ਮੇਰਾ ਘਰ ਮੇਰੇ ਨਾਮ’ ਮੁਹਿੰਮ ਤਹਿਤ ਕੋਟਕਪੂਰਾ ਦੇ 23 ਪਿੰਡਾਂ ਦੇ ਵਸਨੀਕਾਂ ਨੂੰ ਮਿਲਣਗੇ ਮਾਲਕੀ ਹੱਕ : ਐਸ.ਡੀ.ਐਮ
ਕੋਟਕਪੂਰਾ, 6 ਅਕਤੂਬਰ (ਹਰਪ੍ਰੀਤ ਸਿੰਘ ਚਾਨਾ)-ਪੰਜਾਬ ਸਰਕਾਰ ਵਲੋਂ ਪਿੰਡਾਂ ਵਿਚ ਲਾਲ ਲਕੀਰ ਦੇ ਅੰਦਰ ਰਹਿ ਰਹੇ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਮਾਲਕੀ ਹੱਕ ਦੇਣ ਲਈ ਚਲਾਈ ਜਾ ਰਹੀ ਮਹੱਤਵਪੂਰਨ ਮੁਹਿੰਮ ‘ਮੇਰਾ ਘਰ ਮੇਰੇ ਨਾਮ’ ਤਹਿਤ ਤਹਿਸੀਲ ਕੋਟਕਪੂਰਾ ਦੇ 23 ਪਿੰਡਾਂ ਦੇ ਵਸਨੀਕਾਂ ਨੂੰ ਪ੍ਰਾਪਰਟੀ ਕਾਰਡ ਵੰਡਣ ਦੀ ਪ੍ਰਕਿਰਿਆ ਸ਼ੁਰੂ ਕੀਤੀ ਜਾ ਰਹੀ ਹੈ। ਉਪ ਮੰਡਲ ਮੈਜਿਸਟ੍ਰੇਟ ਕੋਟਕਪੂਰਾ ਰਜਿੰਦਰ ਸਿੰਘ ਨੇ ਦੱਸਿਆ ਕਿ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵਲੋਂ 7 ਅਕਤੂਬਰ 2026 ਨੂੰ ਪਿੰਡ ਭੈਰੋਂ ਕੀ ਭੱਟੀ ਤਹਿਸੀਲ ਕੋਟਕਪੂਰਾ ਤੋਂ ਪ੍ਰਾਪਰਟੀ ਕਾਰਡ ਵੰਡਣ ਦੀ ਰਸਮੀ ਸ਼ੁਰੂਆਤ ਕੀਤੀ ਜਾਵੇਗੀ।
ਬ
ਬੁੱਧਵਾਰ, 7 ਅਕਤੂਬਰ, 2026
07-10-2026
ਕੋਟਕਪੂਰਾ, 6 ਅਕਤੂਬਰ (ਹਰਪ੍ਰੀਤ ਸਿੰਘ ਚਾਨਾ)-ਪੰਜਾਬ ਸਰਕਾਰ ਵਲੋਂ ਪਿੰਡਾਂ ਵਿਚ ਲਾਲ ਲਕੀਰ ਦੇ ਅੰਦਰ ਰਹਿ ਰਹੇ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਮਾਲਕੀ ਹੱਕ ਦੇਣ ਲਈ ਚਲਾਈ ਜਾ ਰਹੀ ਮਹੱਤਵਪੂਰਨ ਮੁਹਿੰਮ ‘ਮੇਰਾ ਘਰ ਮੇਰੇ ਨਾਮ’ ਤਹਿਤ ਤਹਿਸੀਲ ਕੋਟਕਪੂਰਾ ਦੇ 23 ਪਿੰਡਾਂ ਦੇ ਵਸਨੀਕਾਂ ਨੂੰ ਪ੍ਰਾਪਰਟੀ ਕਾਰਡ ਵੰਡਣ ਦੀ ਪ੍ਰਕਿਰਿਆ ਸ਼ੁਰੂ ਕੀਤੀ ਜਾ ਰਹੀ ਹੈ। ਉਪ ਮੰਡਲ ਮੈਜਿਸਟ੍ਰੇਟ ਕੋਟਕਪੂਰਾ ਰਜਿੰਦਰ ਸਿੰਘ ਨੇ ਦੱਸਿਆ ਕਿ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵਲੋਂ 7 ਅਕਤੂਬਰ 2026 ਨੂੰ ਪਿੰਡ ਭੈਰੋਂ ਕੀ ਭੱਟੀ ਤਹਿਸੀਲ ਕੋਟਕਪੂਰਾ ਤੋਂ ਪ੍ਰਾਪਰਟੀ ਕਾਰਡ ਵੰਡਣ ਦੀ ਰਸਮੀ ਸ਼ੁਰੂਆਤ ਕੀਤੀ ਜਾਵੇਗੀ। ਇਸ ਉਪਰੰਤ ਪਿੰਡ ਠਾੜਾ ਵਿਖੇ ਵੀ ਪ੍ਰਾਪਰਟੀ ਕਾਰਡ ਵੰਡੇ ਜਾਣਗੇ। ਇਸ ਮੁਹਿੰਮ ਦਾ ਮੁੱਖ ਉਦੇਸ਼ ਲਾਲ ਲਕੀਰ ਦੇ ਅੰਦਰ ਰਹਿ ਰਹੇ ਵਸਨੀਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਮਾਲਕੀ ਹੱਕਾਂ ਦੀ ਅਧਿਕਾਰਤ ਪਛਾਣ ਮੁਹੱਈਆ ਕਰਵਾਉਣਾ ਹੈ। ਇਸ ਤਹਿਤ ਸਬੰਧਿਤ ਜਾਇਦਾਦਾਂ ਦੀ ਮੈਪਿੰਗ, ਤਸਦੀਕ ਅਤੇ ਰਿਕਾਰਡ ਤਿਆਰ ਕਰਨ ਉਪਰੰਤ ਯੋਗ ਲਾਭ ਪਾਤਰੀਆਂ ਨੂੰ ਪ੍ਰਾਪਰਟੀ ਕਾਰਡ ਜਾਰੀ ਕੀਤੇ ਜਾ ਰਹੇ ਹਨ। ਇਸ ਪਹਿਲ ਕਦਮੀ ਨਾਲ ਲੰਬੇ ਸਮੇਂ ਤੋਂ ਆਪਣੇ ਘਰਾਂ ਦੇ ਮਾਲਕੀ ਹੱਕਾਂ ਦੀ ਅਧਿਕਾਰਤ ਪਛਾਣ ਦੀ ਉਡੀਕ ਕਰ ਰਹੇ ਪਰਿਵਾਰਾਂ ਨੂੰ ਵੱਡੀ ਰਾਹਤ ਮਿਲੇਗੀ। ਪ੍ਰਾਪਰਟੀ ਕਾਰਡ ਉਨ੍ਹਾਂ ਦੇ ਘਰ ਦੀ ਮਾਲਕੀ ਸਬੰਧੀ ਇਕ ਮਹੱਤਵਪੂਰਨ ਅਧਿਕਾਰਤ ਦਸਤਾਵੇਜ਼ ਵਜੋਂ ਕੰਮ ਕਰੇਗਾ।