30-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-09-2026

ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ ਜਨਮ ਦਿਨ ਮਨਾਇਆ

ਫ਼ਰੀਦਕੋਟ, 29 ਸਤੰਬਰ (ਜਸਵੰਤ ਸਿੰਘ ਪੁਰਬਾ)-ਸਮਾਜ ਸੇਵੀ ਸੰਸਥਾ ਕ੍ਰਿਸ਼ਨਾ ਵੰਤੀ ਸੇਵਾ ਸੁਸਾਇਟੀ ਫ਼ਰੀਦਕੋਟ ਨੇ ਸ਼ਹੀਦ-ਏ-ਆਜ਼ਮ ਸ: ਭਗਤ ਸਿੰਘ ਦਾ 119ਵਾਂ ਜਨਮ ਦਿਨ ਗੁਰੂ ਨਾਨਕ ਕਾਲੋਨੀ ਦੇ ਪਾਰਕ ਵਿਖੇ ਮਨਾਇਆ। ਸੁਸਾਇਟੀ ਦੇ ਜਨਰਲ ਸਕੱਤਰ ਲੈਕਚਰਾਰ ਹਰਜੀਤ ਸਿੰਘ ਨੇ ਸਭਨਾ ਨੂੰ ਜੀ ਆਇਆਂ ਨੂੰ ਕਿਹਾ।

ਅਜੀਤ ਡੈਸਕ 30-09-2026
ਫ਼ਰੀਦਕੋਟ, 29 ਸਤੰਬਰ (ਜਸਵੰਤ ਸਿੰਘ ਪੁਰਬਾ)-ਸਮਾਜ ਸੇਵੀ ਸੰਸਥਾ ਕ੍ਰਿਸ਼ਨਾ ਵੰਤੀ ਸੇਵਾ ਸੁਸਾਇਟੀ ਫ਼ਰੀਦਕੋਟ ਨੇ ਸ਼ਹੀਦ-ਏ-ਆਜ਼ਮ ਸ: ਭਗਤ ਸਿੰਘ ਦਾ 119ਵਾਂ ਜਨਮ ਦਿਨ ਗੁਰੂ ਨਾਨਕ ਕਾਲੋਨੀ ਦੇ ਪਾਰਕ ਵਿਖੇ ਮਨਾਇਆ। ਸੁਸਾਇਟੀ ਦੇ ਜਨਰਲ ਸਕੱਤਰ ਲੈਕਚਰਾਰ ਹਰਜੀਤ ਸਿੰਘ ਨੇ ਸਭਨਾ ਨੂੰ ਜੀ ਆਇਆਂ ਨੂੰ ਕਿਹਾ। ਸਮੂਹ ਮੈਂਬਰਾਂ ਵਲੋ ਸ਼ਹੀਦ ਭਗਤ ਸਿੰਘ ਦੇ ਬੁੱਤ ’ਤੇ ਫ਼ੁੱਲਾਂ ਦੇ ਹਾਰ ਪਾ ਕੇ ਸ਼ਰਧਾ ਦੇ ਫੁੱਲ ਭੇਟ ਕੀਤੇ ਅਤੇ ਇੰਨਕਲਾਬ ਜਿੰਦਾਬਾਦ ਦੇ ਨਾਅਰੇ ਲਗਾਏ। ਸੁਸਾਇਟੀ ਦੇ ਪ੍ਰਧਾਨ ਪ੍ਰਿੰ. ਸੁਰੇਸ਼ ਅਰੋੜਾ ਨੇ ਅਪੀਲ ਕੀਤੀ ਕਿ ਸਾਨੂੰ ਉਨ੍ਹਾਂ ਦੇ ਅਧੂਰੇ ਸੁਪਨਿਆਂ ਨੂੰ ਸਾਕਾਰ ਕਰਦੇ ਹੋਏ ਮਹਾਨ ਸ਼ਹੀਦ ਆਜ਼ਾਦੀ ਘੁਲਾਟੀਏ ਨੂੰ ਕੋਟਿ -ਕੋਟਿ ਪ੍ਰਣਾਮ ਕਰਨਾ ਚਾਹੀਦਾ ਹੈ। ਇਸ ਮੌਕੇ ਬਲਵਿੰਦਰ ਸਿੰਘ ਬਿੰਦੀ, ਮੀਤ ਪ੍ਰਧਾਨ ਜਸਵਿੰਦਰ ਸਿੰਘ ਕੈਂਥ, ਸਕਤੱਰ ਜੀਤ ਸਿੰਘ ਸਿੱਧੂ, ਤਰਕੇਸ਼ਵਰ ਭਾਰਤੀ, ਹਰਜੀਤ ਸਿੰਘ, ਬਲਵਿੰਦਰ ਸਿੰਘ, ਰਿਸ਼ੂ ਜੈਨ, ਬਲਦੇਵ ਸਿੰਘ, ਕਰਮਜੀਤ ਸਿੰਘ, ਨਿਰਭੈ ਸਿੰਘ, ਕਮਲ ਕਿਸ਼ੋਰ, ਸੁਰਿੰਦਰ ਬਜਾਜ, ਨਿਰਮਲ ਸਿੰਘ ਅਤੇ ਪ੍ਰੇਮ ਪਾਲ ਹਾਜ਼ਰ ਸਨ ।
ਪਿਛਲੀ ਖ਼ਬਰ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਨੇ ਸ਼ਹੀਦ ਭਗਤ ਸਿੰਘ ਦਾ ਜਨਮ ਦਿਨ ਮਨਾਇਆ ਅਗਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਵਲੋਂ ਛੋਟੀ ਮਚਾਕੀ ਪਿੰਡ ਇਕਾਈ ਦੀ ਸਰਬਸੰਮਤੀ ਨਾਲ ਚੋਣ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।