08-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2026

ਕਿਸਾਨਾਂ ਤੇ ਮਜ਼ਦੂਰਾਂ ਨੇ ਮੁੱਖ ਚੋਣ ਕਮਿਸ਼ਨਰ ਗਿਆਨੇਸ ਕੁਮਾਰ ਦਾ ਫ਼ੂਕਿਆ ਪੁਤਲਾ

ਫ਼ਰੀਦਕੋਟ, 7 ਅਕਤੂਬਰ (ਸਰਬਜੀਤ ਸਿੰਘ)-ਜਮਹੂਰੀ ਕਿਸਾਨ ਸਭਾ ਫ਼ਰੀਦਕੋਟ ਵਲੋਂ ਕੁੱਲ ਹਿੰਦ ਕਿਸਾਨ ਮਹਾਂ ਸਭਾ ਦੇ ਸੱਦੇ ’ਤੇ ਲੋਕਤੰਤਰ ਦਾ ਘਾਣ ਕਰਨ ਵਾਲੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦਾ ਪੁਤਲਾ ਅੱਜ ਘਨੱਈਆ ਚੌਂਕ ਫ਼ਰੀਦਕੋਟ ਵਿਖੇ ਫ਼ੂਕਿਆ ਗਿਆ। ਇਕੱਤਰ ਹੋਏ ਕਿਸਾਨਾਂ ਅਤੇ ਮਜ਼ਦੂਰਾਂ ਨੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ।

