30-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-09-2026

ਪਰਾਲੀ ਪ੍ਰਬੰਧਨ ਲਈ ਜਾਗਰੂਕਤਾ ਵੈਨ ਐਸ.ਡੀ.ਐਮ. ਨੇ ਕੀਤੀ ਰਵਾਨਾ

ਗਿੱਦੜਬਾਹਾ , 29 ਸਤੰਬਰ ( ਪਰਮਜੀਤ ਸਿੰਘ ਥੇੜ੍ਹੀ )- ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਤੇ ਪਰਾਲੀ ਸਾੜਨ ਤੋਂ ਹੋਣ ਵਾਲੇ ਨੁਕਸਾਨਾਂ ਪ੍ਰਤੀ ਕਿਸਾਨਾਂ ਨੂੰ ਜਾਗਰੂਕ ਕਰਨ ਦੇ ਮਕਸਦ ਨਾਲ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਗਿੱਦੜਬਾਹਾ ਵਲੋਂ ਜਾਗਰੂਕਤਾ ਵੈਨ ਚਲਾਈ ਗਈ ਹੈ । ਜ਼ਿਲ੍ਹੇ ਦੇ ਮੁੱਖ ਖੇਤੀਬਾੜੀ ਅਫਸਰ ਡਾ .

ਅਜੀਤ ਡੈਸਕ 30-09-2026
ਗਿੱਦੜਬਾਹਾ , 29 ਸਤੰਬਰ ( ਪਰਮਜੀਤ ਸਿੰਘ ਥੇੜ੍ਹੀ )- ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਤੇ ਪਰਾਲੀ ਸਾੜਨ ਤੋਂ ਹੋਣ ਵਾਲੇ ਨੁਕਸਾਨਾਂ ਪ੍ਰਤੀ ਕਿਸਾਨਾਂ ਨੂੰ ਜਾਗਰੂਕ ਕਰਨ ਦੇ ਮਕਸਦ ਨਾਲ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਗਿੱਦੜਬਾਹਾ ਵਲੋਂ ਜਾਗਰੂਕਤਾ ਵੈਨ ਚਲਾਈ ਗਈ ਹੈ । ਜ਼ਿਲ੍ਹੇ ਦੇ ਮੁੱਖ ਖੇਤੀਬਾੜੀ ਅਫਸਰ ਡਾ . ਜਗਸੀਰ ਸਿੰਘ ਦੀ ਅਗਵਾਈ ਹੇਠ ਚਲਾਈ ਗਈ ਇਸ ਵੈਨ ਨੂੰ ਐਸ . ਡੀ . ਐਮ . ਗਿੱਦੜਬਾਹਾ ਅਰਵਿੰਦਰ ਪਾਲ ਸਿੰਘ ਵਲੋਂ ਬਲਾਕ ਖੇਤੀਬਾੜੀ ਦਫ਼ਤਰ ਤੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ । ਇਹ ਜਾਗਰੂਕਤਾ ਵੈਨ ਅਗਲੇ 20 ਦਿਨਾਂ ਦੌਰਾਨ ਬਲਾਕ ਗਿੱਦੜਬਾਹਾ ਦੇ ਵੱਖ - ਵੱਖ ਪਿੰਡਾਂ ਵਿਚ ਪਹੁੰਚੇਗੀ ਅਤੇ ਅਨਾਊਂਸਮੈਂਟਾਂ ਰਾਹੀਂ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਪ੍ਰੇਰਿਤ ਕਰੇਗੀ । ਇਸ ਦੇ ਨਾਲ ਹੀ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਅਤੇ ਖੇਤਾਂ ਵਿਚ ਹੀ ਇਸ ਦਾ ਪ੍ਰਬੰਧਨ ਕਰਨ ਸੰਬੰਧੀ ਜਾਗਰੂਕ ਕੀਤਾ ਜਾਵੇਗਾ । ਇਸ ਮੌਕੇ ਐਸ . ਡੀ . ਐਮ . ਅਰਵਿੰਦਰ ਪਾਲ ਸਿੰਘ ਨੇ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣਾ ਵਾਤਾਵਰਨ ਲਈ ਬੇਹੱਦ ਹਾਨੀਕਾਰਕ ਹੈ । ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਸਹਿਯੋਗ ਨਾਲ ਹੀ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਿਆ ਜਾ ਸਕਦਾ ਹੈ ਅਤੇ ਵਾਤਾਵਰਨ ਨੂੰ ਪ੍ਰਦੂਸ਼ਣ ਤੋਂ ਬਚਾਉਣ ਦੇ ਨਾਲ - ਨਾਲ ਮਿੱਟੀ ਦੀ ਉਪਜਾਊ ਸ਼ਕਤੀ ਨੂੰ ਵੀ ਬਰਕਰਾਰ ਰੱਖਿਆ ਜਾ ਸਕਦਾ ਹੈ । ਇਸ ਮੌਕੇ ਗਿੱਦੜਬਾਹਾ ਦੇ ਖੇਤੀਬਾੜੀ ਅਫ਼ਸਰ ਜਗਮੋਹਣ ਸਿੰਘ , ਸ਼ਿੰਦਰਪਾਲ ਸਿੰਘ , ਲਵਪ੍ਰੀਤ ਸਿੰਘ ਅਤੇ ਰਛਵਿੰਦਰ ਸਿੰਘ ਵੀ ਮੌਜੂਦ ਸਨ ।
ਪਿਛਲੀ ਖ਼ਬਰ ਪੁਲਿਸ ਵਲੋਂ ਜ਼ਿਲ੍ਹੇ ਦੇ ਸਮੂਹ ਬੱਸ ਸਟੈਂਡਾਂ ’ਤੇ ਵਿਸ਼ੇਸ਼ ਸੁਰੱਖਿਆ ਚੈਕਿੰਗ ਸ਼ੱਕੀ ਵਿਅਕਤੀਆਂ ਤੇ ਵਾਹਨਾਂ ਦੀ ਕੀਤੀ ਜਾਂਚ... ਅਗਲੀ ਖ਼ਬਰ ਕੋਆਪ੍ਰੇਟਿਵ ਬੈਂਕ ਫ਼ਰੀਦਕੋਟ ਵਲੋਂ ਲਗਾਏ ਕੈਂਪ ’ਚ ਲੋਕਾਂ ਨੂੰ ਸਾਈਬਰ ਕ੍ਰਾਈਮ ਸੰਬੰਧੀ ਜਾਗਰੂਕ ਕੀਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।