02-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-10-2026

ਝੋਨੇ ਦੀ ਫ਼ਸਲ ਦੀ ਢੋਆ-ਢੁਆਈ ਲਈ ਪੁਖਤਾ ਪ੍ਰਬੰਧ- ਹਰਸਿਮਰਨ ਮਲਹੋਤਰਾ

ਜੈਤੋ, 1 ਅਕਤੂਬਰ (ਗੁਰਮੀਤਪਾਲ ਰੋੜੀਕਪੂਰਾ)-ਝੋਨੇ ਦੀ ਫ਼ਸਲ ਦੀ ਮੰਡੀਆਂ ਵਿਚ ਆਮਦ ਦੇ ਮੱਦੇਨਜ਼ਰ ਫ਼ਸਲ ਦੀ ਢੋਆ-ਢੁਆਈ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਟਰੱਕ ਯੂਨੀਅਨ ਵਲੋਂ ਪੁਖਤਾ ਪ੍ਰਬੰਧ ਕੀਤੇ ਗਏ ਹਨ। ਇਹ ਪ੍ਰਗਟਾਵਾ ਟਰੱਕ ਯੂਨੀਅਨ ਜੈਤੋ ਦੇ ਪ੍ਰਧਾਨ ਹਰਸਿਮਰਨ ਮਲਹੋਤਰਾ ਨੇ ਕੀਤਾ।

ਅਜੀਤ ਡੈਸਕ 02-10-2026
ਜੈਤੋ, 1 ਅਕਤੂਬਰ (ਗੁਰਮੀਤਪਾਲ ਰੋੜੀਕਪੂਰਾ)-ਝੋਨੇ ਦੀ ਫ਼ਸਲ ਦੀ ਮੰਡੀਆਂ ਵਿਚ ਆਮਦ ਦੇ ਮੱਦੇਨਜ਼ਰ ਫ਼ਸਲ ਦੀ ਢੋਆ-ਢੁਆਈ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਟਰੱਕ ਯੂਨੀਅਨ ਵਲੋਂ ਪੁਖਤਾ ਪ੍ਰਬੰਧ ਕੀਤੇ ਗਏ ਹਨ। ਇਹ ਪ੍ਰਗਟਾਵਾ ਟਰੱਕ ਯੂਨੀਅਨ ਜੈਤੋ ਦੇ ਪ੍ਰਧਾਨ ਹਰਸਿਮਰਨ ਮਲਹੋਤਰਾ ਨੇ ਕੀਤਾ। ਉਨ੍ਹਾਂ ਕਿਹਾ ਕਿ ਮੰਡੀਆਂ ਵਿਚ ਝੋਨੇ ਦੀ ਆਮਦ ਵਧਣ ਦੇ ਬਾਵਜੂਦ ਵੀ ਕਿਸਾਨਾਂ ਨੂੰ ਫ਼ਸਲ ਦੀ ਢੋਆ-ਢੁਆਈ ਸਬੰਧੀ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਟਰੱਕਾਂ ਦੇ ਢੁੱਕਵੇਂ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਮੰਡੀਆਂ ਵਿਚੋਂ ਝੋਨੇ ਦੀ ਫ਼ਸਲ ਨੂੰ ਸਮੇਂ ਸਿਰ ਨਿਰਧਾਰਤ ਥਾਵਾਂ ਤੱਕ ਪਹੁੰਚਾਉਣ ਲਈ ਟਰੱਕਾਂ ਦੀ ਉਪਲਬਧਤਾ ਯਕੀਨੀ ਬਣਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਟਰੱਕ ਯੂਨੀਅਨ ਕਿਸਾਨਾਂ ਦੀ ਫ਼ਸਲ ਦੀ ਢੋਆ-ਢੁਆਈ ਨੂੰ ਪਹਿਲ ਦੇ ਆਧਾਰ ’ਤੇ ਕਰਵਾਉਣ ਲਈ ਵਚਨਬੱਧ ਹੈ ਅਤੇ ਝੋਨੇ ਦੇ ਸੀਜ਼ਨ ਦੌਰਾਨ ਆਵਾਜਾਈ ਪ੍ਰਬੰਧਾਂ ਨੂੰ ਸੁਚਾਰੂ ਰੱਖਣ ਲਈ ਹਰ ਸੰਭਵ ਸਹਿਯੋਗ ਦਿੱਤਾ ਜਾਵੇਗਾ।
ਪਿਛਲੀ ਖ਼ਬਰ ਵਿਸ਼ਵ ਦਿਲ ਦਿਵਸ ਮਨਾਇਆ ਅਗਲੀ ਖ਼ਬਰ ਆਂਗਣਵਾੜੀ ਮੁਲਾਜ਼ਮ ਯੂਨੀਅਨ (ਸੀਟੂ) ਵਲੋਂ ਸੰਗਰੂਰ ਵਿਖੇ ਸੂਬਾ ਪੱਧਰੀ ਰੈਲੀ ਅੱਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।