08-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2026

ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਲੋਕ ਲਹਿਰ ਬਣਾਉਣਾ ਜ਼ਰੂਰੀ: ਚੇਅਰਮੈਨ ਗਗਨ ਧਾਲੀਵਾਲ

ਫ਼ਰੀਦਕੋਟ, 7 ਅਕਤੂਬਰ (ਜਸਵੰਤ ਸਿੰਘ ਪੁਰਬਾ)-ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਹਲਕਾ ਫ਼ਰੀਦਕੋਟ ਦੇ ਪਿੰਡ ਜਨੇਰੀਆਂ ਵਿਖੇ ਮੀਟਿੰਗ ਕੀਤੀ ਗਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਨਗਰ ਸੁਧਾਰ ਟਰੱਸਟ ਫ਼ਰੀਦਕੋਟ ਦੇ ਚੇਅਰਮੈਨ ਗਗਨ ਧਾਲੀਵਾਲ ਇੰਚਾਰਜ ਨਸ਼ਾ ਮੁਕਤੀ ਮੋਰਚਾ ਮਾਲਵਾ ਸੈਂਟਰਲ ਨੇ ਕਿਹਾ ਕਿ ਨਸ਼ਿਆਂ ਨੂੰ ਖਤਮ ਕਰਨ ਲਈ ਲੋਕਾਂ ਦਾ ਸਾਥ ਹੋਣਾ ਬਹੁਤ ਜ਼ਰੂਰੀ ਹੈ।

ਅਜੀਤ ਡੈਸਕ 08-10-2026
ਫ਼ਰੀਦਕੋਟ, 7 ਅਕਤੂਬਰ (ਜਸਵੰਤ ਸਿੰਘ ਪੁਰਬਾ)-ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਹਲਕਾ ਫ਼ਰੀਦਕੋਟ ਦੇ ਪਿੰਡ ਜਨੇਰੀਆਂ ਵਿਖੇ ਮੀਟਿੰਗ ਕੀਤੀ ਗਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਨਗਰ ਸੁਧਾਰ ਟਰੱਸਟ ਫ਼ਰੀਦਕੋਟ ਦੇ ਚੇਅਰਮੈਨ ਗਗਨ ਧਾਲੀਵਾਲ ਇੰਚਾਰਜ ਨਸ਼ਾ ਮੁਕਤੀ ਮੋਰਚਾ ਮਾਲਵਾ ਸੈਂਟਰਲ ਨੇ ਕਿਹਾ ਕਿ ਨਸ਼ਿਆਂ ਨੂੰ ਖਤਮ ਕਰਨ ਲਈ ਲੋਕਾਂ ਦਾ ਸਾਥ ਹੋਣਾ ਬਹੁਤ ਜ਼ਰੂਰੀ ਹੈ। ਪਿੰਡ-ਪਿੰਡ ਮੱਤੇ ਪਾਓ ਨਸ਼ਿਆਂ ਦੇ ਸੌਦਾਗਰਾਂ ਦੀ ਜ਼ਮਾਨਤ ਨਾ ਕਰਾਓ। ਇਹ ਨਸ਼ਾ ਸਾਡੇ ਸਮਾਜ ਤੇ ਆਉਣ ਵਾਲੀ ਪੀੜੀ ਲਈ ਕੋਹੜ ਹੈ, ਇਸਨੂੰ ਖ਼ਤਮ ਕਰਨ ਲਈ ਲੋਕਾਂ ਦਾ ਸਾਥ ਹੋਣਾ ਜ਼ਰੂਰੀ ਹੈ। ਮੀਟਿੰਗ ਵਿਚ ਲੋਕਾਂ ਨੂੰ ਨਸ਼ਿਆਂ ਖਿਲਾਫ਼ ਜਾਗਰੂਕ ਕੀਤਾ। ਇਸ ਮੀਟਿੰਗ ’ ਚ ਡੀ.ਐਸ.ਪੀ.ਤਿਰਲੋਚਨ ਸਿੰਘ, ਐਸ.ਐਚ.ਓ ਗੁਰਲਾਲ ਸਿੰਘ, ਜ਼ਿਲ੍ਹਾ ਵਾਈਸ ਕੋਆਰਡੀਨੇਟਰ ਉੱਤਮ ਸਿੰਘ ਡੋਡ, ਵਾਈਸ ਕੋਆਰਡੀਨੇਟਰ ਗੁਰਪ੍ਰੀਤ ਸਿੰਘ ਪਵਾਰ ਸਮੇਤ ਨਸ਼ਾ ਮੁਕਤੀ ਮੋਰਚਾ ਦੇ ਅਹੁਦੇਦਾਰ ਤੇ ਪਿੰਡ ਵਾਸੀ ਹਾਜ਼ਰ ਸਨ।
ਪਿਛਲੀ ਖ਼ਬਰ ਪਰਗਟ ਸਿੰਘ ਦੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਪ੍ਰਧਾਨ ਬਣਨ ਦੀ ਖ਼ੁਸ਼ੀ ’ਚ ਲੱਡੂ ਵੰਡੇ ਅਗਲੀ ਖ਼ਬਰ ਡਾ. ਸੈਫ਼ੀ ਨੂੰ ‘ਭਾਰਤੀ ਭਾਸ਼ਾ ਸਨਮਾਨ’ ਮਿਲਣ ’ਤੇ ਖੁਸ਼ੀ ਦਾ ਪ੍ਰਗਟਾਵਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।