25-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2026

ਸੁਤੰਤਰਤਾ ਸੰਗਰਾਮੀ ਪਰਿਵਾਰਾਂ ਦੀਆਂ ਮੁਸ਼ਕਿਲਾਂ ਸੰਬੰਧੀ ਐੱਸ. ਡੀ. ਐੱਮ. ਵਲੋਂ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 24 ਸਤੰਬਰ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸੁਤੰਤਰਤਾ ਸੰਗਰਾਮੀ ਪਰਿਵਾਰਾਂ ਨੂੰ ਦਰਪੇਸ਼ ਮੁਸ਼ਕਿਲਾਂ ਸੰਬੰਧੀ ਐੱਸ. ਡੀ.

ਅਜੀਤ ਡੈਸਕ 25-09-2026
ਸ੍ਰੀ ਮੁਕਤਸਰ ਸਾਹਿਬ, 24 ਸਤੰਬਰ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸੁਤੰਤਰਤਾ ਸੰਗਰਾਮੀ ਪਰਿਵਾਰਾਂ ਨੂੰ ਦਰਪੇਸ਼ ਮੁਸ਼ਕਿਲਾਂ ਸੰਬੰਧੀ ਐੱਸ.ਡੀ.ਐੱਮ. ਗੁਰਕਿਰਨ ਸਿੰਘ ਸਿੱਧੂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਉਪਰੰਤ ਜਾਣਕਾਰੀ ਦਿੰਦਿਆਂ ਸੁਤੰਤਰਤਾ ਸੰਗਰਾਮੀ ਪਰਿਵਾਰਾਂ ਦੇ ਜ਼ਿਲ੍ਹਾ ਪ੍ਰਧਾਨ ਨਿਰਮਲ ਸਿੰਘ ਮਲੋਟ ਨੇ ਕਿਹਾ ਕਿ ਪਿਛਲੇ ਲੰਮੇ ਸਮੇਂ ਤੋਂ ਪਰਿਵਾਰਾਂ ਨੂੰ ਵੱਖ-ਵੱਖ ਦਫ਼ਤਰੀ ਕੰਮਾਂ ਸੰਬੰਧੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸਰਕਾਰੀ ਸਕੂਲਾਂ ਦੇ ਨਾਂਅ ਸੁਤੰਤਰਤਾ ਸੰਗਰਾਮੀਆਂ ਦੇ ਨਾਂਅ ’ਤੇ ਰੱਖਣ, ਪੰਜਾਬ ਰੋਡਵੇਜ਼ ਦੀਆਂ ਬੱਸਾਂ ਵਿਚ ਮੁਫ਼ਤ ਸਫ਼ਰ ਦੌਰਾਨ ਸਰਕਾਰ ਵਲੋਂ ਰਾਖਵੀਆਂ ਕੀਤੀਆਂ 17 ਤੇ 18 ਨੰਬਰ ਸੀਟਾਂ ਨੂੰ ਬੱਸਾਂ ਵਿਚ ਰਾਖਵੀਆਂ ਦਰਸਾਉਣ, ਸੁਤੰਤਰਤਾ ਸੰਗਰਾਮੀਆਂ ਦੇ ਵਾਰਸਾਂ ਦੇ ਸਰਟੀਫ਼ਿਕੇਟ ਬਣਾਉਣ ਸਮੇਤ ਹੋਰ ਸੰਬੰਧਿਤ ਕੰਮਾਂ ਵਿਚ ਪਰਿਵਾਰਾਂ ਨੂੰ ਮੁਸ਼ਕਿਲਾਂ ਆ ਰਹੀਆਂ ਹਨ। ਉਨ੍ਹਾਂ ਕਿਹਾ ਕਿ ਦਫ਼ਤਰੀ ਕੰਮ ਪਹਿਲ ਦੇ ਆਧਾਰ ’ ਤੇ ਨਾ ਹੋਣ ਕਾਰਨ ਪਰਿਵਾਰਾਂ ਵਿਚ ਨਿਰਾਸ਼ਾ ਪਾਈ ਜਾ ਰਹੀ ਹੈ। ਜ਼ਿਲ੍ਹਾ ਪ੍ਰਧਾਨ ਨੇ ਮੰਗ ਕੀਤੀ ਕਿ ਸੁਤੰਤਰਤਾ ਸੰਗਰਾਮੀ ਪਰਿਵਾਰਾਂ ਨੂੰ ਬਣਦਾ ਮਾਣ-ਸਨਮਾਨ ਦਿੱਤਾ ਜਾਵੇ ਅਤੇ ਉਨ੍ਹਾਂ ਦੇ ਦਫ਼ਤਰੀ ਕੰਮਾਂ ਦਾ ਪਹਿਲ ਦੇ ਆਧਾਰ ’ਤੇ ਨਿਪਟਾਰਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਇਹ ਵੀ ਮੰਗ ਕੀਤੀ ਕਿ ਪੰਜਾਬ ਸਰਕਾਰ ਦੀਆਂ ਹਾਲੀਆ ਹਦਾਇਤਾਂ ਅਨੁਸਾਰ ਜ਼ਿਲ੍ਹੇ ਵਿਚ ਰਹਿੰਦੇ ਸੁਤੰਤਰਤਾ ਸੰਗਰਾਮੀ ਪਰਿਵਾਰਾਂ ਦਾ ਡਿਮਾਂਡ ਸਰਵੇ ਕਰਵਾਇਆ ਜਾਵੇ ਤੇ ਜਿਨ੍ਹਾਂ ਪਰਿਵਾਰਾਂ ਕੋਲ ਰਹਿਣ ਲਈ ਆਪਣਾ ਘਰ ਨਹੀਂ ਹੈ, ਉਨ੍ਹਾਂ ਦਾ ਵੇਰਵਾ ਸਰਕਾਰ ਨੂੰ ਭੇਜਿਆ ਜਾਵੇ। ਐੱਸ.ਡੀ.ਐੱਮ. ਗੁਰਕਿਰਨ ਸਿੰਘ ਸਿੱਧੂ ਨੇ ਭਰੋਸਾ ਦਿੱਤਾ ਕਿ ਜਿਨ੍ਹਾਂ ਦੇਸ਼ ਭਗਤਾਂ ਦੀਆਂ ਕੁਰਬਾਨੀਆਂ ਸਦਕਾ ਦੇਸ਼ ਵਾਸੀ ਆਜ਼ਾਦੀ ਦਾ ਨਿੱਘ ਮਾਣ ਰਹੇ ਹਨ, ਉਨ੍ਹਾਂ ਦੇ ਪਰਿਵਾਰਾਂ ਨੂੰ ਕਿਸੇ ਕਿਸਮ ਦੀ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਸੀਨੀਅਰ ਮੀਤ ਪ੍ਰਧਾਨ ਗੁਰਮੀਤ ਸਿੰਘ ਸੰਧੂ, ਜਨਰਲ ਸਕੱਤਰ ਬਲਜਿੰਦਰ ਸਿੰਘ ਮਧੀਰ, ਜ਼ਿਲ੍ਹਾ ਖ਼ਜ਼ਾਨਚੀ ਕੁਲਵੰਤ ਸਿੰਘ ਭਲਾਈਆਣਾ, ਸਕੱਤਰ ਸੁਭਾਸ਼ ਚੰਦਰ ਬੱਬਰ, ਦਫ਼ਤਰ ਇੰਚਾਰਜ ਅਮਰਜੀਤ ਸਿੰਘ ਬਾਵਾ, ਜਸਪ੍ਰੀਤ ਸਿੰਘ ਛਾਬੜਾ, ਪ੍ਰੀਤਮ ਸਿੰਘ, ਬਲਜੀਤ ਸਿੰਘ, ਰਾਜਿੰਦਰ ਵਰਮਾ, ਗੁਰਦਾਸ ਸਿੰਘ, ਮੱਖਣ ਸਿੰਘ, ਚਰਨਜੀਤ ਸਿੰਘ, ਦਰਸ਼ਨ ਸਿੰਘ ਕਾਉਣੀ, ਜਗਸੀਰ ਸਿੰਘ, ਅੰਮ੍ਰਿਤ ਪਾਲ ਕੌਰ, ਬਲਵਿੰਦਰ ਕੌਰ ਮਿੱਡਾ ਅਤੇ ਮਨਜੀਤ ਕੌਰ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਟਰੰਪ ਦੀ ਮੀਡੀਆ ਪਾਬੰਦੀ ਨੂੰ ਅਦਾਲਤ ਵਲੋਂ ਝਟਕਾ, ਤਿੰਨ ਅਦਾਰਿਆਂ ਦੇ ਵ੍ਹਾਈਟ ਹਾਊਸ ਪ੍ਰੈੱਸ ਪਾਸ ਤੁਰੰਤ ਬਹਾਲੀ ਦੇ ਹੁਕਮ ਅਗਲੀ ਖ਼ਬਰ ਸੀਨੀਅਰ ਆਗੂਆਂ ਦੀ ਅਗਵਾਈ ’ਚ ਭਾਜਪਾ ਵਲੋਂ ਕੱਢੀ ਜਾ ਰਹੀ ਨਸ਼ਾ ਵਿਰੋਧੀ ਰੈਲੀ ਕੋਟਕਪੂਰਾ ਵਿਖੇ ਪੁੱਜੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।