29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਪਿੰਡ ਕਾਨਿਆਂਵਾਲੀ ਕਲਾਂ ਵਿਖੇ ਭਾਈ ਜਸ਼ਨਦੀਪ ਚਹਿਲ ਨੇ ਮੈਡੀਕਲ ਕੈਂਪ ਲਗਾਇਆ

ਸ੍ਰੀ ਮੁਕਤਸਰ ਸਾਹਿਬ, 28 ਸਤੰਬਰ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)- ਗ਼ਰੀਬ ਤੇ ਲੋੜਵੰਦ ਲੋਕਾਂ ਨੂੰ ਮੁਫ਼ਤ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਸਮਾਜ ਸੇਵੀ ਭਾਈ ਜਸ਼ਨਦੀਪ ਸਿੰਘ ਚਹਿਲ ਵਲੋਂ ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ ਪਿੰਡ ਕਾਨਿਆਂਵਾਲੀ ਕਲਾਂ ਦੀ ਪੰਚਾਇਤੀ ਧਰਮਸ਼ਾਲਾ ਵਿਖੇ ਵਿਸ਼ਾਲ ਮੈਡੀਕਲ ਜਾਂਚ ਅਤੇ ਖ਼ੂਨਦਾਨ ਕੈਂਪ ਲਗਾਇਆ ਗਿਆ। ਕੈਂਪ ਦੌਰਾਨ ਇਲਾਕੇ ਦੇ ਵੱਡੀ ਗਿਣਤੀ ਲੋਕਾਂ ਨੇ ਸ਼ਮੂਲੀਅਤ ਕਰਦਿਆਂ ਮੁਫ਼ਤ ਸਿਹਤ ਸਹੂਲਤਾਂ ਦਾ ਲਾਭ ਲਿਆ।

ਪਿੰਡ ਕਾਨਿਆਂਵਾਲੀ ਕਲਾਂ ਵਿਖੇ ਲਗਾਏ ਮੈਡੀਕਲ ਕੈਂਪ ਦੌਰਾਨ ਪ੍ਰਬੰਧਕ ਭਾਈ ਜਸ਼ਨਦੀਪ ਸਿੰਘ ਚਹਿਲ ਡਾਟਕਰਾਂ ਦੀ ਟੀਮ ਨੂੰ ਸਨਮਾਨਿਤ ਕਰਦੇ ਹੋਏ , ਨਾਲ ਪਿੰਡ ਵਾਸੀ । ਅਜੀਤ ਤਸਵੀਰ 29-09-2026
ਸ੍ਰੀ ਮੁਕਤਸਰ ਸਾਹਿਬ, 28 ਸਤੰਬਰ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)- ਗ਼ਰੀਬ ਤੇ ਲੋੜਵੰਦ ਲੋਕਾਂ ਨੂੰ ਮੁਫ਼ਤ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਸਮਾਜ ਸੇਵੀ ਭਾਈ ਜਸ਼ਨਦੀਪ ਸਿੰਘ ਚਹਿਲ ਵਲੋਂ ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ ਪਿੰਡ ਕਾਨਿਆਂਵਾਲੀ ਕਲਾਂ ਦੀ ਪੰਚਾਇਤੀ ਧਰਮਸ਼ਾਲਾ ਵਿਖੇ ਵਿਸ਼ਾਲ ਮੈਡੀਕਲ ਜਾਂਚ ਅਤੇ ਖ਼ੂਨਦਾਨ ਕੈਂਪ ਲਗਾਇਆ ਗਿਆ। ਕੈਂਪ ਦੌਰਾਨ ਇਲਾਕੇ ਦੇ ਵੱਡੀ ਗਿਣਤੀ ਲੋਕਾਂ ਨੇ ਸ਼ਮੂਲੀਅਤ ਕਰਦਿਆਂ ਮੁਫ਼ਤ ਸਿਹਤ ਸਹੂਲਤਾਂ ਦਾ ਲਾਭ ਲਿਆ। ਕੈਂਪ ਦੌਰਾਨ ਕਰੀਬ 700 ਲੋਕਾਂ ਦੀ ਮਾਹਿਰ ਡਾਕਟਰਾਂ ਵਲੋਂ ਮੁਫ਼ਤ ਸਿਹਤ ਜਾਂਚ ਕੀਤੀ ਗਈ। ਇਸ ਮੌਕੇ ਅੱਖਾਂ ਦੀ ਜਾਂਚ ਤੋਂ ਇਲਾਵਾ ਹੱਡੀਆਂ ਅਤੇ ਜੋੜਾਂ ਦੇ ਦਰਦ, ਸਰਵਾਈਕਲ, ਗੋਡਿਆਂ ਅਤੇ ਜੋੜਾਂ ਨਾਲ ਸੰਬੰਧਿਤ ਸਮੱਸਿਆਵਾਂ ਸਮੇਤ ਵੱਖ-ਵੱਖ ਬਿਮਾਰੀਆਂ ਦੀ ਜਾਂਚ ਕੀਤੀ ਗਈ। ਲੋੜ ਅਨੁਸਾਰ ਮਰੀਜ਼ਾਂ ਦੇ ਖ਼ੂਨ ਦੀ ਜਾਂਚ ਵੀ ਕੀਤੀ ਗਈ ਅਤੇ ਉਨ੍ਹਾਂ ਨੂੰ ਬਿਮਾਰੀਆਂ ਤੋਂ ਬਚਾਅ, ਇਲਾਜ ਤੇ ਸਿਹਤ ਸੰਭਾਲ ਸੰਬੰਧੀ ਲੋੜੀਂਦੀ ਸਲਾਹ ਦਿੱਤੀ ਗਈ। ਕੈਂਪ ਦੀ ਵਿਸ਼ੇਸ਼ ਗੱਲ ਇਹ ਰਹੀ ਕਿ ਜਾਂਚ ਉਪਰੰਤ ਕਰੀਬ 350 ਲੋੜਵੰਦ ਮਰੀਜ਼ਾਂ ਨੂੰ ਮੌਕੇ ’ਤੇ ਮੁਫ਼ਤ ਐਨਕਾਂ ਮੁਹੱਈਆ ਕਰਵਾਈਆਂ ਗਈਆਂ। ਇਸ ਤੋਂ ਇਲਾਵਾ ਲੋੜਵੰਦ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਗਈਆਂ। ਇਸ ਮੌਕੇ ਭਾਈ ਜਸ਼ਨ ਚਹਿਲ ਨੇ ਕਿਹਾ ਕਿ ਸਮਾਜ ਦੇ ਆਰਥਿਕ ਤੌਰ ’ਤੇ ਕਮਜ਼ੋਰ ਅਤੇ ਲੋੜਵੰਦ ਵਰਗ ਤੱਕ ਸਿਹਤ ਸਹੂਲਤਾਂ ਪਹੁੰਚਾਉਣਾ ਇਸ ਕੈਂਪ ਦਾ ਮੁੱਖ ਉਦੇਸ਼ ਹੈ। ਉਨ੍ਹਾਂ ਦੱਸਿਆ ਕਿ ਆਉਣ ਵਾਲੇ ਸਮੇਂ ਵਿਚ ਸ੍ਰੀ ਮੁਕਤਸਰ ਸਾਹਿਬ ਸ਼ਹਿਰ ਤੇ ਹਲਕੇ ਦੇ ਵੱਖ-ਵੱਖ ਪਿੰਡਾਂ ਵਿਚ ਵੀ ਅਜਿਹੇ ਹੋਰ ਮੈਡੀਕਲ ਕੈਂਪ ਲਗਾਏ ਜਾਣਗੇ। ਕੈਂਪ ਵਿੱਚ ਪਹੁੰਚੇ ਲੋਕਾਂ ਨੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਭਾਈ ਜਸ਼ਨ ਚਹਿਲ ਅਤੇ ਸਮੁੱਚੀ ਟੀਮ ਦਾ ਧੰਨਵਾਦ ਕੀਤਾ। ਇਸ ਮੌਕੇ ਐਡਵੋਕੇਟ ਗੁਰਵਿੰਦਰ ਢਿੱਲੋਂ, ਜਸ਼ਮਾਨ ਸਿੰਘ ਕਾਨਿਆਂਵਾਲੀ, ਜਸਕਰਨ ਸਿੰਘ, ਸਨਮ ਬੱਤਰਾ, ਗੁਰਮੀ ਤ ਕਾਨਿਆਂਵਾਲੀ, ਲੱਡੂ, ਹਰਿੰਦਰਪਾਲ ਸਿੰਘ ਬਾਵਾ, ਸਿਮਰਨ ਬਾਵਾ, ਅਮਨ ਬਰਾੜ, ਜਗਪਾਲ ਸਿੰਘ ਸਮੇਤ ਹੋਰ ਪਤਵੰਤੇ ਅਤੇ ਸੇਵਾਦਾਰ ਹਾਜ਼ਰ ਸਨ।
ਪਿਛਲੀ ਖ਼ਬਰ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ ਅਗਲੀ ਖ਼ਬਰ ਮਲੋਟ ਫ਼ੋਟੋਗ੍ਰਾਫ਼ਰ ਐਸੋਸੀਏਸ਼ਨ ਦੀ ਨਵੀਂ ਕਾਰਜਕਾਰਨੀ ਦਾ ਐਲਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।