28-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2026

ਸ਼ਹੀਦ ਬਾਬਾ ਦੀਪ ਸਿੰਘ ਗਤਕਾ ਅਕੈਡਮੀ ਦੇ ਬੱਚੇ ਨੈਸ਼ਨਲ ਖੇਡਣ ਲਈ ਰਵਾਨਾ

ਕੋਟਕਪੂਰਾ, 27 ਸਤੰਬਰ (ਹਰਪ੍ਰੀਤ ਸਿੰਘ ਚਾਨਾ)-ਸ਼ਹੀਦ ਬਾਬਾ ਦੀਪ ਸਿੰਘ ਗਤਕਾ ਅਕੈਡਮੀ ਕੋਟਕਪੂਰਾ ਦੇ ਬੱਚੇ ਕੋਚ ਗੁਰਪ੍ਰੀਤ ਸਿੰਘ ਦੀ ਅਗਵਾਈ ’ਚ ਜੰਮੂ ਕਸ਼ਮੀਰ ਨੈਸ਼ਨਲ ਖੇਡਣ ਜਾ ਰਹੇ ਹਨ, ਨੂੰ ਭਾਰਤੀ ਜਨਤਾ ਪਾਰਟੀ ਦੀ ਸੀਨੀਅਰ ਆਗੂ ਸੁਨੀਤਾ ਗਰਗ, ਪਵਨ ਕੁਮਾਰ ਸ਼ਰਮਾ ਹਰੀਨੌ ਜ਼ਿਲ੍ਹਾ ਮੀਤ ਪ੍ਰਧਾਨ, ਸ਼ਮਸ਼ੇਰ ਸਿੰਘ ਪੰਨੂ ਸੰਧਵਾਂ ਸਰਕਲ ਪ੍ਰਧਾਨ, ਸਿਮਲ ਭਠੇਜਾ ਜ਼ਿਲ੍ਹਾ ਮੀਤ ਪ੍ਰਧਾਨ ਵਪਾਰ ਸੈੱਲ, ਜਗਜੀਤ ਸਿੰਘ ਜ਼ਿਲ੍ਹਾ ਪ੍ਰਧਾਨ ਓਬੀਸੀ ਵਿੰਗ, ਸੀਨੀਅਰ ਆਗੂ ਸੱਤਪਾਲ ਸਿੰਘ ਰਾਮਗੜ੍ਹੀਆ ਵਲੋਂ ਸਨਮਾਨਿਤ ਕੀਤਾ ਗਿਆ। ਸੁਨੀਤਾ ਗਰਗ ਨੇ ਕਿਹਾ ਕਿ ਨੌਜਵਾਨ ਬੱਚਿਆਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਖੇਡਾ ਨਾਲ ਜੁੜਨਾ ਬਹੁਤ ਜ਼ਰੂਰੀ ਹੈ।

