹਿਬ, 16 ਸਤੰਬਰ (ਹਰਮਹਿੰਦਰ ਪਾਲ)-ਸੀ-ਪਾਈਟ ਕੈਂਪ ਹਕੂਮਤ ਸਿੰਘ (ਫ਼ਿਰੋਜ਼ਪੁਰ) ਦੇ ਕੈਂਪ ਟ੍ਰੇਨਿੰਗ ਅਫ਼ਸਰ ਕੈਪਟਨ (ਰਿਟਾ.) ਗੁਰਦਰਸ਼ਨ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਸਰਕਾਰ ਵਲੋਂ ਵੱਖ-ਵੱਖ ਫੋਰਸਾਂ ਸੀ.ਏ.ਪੀ.ਐੱਫ਼. (ਜੀ.ਡੀ.), ਬੀ.ਐੱਸ.ਐੱਫ਼., ਸੀ.ਆਈ.ਐੱਸ.ਐੱਫ਼, ਸੀ.ਆਰ.ਪੀ.ਐੱਫ਼., ਐੱਸ.ਐੱਸ.ਬੀ., ਆਈ.ਟੀ.ਬੀ.ਪੀ., ਏ.ਆਰ., ਐੱਸ.ਐੱਸ.ਐੱਫ਼. ਅਤੇ ਐੱਨ.ਆਈ.ਏ. ਲਈ 25,487 ਪੋਸਟਾਂ ਕੱਢੀਆਂ ਜਾ ਰਹੀਆਂ ਹਨ। ਇਨ੍ਹਾਂ ਪੋਸਟਾਂ ਲਈ ਰਜਿਸਟਰੇਸ਼ਨ ਸਤੰਬਰ ਤੇ ਅਕਤੂਬਰ ਵਿਚ ਹੋਣ ਜਾ ਰਹੀ ਹੈ। ਇਨ੍ਹਾਂ ਪੋਸਟਾਂ ਵਿਚੋਂ ਕੇਵਲ ਲੜਕਿਆਂ ਨੂੰ ਲਿਖ਼ਤੀ ਪੇਪਰ ਅਤੇ ਫ਼ਿਜੀਕਲ ਦੀ ਟ੍ਰੇਨਿੰਗ ਕੈਂਪ ਵਿਖੇ ਫਰੀ ਕਰਵਾਈ ਜਾਵੇਗੀ । ਸੀ-ਪਾਈਟ ਕੈਂਪ ਹਕੂਮਤ ਸਿੰਘ ਵਾਲਾ ਵਿਖੇ ਸ੍ਰੀ ਮੁਕਤਸਰ ਸਾਹਿਬ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਫ਼ਰੀਦਕੋਟ ਅਤੇ ਮੋਗਾ ਜ਼ਿਲ੍ਹੇ ਦੇ ਜਿਨ੍ਹਾਂ ਨੌਜਵਾਨਾਂ ਉਪਰੋਕਤ ਪੋਸਟਾਂ ਲਈ ਲਿਖ਼ਤੀ ਅਤੇ ਫ਼ਿਜੀਕਲ ਦੀ ਤਿਆਰੀ ਕਰਨੀ ਹੈ, ਉਹ ਨੌਜਵਾਨ ਜਲਦੀ ਤੋਂ ਜਲਦੀ ਸਵੇਰੇ 9:30 ਵਜੇ ਤੋਂ 11:30 ਵਜੇ ਤੱਕ (ਸੋਮਵਾਰ ਤੋਂ ਸ਼ੁੱਕਰਵਾਰ ਤੱਕ) ਸੀ-ਪਾਈਟ ਕੈਂਪ ਹਕੂਮਤ ਸਿੰਘ ਵਾਲਾ ਵਿਖੇ ਆਪਣਾ ਨਾਂਅ ਦਰਜ ਕਰਵਾਉਣ ਲਈ ਰਿਪੋਰਟ ਕਰਨ। ਉਨ੍ਹਾਂ ਦੱਸਿਆ ਕਿ ਯੁਵਕ ਸੀ-ਪਾਈਟ ਕੈਂਪ ਹਕੂਮਤ ਸਿੰਘ ਵਾਲਾ ਵਿਖੇ ਆਪਣਾ ਨਾਂਅ ਦਰਜ ਕਰਵਾਉਣ/ਟ੍ਰੇਨਿੰਗ ਲੈਣ ਲਈ ਉਪਰੋਕਤ ਕਿਸੇ ਵੀ ਭਰਤੀ ਲਈ ਆਨਲਾਈਨ ਅਪਲਾਈ ਕੀਤਾ ਹੈ, ਉਸ ਦੀ ਫ਼ੋਟੋ ਸਟੇਟ ਕਾਪੀ, ਦਸਵੀਂ ਦਾ ਅਸਲ ਸਰਟੀਫ਼ਿਕੇਟ, ਦਸਵੀਂ ਦੇ ਸਰਟੀਫ਼ਿਕੇਟ ਦੀ ਫ਼ੋਟੋ ਸਟੇਟ ਕਾਪੀ, ਪੰਜਾਬ ਰਿਹਾਇਸ਼ ਸਰਟੀਫ਼ਿਕੇਟ ਦੀ ਫ਼ੋਟੋ ਸਟੇਟ ਕਾਪੀ, ਜਾ ਤੀ ਦੇ ਸਰਟੀਫ਼ਿਕੇਟ ਦੀ ਫ਼ੋਟੋ ਸਟੇਟ ਕਾਪੀ, ਆਧਾਰ ਕਾਰਡ ਦੀ ਫ਼ੋਟੋ ਸਟੇਟ ਕਾਪੀ, ਬੈਂਕ ਖਾਤੇ ਦੀ ਫ਼ੋਟੋ ਸਟੇਟ ਕਾਪੀ ਤੇ ਖਾਤਾ ਚਾਲੂ ਹਾਲਤ ਵਿਚ ਹੋਵੇ ਅਤੇ ਇਕ ਪਾਸਪੋਰਟ ਸਾਈਜ਼ ਦੀ ਫ਼ੋਟੋ, ਇਕ ਕਾਪੀ, ਇਕ ਪੈਨ, ਖਾਣਾ ਖਾਣ ਲਈ ਬਰਤਨ, ਰਹਿਣ ਲਈ ਬਿਸਤਰਾ ਆਦਿ ਨਾਲ ਲੈ ਕੇ ਆਉਣ। ਕੈਂਪ ਵਿਚ ਰਹਿਣ ਸਮੇਂ ਖਾਣਾ ਤੇ ਰਿਹਾਇਸ਼ ਬਿਲਕੁਲ ਮੁਫ਼ਤ ਦਿੱਤੀ ਜਾਵੇਗੀ ਅਤੇ ਫ਼ਿਜੀਕਲ ਦੀ ਤਿਆਰੀ ਦੀ ਕੋਈ ਵੀ ਫ਼ੀਸ ਨਹੀਂ ਲਈ ਜਾਵੇਗੀ।
ਪਿਛਲੀ ਖ਼ਬਰ ਸਵਰਨਕਾਰ ਸੰਘ ਅਤੇ ਬੰਗਾਲੀ ਕਾਰੀਗਰਾਂ ਵਲੋਂ ਵਿਸ਼ਵਕਰਮਾ ਪੂਜਾ ਭਲਕੇ ਤੋਂ ਅਗਲੀ ਖ਼ਬਰ ਐਡਵੋਕੇਟ ਜਸਮੇਲ ਸਿੰਘ ਬਰਗਾੜੀ ਦੀ ਟੀਮ ਨੇ ਜੇਤੂ ਟੀਮ ਨੂੰ ਵਧਾਈ ਦਿੱਤੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।