26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2026

ਭਾਈ ਲਾਲੋ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ

ਫ਼ਰੀਦਕੋਟ , 25 ਸਤੰਬਰ ( ਹਰਮਿੰਦਰ ਸਿੰਘ ਮਿੰਦਾ )- ਗੁਰਦੁਆਰਾ ਬਾਬਾ ਵਿਸ਼ਵਕਰਮਾਂ ਰਾਮਗੜ੍ਹੀਆ ਸਭਾ ਫ਼ਰੀਦਕੋਟ ਵਲੋਂ ਭਾਈ ਲਾਲੋ ਦਾ ਜਨਮ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ । ਸਮਾਗਮ ਵਿਚ ਭਾਈ ਅਮਰਜੀਤ ਸਿੰਘ ਅਤੇ ਬੀਬਾ ਪ੍ਰਭਦੀਪ ਕੌਰ ਨੇ ਨਾਮ ਸਿਮਰਨ ਅਤੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ ।

ਅਜੀਤ ਡੈਸਕ 26-09-2026
ਫ਼ਰੀਦਕੋਟ , 25 ਸਤੰਬਰ ( ਹਰਮਿੰਦਰ ਸਿੰਘ ਮਿੰਦਾ )- ਗੁਰਦੁਆਰਾ ਬਾਬਾ ਵਿਸ਼ਵਕਰਮਾਂ ਰਾਮਗੜ੍ਹੀਆ ਸਭਾ ਫ਼ਰੀਦਕੋਟ ਵਲੋਂ ਭਾਈ ਲਾਲੋ ਦਾ ਜਨਮ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ । ਸਮਾਗਮ ਵਿਚ ਭਾਈ ਅਮਰਜੀਤ ਸਿੰਘ ਅਤੇ ਬੀਬਾ ਪ੍ਰਭਦੀਪ ਕੌਰ ਨੇ ਨਾਮ ਸਿਮਰਨ ਅਤੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ । ਗੁਰਦੁਆਰਾ ਕਮੇਟੀ ਦੇ ਪ੍ਰਧਾਨ ਮੱਘਰ ਸਿੰਘ ਖਾਲਸਾ ਨੇ ਦੱਸਿਆ ਕਿ ਭਾਈ ਲਾਲੋ ਜੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਅਨਿਨ ਸੇਵਕ ਹੋਣ ਤੇ ਗੁਰੂ ਗ੍ਰੰਥ ਸਾਹਿਬ ਦੀ ਪਵਿੱਤਰ ਬਾਣੀ ਵਿਚ ਭਾਈ ਲਾਲੋ ਜੀ ਦਾ ਜ਼ਿਕਰ ਕੀਤਾ ਗਿਆ । ਉਨ੍ਹਾਂ ਕਿਹਾ ਕਿ ਭਾਈ ਲਾਲੋ ਜੀ ਪ੍ਰਮਾਤਮਾ ਨੂੰ ਮੰਨਣ ਵਾਲੇ ਹੱਕ ਸੱਚ ਦੀ ਕਿਰਤ ਕਰਨ ਵਾਲੇ ਮਨੁੱਖ ਹੋਣ ਕਰਕੇ ਭਾਈ ਲਾਲੋ ਦੇ ਘਰ ਲੰਗਰ ਪ੍ਰਸਾਦਾ ਪ੍ਰਵਾਨ ਕਰਕੇ ਮੱਲਕ ਭਾਗੋ ਦਾ ਕੂੜ ਦੀ ਕਮਾਈ ਦਾ ਲੰਗਰ ਛੱਕਣ ਤੋ ਇਨਕਾਰ ਕਰ ਦਿੱਤਾ ਸੀ । ਗੁਰਦੁਆਰਾ ਕਮੇਟੀ ਵਲੋਂ ਲੋੜਵੰਦ ਕਿਰਤ ਕਰਨ ਵਾਲੇ ਵਿਅਕਤੀਆਂ ਨੂੰ ਸਨਮਾਨਿਤ ਕੀਤਾ ਗਿਆ । ਇਸ ਮੌਕੇ ਪ੍ਰੋ . ਜਤਿੰਦਰ ਸਿੰਘ , ਕਿਰਨਦੀਪ ਸਿੰਘ ਸੋਨੂੰ , ਜਥੇਦਾਰ ਜਗਤਾਰ ਸਿੰਘ , ਭਾਈ ਨਿਸ਼ਾਨ ਸਿੰਘ , ਸੁਖਦੇਵ ਸਿੰਘ ਅਤੇ ਕੁਲਵੰਤ ਸਿੰਘ ਹਾਜ਼ਰ ਸਨ । ਡੀ.ਏ.ਵੀ. ਸਕੂਲ ’ਚ ਸ਼ਰਧਾ ਨਾਲ ਮਨਾਇਆ ਗਣੇਸ਼ ਉਤਸ਼ਵ ਜੈਤੋ , 25 ਸਤੰਬਰ ( ਰੋੜੀਕਪੂਰਾ )- ਸਥਾਨਕ ਚੁੰਨੀਲਾਲ ਸੱਚਦੇਵਾ ਡੀ . ਏ . ਵੀ . ਪਬਲਿਕ ਸਕੂਲ ਵਿਖੇ ਗਣੇਸ਼ ਉਤਸ਼ਵ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ । ਵਿਦਿਆਰਥੀਆਂ ਅਤੇ ਅਧਿਆਪਕਾਂ ਵਲੋਂ ਸਕੂਲ ਦੇ ਵਿਹੜੇ ਵਿਚ ਵਿਧੀ - ਵਿਧਾਨ ਨਾਲ ਪੂਜਾ ਅਰਚਨਾ ਕਰਕੇ ਭਗਵਾਨ ਗਣੇਸ਼ ਦਾ ਆਸ਼ੀਰਵਾਦ ਪ੍ਰਾਪਤ ਕੀਤਾ ਗਿਆ । ਸਮਾਗਮ ਦੌਰਾਨ ਸਕੂਲ ਦੀ ਪ੍ਰਿੰਸੀਪਲ ਜੋਤੀ ਸ਼ਰਮਾ ਵਲੋਂ ਵਿਦਿਆਰਥੀਆਂ ਨੇ ਭਗਤੀ ਮਈ ਗਣੇਸ਼ ਵੰਦਨਾ ਪੇਸ਼ ਕਰਨ ਦੇ ਨਾਲ - ਨਾਲ ਵੱਖ - ਵੱਖ ਸੱਭਿਆਚਾਰਕ ਗਤੀਵਿਧੀਆਂ ਵਿਚ ਭਾਗ ਲਿਆ । ਗਣੇਸ਼ ਤਿਉਹਾਰ ਦੌਰਾਨ ਵਿਦਿਆਰਥੀਆਂ ਨੂੰ ਭਗਵਾਨ ਗਣੇਸ਼ ਦੇ ਜੀਵਨ ਨਾਲ ਜੁੜੇ ਆਦਰਸ਼ਾਂ , ਬੁੱਧੀਮਤਾ , ਚੰਗੀ ਸੂਝ - ਬੂਝ , ਨਿਮਰਤਾ ਅਤੇ ਸਕਾਰਾਤਮਕ ਸੋਚ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ ਗਈ । ਇਸ ਦੌਰਾਨ ਸਕੂਲ ਦਾ ਮਾਹੌਲ ਧਾਰਮਿਕ ਸ਼ਰਧਾ ਅਤੇ ਖੁਸ਼ੀ ਨਾਲ ਭਰਿਆ ਰਿਹਾ । ਤਿਉਹਾਰ ਦੀ ਸਮਾਪਤੀ ਮੌਕੇ ਗਣਪਤੀ ਬੱਪਾ ਦਾ ਸਕੂਲ ਦੇ ਵਿਹੜੇ ਵਿਚ ਹੀ ਸ਼ਰਧਾ ਨਾਲ ਵਿਸਰਜਨ ਕੀਤਾ ਗਿਆ । ਇਸ ਮੌਕੇ ਪ੍ਰਿੰਸੀਪਲ ਵਲੋਂ ਵਾਤਾਵਰਨ ਦੀ ਸੁਰੱਖਿਆ ਨੂੰ ਧਿਆਨ ਵਿਚ ਰੱਖਦਿਆਂ ਸੁਰੱਖਿਅਤ ਅਤੇ ਵਾਤਾਵਰਨ - ਅਨੁਕੂਲ ਢੰਗ ਨਾਲ ਵਿਸਰਜਨ ਕਰਨ ਦਾ ਸੰਦੇਸ਼ ਦਿੱਤਾ ਗਿਆ । ਪ੍ਰਿੰਸੀਪਲ ਜੋਤੀ ਸ਼ਰਮਾ ਨੇ ਆਪਣੇ ਅਤੇ ਡੀ . ਏ . ਵੀ . ਮੈਨੇਜਮੈਂਟ ਵਲੋਂ ਵਿਦਿਆਰਥੀਆਂ , ਮਾਪਿਆਂ ਅਤੇ ਜੈਤੋ ਵਾਸੀਆਂ ਨੂੰ ਗਣੇਸ਼ ਚਤੁਰਥੀ ਦੀਆਂ ਸ਼ੁੱਭਕਾਮਨਾਵਾਂ ਭੇਟ ਕੀਤੀਆਂ ।
ਪਿਛਲੀ ਖ਼ਬਰ 06.20 ਗ੍ਰਾਮ ਹੈਰੋਇਨ ਸਮੇਤ ਇਕ ਔਰਤ ਗਿ੍ਫ਼ਤਾਰ ਅਗਲੀ ਖ਼ਬਰ ਝੋਨੇ ਦੀ ਪਰਾਲੀ ਅਤੇ ਫ਼ਸਲ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ’ਤੇ ਲਗਾਈ ਪਾਬੰਦੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।