ਬਾਬਾ ਸ੍ਰੀ ਚੰਦ ਦਾ 532ਵਾਂ ਜਨਮ ਦਿਹਾੜਾ ਮਨਾਇਆ
ਫ਼ਰੀਦਕੋਟ, 21 ਸਤੰਬਰ (ਜਸਵੰਤ ਸਿੰਘ ਪੁਰਬਾ)-ਬਾਬਾ ਸ੍ਰੀ ਚੰਦ ਦਾ 532ਵਾਂ ਜਨਮ ਦਿਹਾੜਾ ਬਾਬਾ ਸ੍ਰੀ ਚੰਦ ਸੇਵਾ ਸੁਸਾਇਟੀ ਵਲੋਂ ਸੁਸਾਇਟੀ ਦੇ ਸਰਪ੍ਰਸਤ ਮਹੰਤ ਬਲਦੇਵ ਦਾਸ ਦੇ ਦਿਸ਼ਾ ਨਿਰਦੇਸ਼ਾਂ ’ਤੇ ਹਰ ਸਾਲ ਦੀ ਤਰ੍ਹਾਂ ਡੇਰਾ ਸਮਾਧਾਂ ਵਿਖੇ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਮਹੰਤ ਬਲਦੇਵ ਦਾਸ ਨੇ ਬਾਬਾ ਸ੍ਰੀ ਚੰਦ ਦੇ ਜੀਵਨ ਬਾਰੇ ਬੋਲਦੇ ਹੋਏ ਕਿਹਾ ਕਿ ਤਿਆਗ ਦੀ ਮੂਰਤ ਬਾਬਾ ਸ੍ਰੀ ਚੰਦ ਦੇ ਜੀਵਨ ਤੋਂ ਸਾਨੂੰ ਸਿੱਖਿਆ ਲੈਣੀ ਚਾਹੀਦੀ ਹੈ।
ਫ਼ਰੀਦਕੋਟ, 21 ਸਤੰਬਰ (ਜਸਵੰਤ ਸਿੰਘ ਪੁਰਬਾ)-ਬਾਬਾ ਸ੍ਰੀ ਚੰਦ ਦਾ 532ਵਾਂ ਜਨਮ ਦਿਹਾੜਾ ਬਾਬਾ ਸ੍ਰੀ ਚੰਦ ਸੇਵਾ ਸੁਸਾਇਟੀ ਵਲੋਂ ਸੁਸਾਇਟੀ ਦੇ ਸਰਪ੍ਰਸਤ ਮਹੰਤ ਬਲਦੇਵ ਦਾਸ ਦੇ ਦਿਸ਼ਾ ਨਿਰਦੇਸ਼ਾਂ ’ਤੇ ਹਰ ਸਾਲ ਦੀ ਤਰ੍ਹਾਂ ਡੇਰਾ ਸਮਾਧਾਂ ਵਿਖੇ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਮਹੰਤ ਬਲਦੇਵ ਦਾਸ ਨੇ ਬਾਬਾ ਸ੍ਰੀ ਚੰਦ ਦੇ ਜੀਵਨ ਬਾਰੇ ਬੋਲਦੇ ਹੋਏ ਕਿਹਾ ਕਿ ਤਿਆਗ ਦੀ ਮੂਰਤ ਬਾਬਾ ਸ੍ਰੀ ਚੰਦ ਦੇ ਜੀਵਨ ਤੋਂ ਸਾਨੂੰ ਸਿੱਖਿਆ ਲੈਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਬਾਬਾ ਸ੍ਰੀ ਚੰਦ ਨੇ ਜ਼ਿੰਦਗੀ ਨੂੰ ਤਪੱਸਿਆ, ਤਿਆਗ ਅਤੇ ਧਿਆਨ ਦਾ ਮਾਰਗ ਬਣਾਇਆ। ਉਨ੍ਹਾਂ ਨੇ ਸਾਰੀ ਜ਼ਿੰਦਗੀ ਮਨੁੱਖਤਾ ਦੀ ਸੇਵਾ ਅਤੇ ਦੁਨੀਆਂ ਨੂੰ ਪ੍ਰਮਾਤਮਾ ਦੇ ਨਾਲ ਜੋੜਿਆ। ਡੇਰਾ ਸਮਾਧਾਂ ਵਿਖੇ ਬਾਬਾ ਸ੍ਰੀ ਚੰਦ ਦੇ ਮਾਤਰਾਂ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ। ਇਸ ਉਪਰੰਤ ਲੋੜਵੰਦ ਮਰੀਜ਼ਾਂ ਨੂੰ ਸ਼ੂਗਰ ਜਾਂਚ ਮਸ਼ੀਨਾਂ ਬਾਬਾ ਸ੍ਰੀ ਚੰਦ ਸੇਵਾ ਸੁਸਾਇਟੀ ਵਲੋਂ ਵੰਡੀਆਂ ਗਈਆਂ। ਇਸ ਮੌਕੇ ਸੁਸਾਇਟੀ ਦੇ ਪ੍ਰਧਾਨ ਰਜਿੰਦਰ ਦਾਸ ਰਿੰਕੂ ਨੇ ਸਮੂਹ ਸੰਗਤਾਂ ਨੂੰ ਬਾਬਾ ਸ੍ਰੀ ਚੰਦ ਦੇ ਜਨਮ ਦਿਹਾੜੇ ਦੀ ਵਧਾਈ ਦਿੱਤੀ। ਇਸ ਮੌਕੇ ਗੋਰਾ ਮਚਾਕੀ ਅਤੇ ਜਸਵਿੰਦਰ ਮਨਚੰਦਾ ਨੇ ਸਮੂਹ ਸੰਗਤਾਂ ਨੂੰ ਜੀ ਆਇਆਂ ਕਿਹਾ। ਇਸ ਮੌਕੇ ਯਾਦਵਿੰਦਰ ਸਿੰਘ, ਸ਼ਰਨਜੀਤ ਸਰਾਂ, ਰਕੇਸ਼ ਗਰਗ, ਜਸਵੀਰ ਸਿੰਘ, ਇੰਦਰਜੀਤ ਸਿੰਘ, ਬਲਜੀਤ ਸਿੰਘ ਬੱਬੂ ਸਰਪੰਚ, ਯੁਵਰਾਜ ਦਾਸ, ਕੁਲਵਿੰਦਰ ਸਿੰਘ ਗੋਰਾ ਮਚਾਕੀ, ਮਹੰਤ ਗੁਰਪ੍ਰੀਤ ਦਾਸ, ਜਸਵਿੰਦਰ ਸਿੰਘ ਕਾਕਾ ਵਰਮਾ, ਜਸਵਿੰਦਰ ਸਿੰਘ ਮਨਚੰਦਾ, ਗੁਰਪ੍ਰੀਤ ਸਿੰਘ, ਸੰਦੀਪ ਨਵਾਂ ਕਿਲਾ, ਦਲਪ੍ਰੀਤ ਸਿੰਘ, ਨਛੱਤਰ ਸਿੰਘ ਮਾਹਲਾ, ਇਕਬਾਲ ਸਿੰਘ ਅਤੇ ਜਗਜੀਤ ਸਿੰਘ ਗਿੱਲ ਆਦਿ ਵੀ ਹਾਜ਼ਰ ਸਨ।