22-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2026

ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦਸਤਾਵੇਜ਼ੀ ਫ਼ਿਲਮ ਦਿਖਾਈ

ਸ੍ਰੀ ਮੁਕਤਸਰ ਸਾਹਿਬ, 21 ਸਤੰਬਰ (ਹਰਮਹਿੰਦਰ ਪਾਲ)-ਪੰਜਾਬ ਸਰਕਾਰ ਵਲੋਂ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ੁਰੂ ਕੀਤੀ ਗਈ ਰਾਜ ਪੱਧਰੀ ਜਾਗਰੂਕਤਾ ਮੁਹਿੰਮ ਤਹਿਤ ਪ੍ਰਚਾਰ ਵੈਨ ਪਿੰਡ ਨੂਰਪੁਰ ਕ੍ਰਿਪਾਲਕੇ, ਸ਼ਿਵਪੁਰ ਕੁੱਕਰੀਆਂ ਤੇ ਢਾਣੀ ਗੋਪਾਲ ਸਿੰਘ ਵਿਖੇ ਪੁੱਜੀ। ਇਸ ਮੌਕੇ ਇਨ੍ਹਾਂ ਪਿੰਡਾਂ ਵਿਚ ਵੱਡੀ ਗਿਣਤੀ ’ਚ ਪਿੰਡ ਵਾਸੀਆਂ, ਨੌਜਵਾਨਾਂ, ਔਰਤਾਂ ਤੇ ਬਜ਼ੁਰਗਾਂ ਨੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ।

ਅਜੀਤ ਡੈਸਕ 22-09-2026
ਸ੍ਰੀ ਮੁਕਤਸਰ ਸਾਹਿਬ, 21 ਸਤੰਬਰ (ਹਰਮਹਿੰਦਰ ਪਾਲ)-ਪੰਜਾਬ ਸਰਕਾਰ ਵਲੋਂ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ੁਰੂ ਕੀਤੀ ਗਈ ਰਾਜ ਪੱਧਰੀ ਜਾਗਰੂਕਤਾ ਮੁਹਿੰਮ ਤਹਿਤ ਪ੍ਰਚਾਰ ਵੈਨ ਪਿੰਡ ਨੂਰਪੁਰ ਕ੍ਰਿਪਾਲਕੇ, ਸ਼ਿਵਪੁਰ ਕੁੱਕਰੀਆਂ ਤੇ ਢਾਣੀ ਗੋਪਾਲ ਸਿੰਘ ਵਿਖੇ ਪੁੱਜੀ। ਇਸ ਮੌਕੇ ਇਨ੍ਹਾਂ ਪਿੰਡਾਂ ਵਿਚ ਵੱਡੀ ਗਿਣਤੀ ’ਚ ਪਿੰਡ ਵਾਸੀਆਂ, ਨੌਜਵਾਨਾਂ, ਔਰਤਾਂ ਤੇ ਬਜ਼ੁਰਗਾਂ ਨੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ। ਇਸ ਮੌਕੇ ਪ੍ਰਚਾਰ ਵੈਨ ਰਾਹੀਂ ਗੁਰੂ ਰਵਿਦਾਸ ਜੀ ਦੇ ਜੀਵਨ, ਉਨ੍ਹਾਂ ਦੀ ਬਾਣੀ, ਸਮਾਜਿਕ ਬਰਾਬਰੀ, ਆਪਸੀ ਸਦਭਾਵਨਾ ਅਤੇ ਊਚ-ਨੀਚ ਦੇ ਭੇਦਭਾਵ ਨੂੰ ਖ਼ਤਮ ਕਰਨ ਦੇ ਮਹਾਨ ਸੰਦੇਸ਼ ’ਤੇ ਆਧਾਰਿਤ ਕਰੀਬ 30 ਮਿੰਟ ਦੀ ਪ੍ਰਭਾਵਸ਼ਾਲੀ ਦਸਤਾਵੇਜ਼ੀ ਫ਼ਿਲਮ ਦਾ ਪ੍ਰਦਰਸ਼ਨ ਕੀਤਾ ਗਿਆ। ਦਸਤਾਵੇਜ਼ੀ ਫ਼ਿਲਮ ਰਾਹੀਂ ਲੋਕਾਂ ਨੂੰ ਗੁਰੂ ਰਵਿਦਾਸ ਜੀ ਦੇ ਜੀਵਨ, ਉਨ੍ਹਾਂ ਦੀਆਂ ਸਿੱਖਿਆਵਾਂ ਅਤੇ ਮਨੁੱਖਤਾ ਦੇ ਭਲੇ ਲਈ ਦਿੱਤੇ ਅਮੁੱਲੇ ਸੰਦੇਸ਼ਾਂ ਬਾਰੇ ਜਾਣਕਾਰੀ ਦਿੱਤੀ ਗਈ। ਹਾਜ਼ਰ ਦਰਸ਼ਕਾਂ ਨੇ ਡਾਕੂਮੈਂਟਰੀ ਸ਼ੋਅ ਨੂੰ ਸ਼ਰਧਾ ਤੇ ਰੁਚੀ ਨਾਲ ਦੇਖਿਆ ਅਤੇ ਗੁਰੂ ਸਾਹਿਬ ਵਲੋਂ ਦਰਸਾਏ ਸਮਾਨਤਾ, ਭਾਈਚਾਰੇ ਤੇ ਮਨੁੱਖੀ ਏਕਤਾ ਦੇ ਆਦਰਸ਼ਾਂ ਨੂੰ ਆਪਣੇ ਜੀਵਨ ਵਿਚ ਅਪਣਾਉਣ ਦਾ ਸੰਕਲਪ ਲਿਆ।
ਪਿਛਲੀ ਖ਼ਬਰ ਸਿਵਲ ਸਰਜਨ ਵਲੋਂ ਫ਼ੀਲਡ ਵਿਚ ਜਾ ਕੇ ਡੇਂਗੂ ਕੰਟਰੋਲ ਟੀਮਾਂ ਦੀ ਸੁਪਰਵਿਜ਼ਨ ਅਗਲੀ ਖ਼ਬਰ ਡੀ.ਏ.ਵੀ. ਕਾਲਜ ਦਾ ਨਤੀਜਾ ਸ਼ਾਨਦਾਰ ਰਿਹਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।