ਦਲੇਰ ਸਿੰਘ ਡੋਡ ਨੂੰ ਵਿਧਾਨ ਸਭਾ ਹਲਕਾ ਫ਼ਰੀਦਕੋਟ ਤੋਂ ਉਮੀਦਵਾਰ ਐਲਾਨਣ ਦੀ ਖੁਸ਼ੀ ’ਚ ਲੱਡੂ ਵੰਡੇ
ਸਾਦਿਕ, 19 ਸਤੰਬਰ (ਗੁਰਭੇਜ ਸਿੰਘ ਚੌਹਾਨ)-ਸਾਦਿਕ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਸਮਰਥਕਾਂ ਵਲੋਂ ਭਾਈ ਦਲੇਰ ਸਿੰਘ ਡੋਡ ਨੂੰ ਵਿਧਾਨ ਸਭਾ ਹਲਕਾ ਫ਼ਰੀਦਕੋਟ ਤੋਂ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਪਿਛਲੇ ਦਿਨੀਂ ਫ਼ਰੀਦਕੋਟ ’ਚ ਹੋਈ ਪਾਰਟੀ ਦੀ ਰੈਲੀ ਵਿਚ ਉਮੀਦਵਾਰ ਐਲਾਨਿਆ ਗਿਆ ਸੀ। ਜਿਸਦੀ ਖੁਸ਼ੀ ਵਿਚ ਅੱਜ ਸਾਦਿਕ ਵਿਖੇ ਵੱਡਾ ਇਕੱਠ ਕਰਕੇ ਅਕਾਲੀ ਦਲ ਵਾਰਿਸ ਪੰਜਾਬ ਦੇ ਸਮਰਥਕਾਂ ਨੇ ਖੁਸ਼ੀ ਵਿਚ ਲੱਡੂ ਵੰਡੇ ਅਤੇ ਭਾਈ ਦਲੇਰ ਸਿੰਘ ਨੂੰ ਹਾਰ ਪਾ ਕੇ ਉਨ੍ਹਾਂ ਦਾ ਸਵਾਗਤ ਕੀਤਾ।
ਸਾਦਿਕ, 19 ਸਤੰਬਰ (ਗੁਰਭੇਜ ਸਿੰਘ ਚੌਹਾਨ)-ਸਾਦਿਕ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਸਮਰਥਕਾਂ ਵਲੋਂ ਭਾਈ ਦਲੇਰ ਸਿੰਘ ਡੋਡ ਨੂੰ ਵਿਧਾਨ ਸਭਾ ਹਲਕਾ ਫ਼ਰੀਦਕੋਟ ਤੋਂ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਪਿਛਲੇ ਦਿਨੀਂ ਫ਼ਰੀਦਕੋਟ ’ਚ ਹੋਈ ਪਾਰਟੀ ਦੀ ਰੈਲੀ ਵਿਚ ਉਮੀਦਵਾਰ ਐਲਾਨਿਆ ਗਿਆ ਸੀ। ਜਿਸਦੀ ਖੁਸ਼ੀ ਵਿਚ ਅੱਜ ਸਾਦਿਕ ਵਿਖੇ ਵੱਡਾ ਇਕੱਠ ਕਰਕੇ ਅਕਾਲੀ ਦਲ ਵਾਰਿਸ ਪੰਜਾਬ ਦੇ ਸਮਰਥਕਾਂ ਨੇ ਖੁਸ਼ੀ ਵਿਚ ਲੱਡੂ ਵੰਡੇ ਅਤੇ ਭਾਈ ਦਲੇਰ ਸਿੰਘ ਨੂੰ ਹਾਰ ਪਾ ਕੇ ਉਨ੍ਹਾਂ ਦਾ ਸਵਾਗਤ ਕੀਤਾ। ਭਾਈ ਦਲੇਰ ਸਿੰਘ ਡੋਡ ਨੇ ਪਾਰਟੀ ਆਗੂਆਂ ਭਾਈ ਅੰਮ੍ਰਿਤਪਾਲ ਸਿੰਘ, ਬਾਪੂ ਤਰਸੇਮ ਸਿੰਘ, ਐਮ.ਪੀ ਸਰਬਜੀਤ ਸਿੰਘ ਅਤੇ ਮਨਪ੍ਰੀਤ ਸਿੰਘ ਇਯਾਲੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਨੇ ਜੋ ਜ਼ਿੰਮੇਵਾਰੀ ਉਨ੍ਹਾਂ ਨੂੰ ਸੌਂਪੀ ਹੈ ਉਸਨੂੰ ਉਹ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਪੰਜਾਬ ’ਚ ਵੱਡੀ ਚੁਣੌਤੀ ਨਸ਼ਾ ਹੈ ਜਿਸਨੂੰ ਖਤਮ ਕਰਨਾ ਪਾਰਟੀ ਦਾ ਮੁੱਖ ਟੀਚਾ ਹੈ। ਪਹਿਲੀਆਂ ਸਰਕਾਰਾਂ ਨੇ ਵੀ ਇਸਨੂੰ ਖਤਮ ਕਰਨ ਦੇ ਦਾਅਵੇ ਕੀਤੇ ਪਰ ਨਸ਼ਾ ਖਤਮ ਨਹੀਂ ਹੋਇਆ। ਇਕ ਸਰਿੰਜ ਨਾਲ ਛੇ ਛੇ ਫੁੱਟੇ ਗੱਭਰੂ ਮਰ ਰਹੇ ਹਨ। ਉਨ੍ਹਾਂ ਹਾਜ਼ਰ ਸੰਗਤਾਂ ਦਾ ਧੰਨਵਾਦ ਕਰਦਿਆਂ ਇਲਾਕਾ ਨਿਵਾਸੀਆਂ ਤੋਂ ਪਾਰਟੀ ਦੀ ਜਿੱਤ ਲਈ ਸਹਿਯੋਗ ਦੀ ਮੰਗ ਕੀਤੀ। ਇਸ ਮੌਕੇ ਅਮਨਪ੍ਰੀਤ ਸਿੰਘ ਮਾਨੀਵਾਲਾ, ਭਾਈ ਜਸਵਿੰਦਰ ਸਿੰਘ ਸੋਨੂੰ, ਅਵਤਾਰ ਸਿੰਘ ਸੰਗਰਾਹੂਰ, ਕਸ਼ਮੀਰ ਸਿੰਘ ਭਾਊ, ਗੁਰਮੀ ਹਾਜ਼ਰ ਸਨ।