ਅਜੀਤ ਡੈਸਕ 28-09-2026
ਕੋਟਕਪੂਰਾ, 27 ਸਤੰਬਰ (ਹਰਪ੍ਰੀਤ ਸਿੰਘ ਚਾਨਾ)-ਸ਼ਹੀਦ ਬਾਬਾ ਦੀਪ ਸਿੰਘ ਗਤਕਾ ਅਕੈਡਮੀ ਕੋਟਕਪੂਰਾ ਦੇ ਬੱਚੇ ਕੋਚ ਗੁਰਪ੍ਰੀਤ ਸਿੰਘ ਦੀ ਅਗਵਾਈ ’ਚ ਜੰਮੂ ਕਸ਼ਮੀਰ ਨੈਸ਼ਨਲ ਖੇਡਣ ਜਾ ਰਹੇ ਹਨ, ਨੂੰ ਭਾਰਤੀ ਜਨਤਾ ਪਾਰਟੀ ਦੀ ਸੀਨੀਅਰ ਆਗੂ ਸੁਨੀਤਾ ਗਰਗ, ਪਵਨ ਕੁਮਾਰ ਸ਼ਰਮਾ ਹਰੀਨੌ ਜ਼ਿਲ੍ਹਾ ਮੀਤ ਪ੍ਰਧਾਨ, ਸ਼ਮਸ਼ੇਰ ਸਿੰਘ ਪੰਨੂ ਸੰਧਵਾਂ ਸਰਕਲ ਪ੍ਰਧਾਨ, ਸਿਮਲ ਭਠੇਜਾ ਜ਼ਿਲ੍ਹਾ ਮੀਤ ਪ੍ਰਧਾਨ ਵਪਾਰ ਸੈੱਲ, ਜਗਜੀਤ ਸਿੰਘ ਜ਼ਿਲ੍ਹਾ ਪ੍ਰਧਾਨ ਓਬੀਸੀ ਵਿੰਗ, ਸੀਨੀਅਰ ਆਗੂ ਸੱਤਪਾਲ ਸਿੰਘ ਰਾਮਗੜ੍ਹੀਆ ਵਲੋਂ ਸਨਮਾਨਿਤ ਕੀਤਾ ਗਿਆ। ਸੁਨੀਤਾ ਗਰਗ ਨੇ ਕਿਹਾ ਕਿ ਨੌਜਵਾਨ ਬੱਚਿਆਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਖੇਡਾ ਨਾਲ ਜੁੜਨਾ ਬਹੁਤ ਜ਼ਰੂਰੀ ਹੈ। ਇਸ ਮੌਕੇ ਜਗਜੀਤ ਸਿੰਘ ਜ਼ਿਲ੍ਹਾ ਪ੍ਰਧਾਨ ਓਬੀਸੀ ਵਿੰਗ ਅਤੇ ਸੀਨੀਅਰ ਆਗੂ ਸੱਤਪਾਲ ਸਿੰਘ ਰਾਮਗੜ੍ਹੀਆ ਨੇ ਕਿਹਾ ਕਿ ਹਰੇਕ ਸਕੂਲਾਂ ਕਾਲਜਾਂ ’ਚ ਗਤਕਾ ਮੁਕਾਬਲੇ ਹੋਣੇ ਚਾਹੀਦੇ ਹਨ, ਜਿਸ ਨਾਲ ਸਾਡੇ ਨੌਜਵਾਨਾਂ ਨੂੰ ਸਹੀ ਦਿਸ਼ਾ ਮਿਲੇਗੀ। ਇਸ ਮੌਕੇ ਗਤਕਾ ਕੋਚ ਗੁਰਪ੍ਰੀਤ ਸਿੰਘ ਨੇ ਕਿਹਾ ਕਿ ਸਾਡੀ ਅਕੈਡਮੀ ਦੇ ਬੱਚੇ ਪੰਜਾਬ ਅਤੇ ਪੰਜਾਬ ਤੋਂ ਬਾਹਰ ਵੱਖ ਵੱਖ ਖੇਤਰਾਂ ’ਚ ਗਤਕਾ ਪ੍ਰਦਰਸ਼ਨ ਕਰਕੇ ਅਕਸਰ ਤਗਮੇ ਹਾਸਿਲ ਕਰਦੇ ਰਹਿੰਦੇ ਹਨ।
ਪਿਛਲੀ ਖ਼ਬਰ ਕੋਟਕਪੂਰੇ ਦੇ ਵਿਕਾਸ ਲਈ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਗੱਫੇ ਵੰਡੇ : ਪ੍ਰਧਾਨ ਗੈਰੀ ਵੜਿੰਗ ਅਗਲੀ ਖ਼ਬਰ ਉੱਘੇ ਕਾਰੋਬਾਰੀ ਸੰਜੀਵ ਮਿੱਤਲ ਦੀ ਯਾਦ ’ਚ ਮੁਫ਼ਤ ਮੈਗਾ ਮੈਡੀਕਲ ਜਾਂਚ ਕੈਂਪ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।