20-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

ਬਾਬਾ ਫ਼ਰੀਦ ਟੀ-20 ਕ੍ਰਿਕਟ ਗੋਲਡ ਕੱਪ, ਸ਼ੂਟਿੰਗ ਰੇਂਜ ਅਤੇ ਅਥਲੈਟਿਕਸ ਟੂਰਨਾਮੈਂਟ ਦਾ ਆਗਾਜ਼

ਫ਼ਰੀਦਕੋਟ, 19 ਸਤੰਬਰ (ਜਸਵੰਤ ਸਿੰਘ ਪੁਰਬਾ)-ਬਾਬਾ ਸ਼ੇਖ਼ ਫ਼ਰੀਦ ਆਗਮਨ ਪੁਰਬ-2026 ਤਹਿਤ ਸਰਕਾਰੀ ਬ੍ਰਿਜਿੰਦਰਾ ਕਾਲਜ ਫ਼ਰੀਦਕੋਟ ਵਿਖੇ ਬਾਬਾ ਫ਼ਰੀਦ ਟੀ-20 ਕ੍ਰਿਕਟ ਗੋਲਡ ਕੱਪ ਅਤੇ ਨਹਿਰੂ ਸਟੇਡੀਅਮ ਫ਼ਰੀਦਕੋਟ ਵਿਖੇ ਸ਼ੂਟਿੰਗ ਰੇਂਜ, ਅਥਲੈਟਿਕਸ ਟੂਰਨਾਮੈਂਟ ਕਰਵਾਇਆ ਗਿਆ। ਇਸ ਮੌਕੇ ਹਲਕਾ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਅਤੇ ਡਿਪਟੀ ਕਮਿਸ਼ਨਰ ਫ਼ਰੀਦਕੋਟ ਰਾਹੁਲ ਚਾਬਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਕੇ ਖੇਡ ਮੁਕਾਬਲਿਆਂ ਦਾ ਰਸਮੀ ਆਗਾਜ਼ ਕੀਤਾ।

ਅਜੀਤ ਡੈਸਕ 20-09-2026
ਫ਼ਰੀਦਕੋਟ, 19 ਸਤੰਬਰ (ਜਸਵੰਤ ਸਿੰਘ ਪੁਰਬਾ)-ਬਾਬਾ ਸ਼ੇਖ਼ ਫ਼ਰੀਦ ਆਗਮਨ ਪੁਰਬ-2026 ਤਹਿਤ ਸਰਕਾਰੀ ਬ੍ਰਿਜਿੰਦਰਾ ਕਾਲਜ ਫ਼ਰੀਦਕੋਟ ਵਿਖੇ ਬਾਬਾ ਫ਼ਰੀਦ ਟੀ-20 ਕ੍ਰਿਕਟ ਗੋਲਡ ਕੱਪ ਅਤੇ ਨਹਿਰੂ ਸਟੇਡੀਅਮ ਫ਼ਰੀਦਕੋਟ ਵਿਖੇ ਸ਼ੂਟਿੰਗ ਰੇਂਜ, ਅਥਲੈਟਿਕਸ ਟੂਰਨਾਮੈਂਟ ਕਰਵਾਇਆ ਗਿਆ। ਇਸ ਮੌਕੇ ਹਲਕਾ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਅਤੇ ਡਿਪਟੀ ਕਮਿਸ਼ਨਰ ਫ਼ਰੀਦਕੋਟ ਰਾਹੁਲ ਚਾਬਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਕੇ ਖੇਡ ਮੁਕਾਬਲਿਆਂ ਦਾ ਰਸਮੀ ਆਗਾਜ਼ ਕੀਤਾ। ਡਿਪਟੀ ਕਮਿਸ਼ਨਰ ਫ਼ਰੀਦਕੋਟ ਰਾਹੁਲ ਚਾਬਾ ਨੇ ਕਿਹਾ ਕਿ ਬਾਬਾ ਸ਼ੇਖ ਫ਼ਰੀਦ ਆਗਮਨ ਪੁਰਬ ਸਾਡੇ ਜ਼ਿਲ੍ਹੇ ਦੀ ਵਿਲੱਖਣ ਸੱਭਿਆਚਾਰਕ ਅਤੇ ਧਾਰਮਿਕ ਵਿਰਾਸਤ ਦਾ ਪ੍ਰਤੀਕ ਹੈ। ਇਸ ਮੌਕੇ ਕਰਵਾਏ ਜਾ ਰਹੇ ਖੇਡ ਮੁਕਾਬਲੇ ਨੌਜਵਾਨਾਂ ਨੂੰ ਸਿਹਤਮੰਦ ਜੀਵਨ-ਸ਼ੈਲੀ ਅਪਣਾਉਣ ਅਤੇ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਦਾ ਵਧੀਆ ਮੰਚ ਪ੍ਰਦਾਨ ਕਰਦੇ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਆਗਮਨ ਪੁਰਬ ਦੇ ਮੱਦੇਨਜ਼ਰ ਵੱਖ-ਵੱਖ ਸਮਾਗਮ ਕਰਵਾਏ ਜਾ ਰਹੇ ਹਨ ਅਤੇ ਖੇਡ ਮੁਕਾਬਲਿਆਂ ਨੂੰ ਵੀ ਵਿਸ਼ੇਸ਼ ਮਹੱਤਤਾ ਦਿੱਤੀ ਜਾ ਰਹੀ ਹੈ। ਉਨ੍ਹਾਂ ਖਿਡਾਰੀਆਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਉਹ ਪੂਰੀ ਮਿਹਨਤ, ਅਨੁਸ਼ਾਸਨ ਅਤੇ ਖੇਡ ਭਾਵਨਾ ਨਾਲ ਮੁਕਾਬਲਿਆਂ ਵਿਚ ਭਾਗ ਲੈਣ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਕੇਸ਼ਵ ਗੋਇਲ, ਚੇਅਰਮੈਨ ਵੈਲਫੇਅਰ ਬੋਰਡ ਰਜਿੰਦਰ ਦਾਸ ਰਿੰਕੂ ਸਮਾਧਾਂ ਵਾਲਾ, ਸੰਦੀਪ ਮਲਹੋਤਰਾ, ਜ਼ਿਲ੍ਹਾ ਖੇਡ ਅਫਸਰ ਬਲਜਿੰਦਰ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਪਾਬੰਦੀਸ਼ੂਦਾ ਗੋਲੀਆਂ ਸਮੇਤ ਦੋ ਵਿਅਕਤੀ ਕਾਬੂ ਅਗਲੀ ਖ਼ਬਰ ਕੁਦਰਤੀ ਖੇਤੀ, ਪਰਾਲੀ ਪ੍ਰਬੰਧਨ, ਦੇਸੀ ਗਾਂ, ਮਿਲੇਟਸ ਤੇ ਜ਼ਹਿਰ ਮੁਕਤ ਘਰੇਲੂ ਬਗੀਚੀ ਬਾਰੇ ਦਿੱਤੀ ਜਾਣਕਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।