07-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਲੋਕ ਲਹਿਰ ਬਣਾਉਣਾ ਜ਼ਰੂਰੀ : ਚੇਅਰਮੈਨ ਗਗਨ ਧਾਲੀਵਾਲ

ਫ਼ਰੀਦਕੋਟ, 6 ਅਕਤੂਬਰ (ਜਸਵੰਤ ਸਿੰਘ ਪੁਰਬਾ)-ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਹਲਕਾ ਫ਼ਰੀਦਕੋਟ ਦੇ ਪਿੰਡ ਮਿੱਡੂਮਾਨ ਤੇ ਚੰਨੀਆਂ ਵਿਖੇ ਮੀਟਿੰਗ ਕੀਤੀ ਗਈ। ਲੋਕਾਂ ਨੂੰ ਨਸ਼ਿਆਂ ਖਿਲਾਫ਼ ਜਾਗਰੂਕ ਕੀਤਾ ਗਿਆ।

ਅਜੀਤ ਡੈਸਕ 07-10-2026
ਫ਼ਰੀਦਕੋਟ, 6 ਅਕਤੂਬਰ (ਜਸਵੰਤ ਸਿੰਘ ਪੁਰਬਾ)-ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਹਲਕਾ ਫ਼ਰੀਦਕੋਟ ਦੇ ਪਿੰਡ ਮਿੱਡੂਮਾਨ ਤੇ ਚੰਨੀਆਂ ਵਿਖੇ ਮੀਟਿੰਗ ਕੀਤੀ ਗਈ। ਲੋਕਾਂ ਨੂੰ ਨਸ਼ਿਆਂ ਖਿਲਾਫ਼ ਜਾਗਰੂਕ ਕੀਤਾ ਗਿਆ। ਚੇਅਰਮੈਨ ਗਗਨ ਧਾਲੀਵਾਲ ਨੇ ਕਿਹਾ ਕਿ ਨਸ਼ਿਆਂ ਨੂੰ ਖ਼ਤਮ ਕਰਨ ਲਈ ਲੋਕਾਂ ਦਾ ਸਾਥ ਹੋਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਪਿੰਡ-ਪਿੰਡ ਮਤੇ ਪਾਓ, ਨਸ਼ਿਆਂ ਦੇ ਸੌਦਾਗਰਾਂ ਦੀ ਜ਼ਮਾਨਤ ਨਾ ਕਰਾਓ। ਇਹ ਨਸ਼ਾ ਸਾਡੇ ਸਮਾਜ ’ਤੇ ਆਉਣ ਵਾਲੀ ਪੀੜੀ ਲਈ ਕੋਹੜ ਹੈ। ਮੀਟਿੰਗ ’ਚ ਡੀ.ਐਸ.ਪੀ ਤਰਲੋਚਨ ਸਿੰਘ, ਐਸ.ਐਚ.ਓ ਗੁਰਲਾਲ ਸਿੰਘ, ਜ਼ਿਲ੍ਹਾ ਕੋਆਰਡੀਨੇਟਰ ਪ੍ਰੋ. ਗੁਰਸੇਵਕ ਸਿੰਘ, ਵਾਈਸ ਕੋਆਰਡੀਨੇਟਰ ਗੁਰਪ੍ਰੀਤ ਸਿੰਘ ਪਵਾਰ, ਕੁਲਦੀਪ ਸਿੰਘ ਚੰਨੀਆ, ਪ੍ਰੀਤਮ ਸਿੰਘ ਭਾਣਾ ਸਮੇਤ ਨਸ਼ਾ ਮੁਕਤੀ ਮੋਰਚਾ ਦੇ ਅਹੁਦੇਦਾਰ ਤੇ ਪਿੰਡ ਵਾਸੀ ਹਾਜ਼ਰ ਸਨ।
ਪਿਛਲੀ ਖ਼ਬਰ ਸ੍ਰੀ ਮੁਕਤਸਰ ਸਾਹਿਬ ਵਿਖੇ ਵਿਧਾਇਕ ਕਾਕਾ ਬਰਾੜ ਨੇ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਵਾਈ ਕਿਹਾ : ਖ਼ਰੀਦ ਦੌਰਾਨ ਕਿਸਾਨਾਂ... ਅਗਲੀ ਖ਼ਬਰ ਦਸਮੇਸ਼ ਪਬਲਿਕ ਸਕੂਲ ਦੇ ਵਿਦਿਆਰਥੀ ਜ਼ਿਲ੍ਹਾ ਪੱਧਰੀ ਖੇਡਾਂ ’ਚ ਅੱਵਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।