30-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-09-2026

ਅਕਾਲ ਅਕੈਡਮੀ ਜੰਡ ਸਾਹਿਬ ਦੇ 10 ਵਿਦਿਆਰਥੀਆਂ ਨੇ ਅੰਮ੍ਰਿਤਪਾਨ ਕੀਤਾ

ਸਾਦਿਕ, 29 ਸਤੰਬਰ (ਆਰ. ਐਸ.

ਅਜੀਤ ਡੈਸਕ 30-09-2026
ਸਾਦਿਕ, 29 ਸਤੰਬਰ (ਆਰ.ਐਸ.ਧੁੰਨਾ)-ਕਲਗੀਧਰ ਟਰੱਸਟ ਬੜੂ ਸਾਹਿਬ ਦੇ ਸਾਬਕਾ ਪ੍ਰਧਾਨ ਸੱਚਖੰਡ ਵਾਸੀ ਪਦਮ ਸ੍ਰੀ ਵਿੱਦਿਆ ਮਾਰਤੰਡ, ਸ਼੍ਰੋਮਣੀ ਪੰਥ ਰਤਨ ਸੰਤ ਬਾਬਾ ਇਕਬਾਲ ਸਿੰਘ ਦੇ 100ਵੇਂ ਜਨਮ ਦਿਹਾੜੇ ਨੂੰ ਸਮਰਪਿਤ ਮਹਾਨ ਅੰਮ੍ਰਿਤ ਸੰਚਾਰ ਸਮਾਗਮ ਕਲਗੀਧਰ ਟਰੱਸਟ ਬੜੂ ਸਾਹਿਬ ਦੀ ਰਹਿਨੁਮਾਈ ਹੇਠ ਧਾਰਮਿਕ ਅਤੇ ਅਧਿਆਤਮਿਕ ਵਾਤਾਵਰਨ ਵਿਚ ਸਿੱਖਿਆ ਪ੍ਰਾਪਤ ਕਰ ਰਹੇ ਅਕਾਲ ਅਕੈਡਮੀ ਜੰਡ ਸਾਹਿਬ ਦੇ ਵਿਦਿਆਰਥੀਆਂ ਨੇ ਇਕ ਪਾਵਨ ਅਤੇ ਯਾਦਗਾਰ ਪਲ ਦਾ ਅਨੁਭਵ ਕੀਤਾ। ਅਕਾਲ ਅਕੈਡਮੀ ਸ੍ਰੀ ਮੁਕਤਸਰ ਸਾਹਿਬ ਵਿਖੇ ਕਰਵਾਏ ਗਏ ਵਿਸ਼ੇਸ਼ ਅੰਮ੍ਰਿਤ ਸੰਚਾਰ ਸਮਾਗਮ ਦੌਰਾਨ ਅਕਾਲ ਅਕੈਡਮੀ ਜੰਡ ਸਾਹਿਬ ਦੇ 10 ਵਿਦਿਆਰਥੀਆਂ ਨੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਖੰਡੇ-ਬਾਟੇ ਦਾ ਅੰਮ੍ਰਿਤ ਛੱਕ ਕੇ ਆਪਣੇ ਜੀਵਨ ਨੂੰ ਗੁਰੂ ਸਾਹਿਬ ਦੀ ਸੇਵਾ ਅਤੇ ਸਿੱਖਿਆਵਾਂ ਨੂੰ ਸਮਰਪਿਤ ਕਰਨ ਦਾ ਸੰਕਲਪ ਲਿਆ। ਇਸ ਮੌਕੇ ਅਕਾਲ ਅਕੈਡਮੀ ਜੰਡ ਸਾਹਿਬ ਦੀ ਪ੍ਰਿੰਸੀਪਲ ਨਿਰਮਲਜੀਤ ਕੌਰ ਨੇ ਅੰਮ੍ਰਿਤ ਦੀ ਦਾਤ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਹਾਰਦਿਕ ਵਧਾਈ ਦਿੱਤੀ।
ਪਿਛਲੀ ਖ਼ਬਰ ਲੋਕਾਂ ਨੂੰ ਸੱਚ ਜਾਨਣ ਦਾ ਹੱਕ : ਅਰਸ਼ ਸੱਚਰ ਅਗਲੀ ਖ਼ਬਰ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਨੇ ਸ਼ਹੀਦ ਭਗਤ ਸਿੰਘ ਦਾ ਜਨਮ ਦਿਨ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।