02-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-10-2026

ਕੋਟਕਪੂਰਾ ਵਿਖੇ ਪੰਜਵੀਂ ‘ਰੂਹਾਨੀ ਸ਼ਾਮ’ ਪ੍ਰੋਗਰਾਮ ਭਲਕੇ

ਮਲੋਟ, 1 ਅਕਤੂਬਰ (ਪਾਟਿਲ)- ਪੰਜਾਬ ਸਰਕਾਰ ਦੁਆਰਾ ਸਥਾਪਤ ਸੰਸਥਾ ਮਲੋਟ ਇੰਸਟੀਚਿਊਟ ਆਫ਼ ਮੈਨੇਜਮੈਂਟ ਐਂਡ ਇਨਫਰਮੇਸ਼ਨ ਟੈਕਨਾਲੋਜੀ (ਮਿਮਿਟ) ਮਲੋਟ ਵਿਖੇ ਕੰਪਿਊਟਰ ਸਾਇੰਸ ਐਂਡ ਇੰਜੀਨੀਅਰਿੰਗ ਵਿਭਾਗ ਵਲੋਂ ਮਸ਼ੀਨ ਲਰਨਿੰਗ ਵਿਸ਼ੇ ’ਤੇ ਇਕ ਰੋਜ਼ਾ ਵਰਕਸ਼ਾਪ ਕਰਵਾਈ ਗਈ। ਵਰਕਸ਼ਾਪ ਬਾਰੇ ਜਾਣਕਾਰੀ ਸਾਂਝੀ ਕਰਦੇ ਹੋਏ ਵਰਕਸ਼ਾਪ ਦੇ ਕੋਆਰਡੀਨੇਟਰ ਡਾ.

ਮਿਮਿਟ ਕਾਲਜ ਵਿਖੇ ਮਸ਼ੀਨ ਲਰਨਿੰਗ ਵਿਸ਼ੇ ’ਤੇ ਵਰਕਸ਼ਾਪ ਕਰਵਾਈ 02-10-2026
ਮਲੋਟ, 1 ਅਕਤੂਬਰ (ਪਾਟਿਲ)- ਪੰਜਾਬ ਸਰਕਾਰ ਦੁਆਰਾ ਸਥਾਪਤ ਸੰਸਥਾ ਮਲੋਟ ਇੰਸਟੀਚਿਊਟ ਆਫ਼ ਮੈਨੇਜਮੈਂਟ ਐਂਡ ਇਨਫਰਮੇਸ਼ਨ ਟੈਕਨਾਲੋਜੀ (ਮਿਮਿਟ) ਮਲੋਟ ਵਿਖੇ ਕੰਪਿਊਟਰ ਸਾਇੰਸ ਐਂਡ ਇੰਜੀਨੀਅਰਿੰਗ ਵਿਭਾਗ ਵਲੋਂ ਮਸ਼ੀਨ ਲਰਨਿੰਗ ਵਿਸ਼ੇ ’ਤੇ ਇਕ ਰੋਜ਼ਾ ਵਰਕਸ਼ਾਪ ਕਰਵਾਈ ਗਈ। ਵਰਕਸ਼ਾਪ ਬਾਰੇ ਜਾਣਕਾਰੀ ਸਾਂਝੀ ਕਰਦੇ ਹੋਏ ਵਰਕਸ਼ਾਪ ਦੇ ਕੋਆਰਡੀਨੇਟਰ ਡਾ. ਹਰਕੀਰਤ ਸਿੰਘ ਬਰਾੜ ਨੇ ਦੱਸਿਆ ਕਿ ਸਾਫ਼ਟਵੇਜ ਟੈਕਨਾਲੋਜੀ ਪ੍ਰਾਈਵੇਟ ਲਿਮਟਿਡ ਬਠਿੰਡਾ ਦੇ ਮੈਨੇਜਿੰਗ ਡਾਇਰੈਕਟਰ ਅਸ਼ੋਕ ਖਹਿਰਾ ਵਲੋਂ ਵਿਦਿਆਰਥੀਆਂ ਦੇ ਨਾਲ ਮਸ਼ੀਨ ਲਰਨਿੰਗ ਵਿਸ਼ੇ ਨਾਲ ਸੰਬੰਧਿਤ ਵਰਕਸ਼ਾਪ ਵਿਚ ਗੁਰ ਦਿੱਤੇ। ਅਸ਼ੋਕ ਖਹਿਰਾ ਨੇ ਵਿਦਿਆਰਥੀਆਂ ਨੂੰ ਇੰਟੈਲੀਜੈਂਟ ਸਿਸਟਮ ਬਣਾਉਣ ਵੇਲੇ ਵੱਖ-ਵੱਖ ਤਰ੍ਹਾਂ ਦੇ ਡਾਟੇ ਐਲੋਗਰੇਟਮ ਤੇ ਮਾਡਲਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਸੈਸ਼ਨ ਨਾਲ ਵਿਦਿਆਰਥੀਆਂ ਨੇ ਮਸ਼ੀਨ ਲਰਨਿੰਗ ਦੇ ਖੇਤਰ ਵਿਚ ਵੱਖ-ਵੱਖ ਉਪਲਬਧੀਆਂ ਬਾਰੇ ਜਾਣਕਾਰੀ ਹਾਸਿਲ ਕੀਤੀ। ਇਸ ਮੌਕੇ ਵਿਦਿਆਰਥੀਆਂ ਤੋਂ ਇਲਾਵਾ ਡਾ. ਵਿਜੇ ਸਮਿਆਲ, ਡਾ. ਕੁਲਬੀਰ ਸਿੰਘ, ਇੰਜੀਨੀਅਰ ਹਰਜਸਦੀਪ ਸਿੰਘ ਤੇ ਇੰਜੀਨੀਅਰ ਜੋਗਿੰਦਰ ਸਿੰਘ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ। ਸੰਸਥਾ ਦੇ ਡਾਇਰੈਕਟਰ ਡਾ. ਅਸ਼ਵਨੀ ਬਾਂਸਲ ਨੇ ਵਰਕਸ਼ਾਪ ਨੂੰ ਕਰਵਾਉਣ ਲਈ ਕੰਪਿਊਟਰ ਸਾਇੰਸ ਇੰਜੀਨੀਅਰਿੰਗ ਵਿਭਾਗ, ਪ੍ਰੋਗਰਾਮ ਕੁਆਰਟੀਨੇਟਰ ਤੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ।
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਬ) ਨੇ ਜਸਮੇਲ ਸਿੰਘ ਤੇ ਬੀਬੀ ਅਮਰਜੀਤ ਕੌਰ ਪੰਜਗਰਾਈਂ ਨੂੰ ਸੌਂਪੀ ਅਹਿਮ ਜ਼ਿੰਮੇਵਾਰੀ ਅਗਲੀ ਖ਼ਬਰ ਖ਼ੂਨਦਾਨ ਦਿਵਸ ਮਨਾਇਆ ਸੰਧੂ ਪਰਿਵਾਰ ਨੇ ਵਿਦਿਆਰਥੀ ਭਲਾਈ ਹਿਤ 1100 ਕਿਤਾਬਾਂ ਸਕੂਲ ਨੂੰ ਦਿੱਤੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।