ਅਕਾਲੀ ਦਲ ਨੇ ਪਿੰਡ ਨਿਆਮੀਵਾਲਾ ਵਿਖੇ ਕੀਤੀ ਮੀਟਿੰਗ
ਬਰਗਾੜੀ, 8 ਅਕਤੂਬਰ (ਲਖਵਿੰਦਰ ਸ਼ਰਮਾ)-ਸ਼੍ਰੋਮਣੀ ਅਕਾਲੀ ਦਲ ਵਲੋਂ ਪਿੰਡ ਨਿਆਮੀਵਾਲਾ ਵਿਖੇ ਬੀਬਾ ਹਰਸਿਮਰਤ ਕੌਰ ਬਾਦਲ ਦੇ 10 ਅਕਤੂਬਰ ਦੇ ਦੌਰੇ ਸਬੰਧੀ ਭਰਵੀਂ ਮੀਟਿੰਗ ਕੀਤੀ ਗਈ ਜਿਸ ਨੂੰ ਹਲਕਾ ਇੰਚਾਰਜ ਸੂਬਾ ਸਿੰਘ ਬਾਦਲ, ਵਰਕਿੰਗ ਕਮੇਟੀ ਮੈਂਬਰ ਗੁਰਚੇਤ ਸਿੰਘ ਢਿੱਲੋਂ, ਕੋਆਰਡੀਨੇਟਰ ਬਲਕਾਰ ਸਿੰਘ ਗੋਨੇਆਣਾ, ਬੀਬੀ ਅਮਰਜੀਤ ਕੌਰ ਪੰਜਗਰਾਈਂ, ਸਰਕਲ ਪ੍ਰਧਾਨ ਅਮਰਪ੍ਰੀਤ ਢਿੱਲੋਂ, ਜ਼ਿਲ੍ਹਾ ਮੀਤ ਪ੍ਰਧਾਨ ਡਾ. ਸਤਨਾਮ ਸਿੰਘ ਨਿਆਮੀਵਾਲਾ ਆਦਿ ਨੇ ਸੰਬੋਧਨ ਕੀਤਾ।
ਬਰਗਾੜੀ, 8 ਅਕਤੂਬਰ (ਲਖਵਿੰਦਰ ਸ਼ਰਮਾ)-ਸ਼੍ਰੋਮਣੀ ਅਕਾਲੀ ਦਲ ਵਲੋਂ ਪਿੰਡ ਨਿਆਮੀਵਾਲਾ ਵਿਖੇ ਬੀਬਾ ਹਰਸਿਮਰਤ ਕੌਰ ਬਾਦਲ ਦੇ 10 ਅਕਤੂਬਰ ਦੇ ਦੌਰੇ ਸਬੰਧੀ ਭਰਵੀਂ ਮੀਟਿੰਗ ਕੀਤੀ ਗਈ ਜਿਸ ਨੂੰ ਹਲਕਾ ਇੰਚਾਰਜ ਸੂਬਾ ਸਿੰਘ ਬਾਦਲ, ਵਰਕਿੰਗ ਕਮੇਟੀ ਮੈਂਬਰ ਗੁਰਚੇਤ ਸਿੰਘ ਢਿੱਲੋਂ, ਕੋਆਰਡੀਨੇਟਰ ਬਲਕਾਰ ਸਿੰਘ ਗੋਨੇਆਣਾ, ਬੀਬੀ ਅਮਰਜੀਤ ਕੌਰ ਪੰਜਗਰਾਈਂ, ਸਰਕਲ ਪ੍ਰਧਾਨ ਅਮਰਪ੍ਰੀਤ ਢਿੱਲੋਂ, ਜ਼ਿਲ੍ਹਾ ਮੀਤ ਪ੍ਰਧਾਨ ਡਾ. ਸਤਨਾਮ ਸਿੰਘ ਨਿਆਮੀਵਾਲਾ ਆਦਿ ਨੇ ਸੰਬੋਧਨ ਕੀਤਾ। ਬੁਲਾਰਿਆਂ ਨੇ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਪੰਜਾਬ ਬਚਾਓ ਰੈਲੀਆਂ ਕਰ ਰਹੇ ਹਨ ਤੇ ਸੰਸਦ ਮੈਂਬਰ ਬੀਬੀ ਹਰਸਿਮਰਤ ਕੌਰ ਬਾਦਲ ਪੰਜਾਬ ਦੀਆਂ ਔਰਤਾਂ ਨੂੰ ਇਨਸਾਫ਼ ਦਿਵਾਓ ਰੈਲੀਆਂ ਕਰ ਰਹੇ ਹਨ। ਬੀਬੀ ਹਰਸਿਮਰਤ ਕੌਰ ਬਾਦਲ ਦੇ ਜੈਤੋ ਦੇ 10 ਅਕਤੂਬਰ ਦੇ ਦੌਰੇ ਦੌਰਾਨ ਸਮੂਹ ਅਕਾਲੀ ਵਰਕਰਾਂ, ਔਰਤਾਂ ਆਦਿ ਦਾ ਵੱਡਾ ਇਕੱਠ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਤੋਂ ਬਾਅਦ ਕਾਂਗਰਸ ਤੇ ਆਮ ਆਦਮੀ ਪਾਰਟੀ ਦੀਆਂ ਸਰਕਾਰਾਂ ਨੇ ਪੰਜਾਬ ਦਾ ਕੋਈ ਵਿਕਾਸ ਨਹੀਂ ਕੀਤਾ। ਪੰਜਾਬ ਦੇ ਲੋਕ ਅੱਜ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਨੂੰ ਯਾਦ ਕਰ ਰਹੇ ਹਨ। ਕਾਂਗਰਸ ਸਰਕਾਰ ਨੇ ਆਪਸੀ ਧੜੇਬੰਦੀ ’ਚ ਹੀ ਸਾਰਾ ਸਮਾਂ ਲੰਘਾ ਦਿੱਤਾ ਤੇ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਦੇ ਲੋਕਾਂ ਨੂੰ ਝੂਠ ਤੇ ਚੁਟਕਲਿਆਂ ਵਿਚ ਲਗਾ ਕੇ ਪੰਜਾਬ ਦਾ ਸਰਮਾਇਆ ਲੁੱਟਣ ਦੀ ਕੋਸ਼ਿਸ ਕੀਤੀ। ਬੁਲਾਰਿਆਂ ਨੇ ਸਮੂਹ ਅਕਾਲੀ ਵਰਕਰਾਂ ਖਾਸ ਕਰਕੇ ਔਰਤਾਂ ਨੂੰ ਅਪੀਲ ਕੀਤੀ ਕਿ ਉਹ 10 ਅਕਤੂਬਰ ਨੂੰ ਬੀਬੀ ਹਰਸਿਮਰਤ ਕੌਰ ਬਾਦਲ ਦੇ ਦੌਰੇ ਦੌਰਾਨ ਵੱਡੀ ਗਿਣਤੀ ’ਚ ਸ਼ਮੂਲੀਅਤ ਕਰਨ। ਇਸ ਮੌਕੇ ਮਨਦੀਪ ਸਿੰਘ ਰੂਬੀ, ਵਿੱਕੀ ਜਟਾਣਾ, ਸੀਨੀਅਰ ਆਗੂ ਸੁਖਜਿੰਦਰ ਸਿੰਘ ਜ਼ੈਲਦਾਰ, ਹਰਬੰਸ ਸਿੰਘ ਕਾਲਾ ਨੰਬਰਦਾਰ, ਸਾਬਕਾ ਸਰਪੰਚ ਜਗਦੇਵ ਸਿੰਘ ਬਰਾੜ, ਡਾ. ਜਗਦੇਵ ਸਿੰਘ, ਸੁਖਦੇਵ ਸਿੰਘ, ਸਰਪੰਚ ਨਿਰਭੈ ਸਿੰਘ ਵਾਂਦਰ, ਨਿਰਮਲ ਸਿੰਘ ਵਾਂਦਰ, ਆਲਮਦੀਪ ਨੰਬਰਦਾਰ, ਅਰਸ਼ ਜ਼ੈਲਦਾਰ, ਮਹਿੰਦਰ ਸਿੰਘ ਜ਼ੈਲਦਾਰ, ਕਿਰਨਦੀਪ ਸ਼ਰਮਾ, ਚਮਕੌਰ ਸਿੰਘ, ਸਤਪਾਲ ਮੈਂਬਰ, ਗੋਗਾ ਸਿੰਘ, ਗੁਰਦੀਪ ਸਿੰਘ, ਸੁਖਦੇਵ ਸਿੰਘ, ਜਗਦੇਵ ਬਰਾੜ, ਨੀਲਾ ਬਰਾੜ, ਅਜੈਬ ਸਿੰਘ ਗਿੱਲ, ਡਾ. ਲਖਵੀਰ ਸਿੰਘ, ਜਸਵਿੰਦਰ ਸਿੰਘ, ਹਰਜਿੰਦਰ ਸਿੰਘ, ਜਗਤਾਰ ਦੂਲਾ, ਬੱਬੂ ਸ਼ਰਮਾ, ਮਿਸਤਰੀ ਕੇਵਲ ਸਿੰਘ, ਲੱਖਾ ਸਿੰਘ, ਕਰਮਜੀਤ ਸਿੰਘ, ਲਖਵਿੰਦਰ ਸਿੰਘ, ਸਾਬਕਾ ਅਧਿਆਪਕ ਆਗੂ ਮਾ. ਰਾਜਕਰਨ ਸਿੰਘ, ਸੁਰਜੀਤ ਸਿੰਘ, ਜਗਜੀਤ ਬਰਾੜ, ਕੌਰਾ ਵਾਂਦਰ, ਤੇਜ ਬਰਾੜ, ਜਮੀਤਾ ਸਿੰਘ, ਗੁਰਮੇਲ ਨੰਬਰਦਾਰ, ਲਹਿਰੀ ਸਿੰਘ, ਚੰਦ ਸਿੰਘ ਆਦਿ ਹਾਜ਼ਰ ਸਨ।