ਅਜੀਤ ਡੈਸਕ 08-10-2026
ਫ਼ਰੀਦਕੋਟ, 7 ਅਕਤੂਬਰ (ਸਰਬਜੀਤ ਸਿੰਘ)-ਜਮਹੂਰੀ ਕਿਸਾਨ ਸਭਾ ਫ਼ਰੀਦਕੋਟ ਵਲੋਂ ਕੁੱਲ ਹਿੰਦ ਕਿਸਾਨ ਮਹਾਂ ਸਭਾ ਦੇ ਸੱਦੇ ’ਤੇ ਲੋਕਤੰਤਰ ਦਾ ਘਾਣ ਕਰਨ ਵਾਲੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦਾ ਪੁਤਲਾ ਅੱਜ ਘਨੱਈਆ ਚੌਂਕ ਫ਼ਰੀਦਕੋਟ ਵਿਖੇ ਫ਼ੂਕਿਆ ਗਿਆ। ਇਕੱਤਰ ਹੋਏ ਕਿਸਾਨਾਂ ਅਤੇ ਮਜ਼ਦੂਰਾਂ ਨੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਇਸ ਮੌਕੇ ਜਮਹੂਰੀ ਕਿਸਾਨ ਸਭਾ ਫ਼ਰੀਦਕੋਟ ਦੇ ਜ਼ਿਲ੍ਹਾ ਪ੍ਰਧਾਨ ਵੀਰਇੰਦਰ ਜੀਤ ਸਿੰਘ ਪੁਰੀ ਨੇ ਕਿਹਾ ਕਿ ਵੋਟ ਦੇ ਸੰਵਿਧਾਨਕ ਅਧਿਕਾਰ ਨੂੰ ਖਤਮ ਕਰਕੇ ਭਾਜਪਾ ਦੀ ਮੋਦੀ ਸਰਕਾਰ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੀ ਸਹਾਇਤਾ ਰਾਹੀਂ ਭਾਰਤ ਦੇ ਕਈ ਸੂਬਿਆਂ ਵਿਚ ਕਾਬਜ ਹੋ ਚੁੱਕੀ ਹੈ, ਇਸੇ ਲੜੀ ਤਹਿਤ ਮੋਦੀ ਸਰਕਾਰ ਵਲੋਂ ਪੰਜਾਬ ਲਈ ਵੀ ਤਿਆਰੀ ਕੀਤੀ ਜਾ ਰਹੀ ਹੈ। ਆਗੂਆਂ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਦੇ ਖ਼ਿਲਾਫ਼ ਲਗਾਤਾਰ ਨੌਜਵਾਨਾਂ ਤੇ ਵਿਦਿਆਰਥੀਆਂ ਵਲੋਂ ਸੰਘਰਸ਼ ਆਰੰਭ ਕੀਤਾ ਗਿਆ ਹੈ ਅਤੇ ਹੁਣ ਇਹ ਅੰਦੋਲਨ ਮੁੱਖ ਚੋਣ ਕਮਿਸ਼ਨਰ ਗਿਆਨੇਸ ਕੁਮਾਰ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਸਾਰੇ ਭਾਰਤ ਵਿਚ ਫੈਲ ਚੁੱਕਾ ਹੈ। ਆਗੂਆਂ ਨੇ ਦੇਸ਼ ਅੰਦਰ ਅਮਨ ਸ਼ਾਂਤੀ ਕਾਇਮ ਰੱਖਣ ਲਈ, ਸੰਵਿਧਾਨ ਵਿਰੋਧੀ ਤਾਕਤਾਂ ਦੇ ਖ਼ਿਲਾਫ਼ ਨੌਜਵਾਨ ਪੀੜ੍ਹੀ ਤੋਂ ਇਲਾਵਾ ਵਿਦਿਆਰਥੀਆਂ ਤੇ ਆਮ ਲੋਕਾਂ ਨੂੰ ਜਥੇਬੰਦ ਹੋਣ ਦੀ ਅਪੀਲ ਕੀਤੀ। ਇਸ ਮੌਕੇ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਪੰਜਾਬ ਦੇ ਸੂਬਾ ਮੀਤ ਪ੍ਰਧਾਨ ਜਤਿੰਦਰ ਕੁਮਾਰ ਨੇ ਕੇਂਦਰ ਸਰਕਾਰ ਦੇ ਤਾਨਾਸ਼ਾਹੀ ਰਵੱਈਏ ਖ਼ਿਲਾਫ਼ ਹਰ ਸੰਘਰਸ਼ ਦੀ ਹਮਾਇਤ ਦਾ ਐਲਾਨ ਕੀਤਾ। ਬੁਲਾਰਿਆਂ ਵਲੋਂ ਮੰਗ ਕੀਤੀ ਕਿ ਕੇਂਦਰ ਦੀ ਮੋਦੀ ਸਰਕਾਰ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੂੰ ਤੁਰੰਤ ਬਰਖਾਸਤ ਕਰੇ ਅਤੇ 13 ਕਰੋੜ 30 ਲੱਖ ਤੋਂ ਜ਼ਿਆਦਾ ਨਾਜਾਇਜ਼ ਤੌਰ ’ਤੇ ਕੱਟੀਆਂ ਹੋਈਆਂ ਵੋਟਾਂ ਨੂੰ ਬਹਾਲ ਕੀਤਾ ਜਾਵੇ। ਇਸ ਮੌਕੇ ਸੁਖਮੰਦਰ ਸਿੰਘ ਢਿੱਲਵਾਂ, ਸੂਰਤ ਸਿੰਘ ਮਾਹਲਾ, ਜਸਮੇਲ ਸਿੰਘ ਰਾਹੀ, ਅਜੀਤ ਸਿੰਘ ਖਾਲਸਾ, ਸੋਹਣ ਸਿੰਘ ਇਕਾਈ ਪ੍ਰਧਾਨ ਪੱਖੀ ਕਲਾਂ, ਅਮਨਦੀਪ ਸਿੰਘ ਪੱਖੀ ਕਲਾ, ਮਲਕੀਤ ਸਿੰਘ ਪੱਖੀ ਕਲਾਂ, ਤਰਲੋਚਨ ਸਿੰਘ, ਗੁਰਬਖਸ਼ ਸਿੰਘ ਗਾਸੀ, ਸਤਿਨਾਮ ਸਿੰਘ ਜ਼ਿਲ੍ਹਾ ਪ੍ਰਧਾਨ ਮਜ਼ਦੂਰ ਮੁਕਤੀ ਮੋਰਚਾ ਪੰਜਾਬ, ਗੁਰਚਰਨ ਸਿੰਘ ਸਾਧਾਂ ਵਾਲਾ ਆਦਿ ਸਾਥੀ ਹਾਜ਼ਰ ਸਨ।
ਪਿਛਲੀ ਖ਼ਬਰ ਡਾ. ਸੈਫ਼ੀ ਨੂੰ ‘ਭਾਰਤੀ ਭਾਸ਼ਾ ਸਨਮਾਨ’ ਮਿਲਣ ’ਤੇ ਖੁਸ਼ੀ ਦਾ ਪ੍ਰਗਟਾਵਾ ਅਗਲੀ ਖ਼ਬਰ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਵਫ਼ਦ ਨੇ ਮੈਡੀਕਲ ਸੁਪਰਡੈਂਟ ਨਾਲ ਕੀਤੀ ਮੁਲਾਕਾਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।