ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਦਸਤਾਵੇਜ਼ੀ ਫ਼ਿਲਮ ਦਿਖਾਈ
ਸ੍ਰੀ ਮੁਕਤਸਰ ਸਾਹਿਬ, 29 ਸਤੰਬਰ (ਹਰਮਹਿੰਦਰ ਪਾਲ)-ਪੰਜਾਬ ਸਰਕਾਰ ਵਲੋਂ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ੁਰੂ ਕੀਤੀ ਗਈ ਰਾਜ ਪੱਧਰੀ ਜਾਗਰੂਕਤਾ ਮੁਹਿੰਮ ਤਹਿਤ ਪ੍ਰਚਾਰ ਵੈਨ ਬੀਤੀ ਸ਼ਾਮ ਪਿੰਡ ਚੱਕ ਜਵਾਹਰੇਵਾਲਾ, ਅਕਾਲਗੜ੍ਹ ਅਤੇ ਰੋੜਾਂਵਾਲਾ ਵਿਖੇ ਪੁੱਜੀ। ਇਸ ਮੌਕੇ ਪਿੰਡ ਵਾਸੀਆਂ, ਨੌਜਵਾਨਾਂ, ਔਰਤਾਂ ਅਤੇ ਬਜ਼ੁਰਗਾਂ ਨੇ ਵੱਡੀ ਗਿਣਤੀ ਵਿਚ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ।
ਆ
ਆਲੇ-ਦੁਆਲੇ ਦੇ ਵਾਤਾਵਰਨ ਨੂੰ ਸਾਫ਼-ਸੁਥਰਾ ਰੱਖਣ ਸਬੰਧੀ ਸਵੱਛਤਾ ਦੀ ਸਹੁੰ ਚੁੱਕਦੇ ਹੋਏ ਵਿਦਿਆਰਥੀ। ਅਜੀਤ ਤਸਵੀਰ
30-09-2026
ਸ੍ਰੀ ਮੁਕਤਸਰ ਸਾਹਿਬ, 29 ਸਤੰਬਰ (ਹਰਮਹਿੰਦਰ ਪਾਲ)-ਪੰਜਾਬ ਸਰਕਾਰ ਵਲੋਂ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ੁਰੂ ਕੀਤੀ ਗਈ ਰਾਜ ਪੱਧਰੀ ਜਾਗਰੂਕਤਾ ਮੁਹਿੰਮ ਤਹਿਤ ਪ੍ਰਚਾਰ ਵੈਨ ਬੀਤੀ ਸ਼ਾਮ ਪਿੰਡ ਚੱਕ ਜਵਾਹਰੇਵਾਲਾ, ਅਕਾਲਗੜ੍ਹ ਅਤੇ ਰੋੜਾਂਵਾਲਾ ਵਿਖੇ ਪੁੱਜੀ। ਇਸ ਮੌਕੇ ਪਿੰਡ ਵਾਸੀਆਂ, ਨੌਜਵਾਨਾਂ, ਔਰਤਾਂ ਅਤੇ ਬਜ਼ੁਰਗਾਂ ਨੇ ਵੱਡੀ ਗਿਣਤੀ ਵਿਚ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ। ਪ੍ਰਚਾਰ ਵੈਨ ਰਾਹੀਂ ਗੁਰੂ ਰਵਿਦਾਸ ਜੀ ਦੇ ਜੀਵਨ, ਬਾਣੀ, ਵਿਚਾਰਧਾਰਾ, ਸਮਾਜਿਕ ਬਰਾਬਰੀ, ਆਪਸੀ ਸਦਭਾਵਨਾ ਅਤੇ ਜਾਤ-ਪਾਤ ਤੇ ਊਚ-ਨੀਚ ਦੇ ਭੇਦਭਾਵ ਨੂੰ ਖ਼ਤਮ ਕਰਨ ਦੇ ਮਹਾਨ ਸੰਦੇਸ਼ ’ਤੇ ਆਧਾਰਿਤ ਕਰੀਬ 30 ਮਿੰਟ ਦੀ ਪ੍ਰਭਾਵਸ਼ਾਲੀ ਦਸਤਾਵੇਜ਼ੀ ਫ਼ਿਲਮ ਦਿਖਾਈ ਗਈ। ਦਸਤਾਵੇਜ਼ੀ ਫ਼ਿਲਮ ਰਾਹੀਂ ਸੰਗਤਾਂ ਨੂੰ ਗੁਰੂ ਰਵਿਦਾਸ ਜੀ ਦੇ ਜੀਵਨ, ਉਨ੍ਹਾਂ ਦੀਆਂ ਸਿੱਖਿਆਵਾਂ ਤੇ ਮਨੁੱਖਤਾ ਦੀ ਭਲਾਈ ਲਈ ਦਿੱਤੇ ਅਮੁੱਲੇ ਸੰਦੇਸ਼ਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਸੰਗਤਾਂ ਨੇ ਡਾਕੂਮੈਂਟਰੀ ਸ਼ੋਅ ਨੂੰ ਬੜੀ ਸ਼ਰਧਾ ਤੇ ਰੁਚੀ ਨਾਲ ਦੇਖਿਆ। ਇਸ ਮੌਕੇ ਸੰਗਤਾਂ ਨੇ ਗੁਰੂ ਰਵਿਦਾਸ ਜੀ ਵਲੋਂ ਦਰਸਾਏ ਸਮਾਨਤਾ, ਭਾਈਚਾਰੇ, ਸਦਭਾਵਨਾ ਤੇ ਮਨੁੱਖੀ ਏਕਤਾ ਦੇ ਆਦਰਸ਼ਾਂ ਨੂੰ ਆਪਣੇ ਜੀਵਨ ਵਿਚ ਅਪਣਾਉਣ ਦਾ ਸੰਕਲਪ ਲਿਆ। ਪਿੰਡ ਵਾਸੀਆਂ ਨੇ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਇਸ ਜਾਗਰੂਕਤਾ ਮੁਹਿੰਮ ਦੀ ਸ਼ਲਾਘਾ ਕੀਤੀ।