09-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਬਾਬਾ ਫ਼ਰੀਦ ਲਾਅ ਕਾਲਜ ’ਚ ਇੰਟਰ ਕਾਲਜ ਮੂਟ ਕੋਰਟ ਮੁਕਾਬਲਾ ਕਰਵਾਇਆ

ਫ਼ਰੀਦਕੋਟ, 8 ਅਕਤੂਬਰ (ਜਸਵੰਤ ਸਿੰਘ ਪੁਰਬਾ)-ਬਾਬਾ ਫ਼ਰੀਦ ਲਾਅ ਕਾਲਜ ਫ਼ਰੀਦਕੋਟ ਵਲੋਂ ਸਿਮਰਜੀਤ ਸਿੰਘ ਸੇਖੋਂ ਚੇਅਰਮੈਨ ਦੀ ਰਹਿਨੁਮਾਈ ਹੇਠ ਬਾਬਾ ਫ਼ਰੀਦ ਲਾਅ ਕਾਲਜ ਵਿਚ ਇੰਟਰ ਕਾਲਜ ਮੂਟ ਕੋਰਟ ਮੁਕਾਬਲਾ ਕਰਵਾਇਆ ਗਿਆ ਜਿਸ ਵਿਚ ਕਾਲਜ ਦੇ ਵਿਦਿਆਰਥੀਆਂ ਦੀਆਂ 17 ਟੀਮਾਂ ਨੇ ਭਾਗ ਲਿਆ। ਇਸ ਮੌਕੇ ਸੁਰਿੰਦਰ ਸੱਚਦੇਵਾ ਡਿਪਟੀ ਜ਼ਿਲ੍ਹਾ ਅਟਾਰਨੀ ਫ਼ਰੀਦਕੋਟ ਤੇ ਐਡਵੋਕੇਟ ਗੁਰਜਗਪਾਲ ਸਿੰਘ ਸਾਬਕਾ ਪ੍ਰਧਾਨ ਜ਼ਿਲ੍ਹਾ ਬਾਰ ਐਸੋਸੀਏਸ਼ਨ ਫ਼ਰੀਦਕੋਟ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।

ਅਜੀਤ ਡੈਸਕ 09-10-2026
ਫ਼ਰੀਦਕੋਟ, 8 ਅਕਤੂਬਰ (ਜਸਵੰਤ ਸਿੰਘ ਪੁਰਬਾ)-ਬਾਬਾ ਫ਼ਰੀਦ ਲਾਅ ਕਾਲਜ ਫ਼ਰੀਦਕੋਟ ਵਲੋਂ ਸਿਮਰਜੀਤ ਸਿੰਘ ਸੇਖੋਂ ਚੇਅਰਮੈਨ ਦੀ ਰਹਿਨੁਮਾਈ ਹੇਠ ਬਾਬਾ ਫ਼ਰੀਦ ਲਾਅ ਕਾਲਜ ਵਿਚ ਇੰਟਰ ਕਾਲਜ ਮੂਟ ਕੋਰਟ ਮੁਕਾਬਲਾ ਕਰਵਾਇਆ ਗਿਆ ਜਿਸ ਵਿਚ ਕਾਲਜ ਦੇ ਵਿਦਿਆਰਥੀਆਂ ਦੀਆਂ 17 ਟੀਮਾਂ ਨੇ ਭਾਗ ਲਿਆ। ਇਸ ਮੌਕੇ ਸੁਰਿੰਦਰ ਸੱਚਦੇਵਾ ਡਿਪਟੀ ਜ਼ਿਲ੍ਹਾ ਅਟਾਰਨੀ ਫ਼ਰੀਦਕੋਟ ਤੇ ਐਡਵੋਕੇਟ ਗੁਰਜਗਪਾਲ ਸਿੰਘ ਸਾਬਕਾ ਪ੍ਰਧਾਨ ਜ਼ਿਲ੍ਹਾ ਬਾਰ ਐਸੋਸੀਏਸ਼ਨ ਫ਼ਰੀਦਕੋਟ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਮੁਕਾਬਲੇ ਦੌਰਾਨ ਚਾਰ ਸੈਮੀਫਾਇਨਲ ਟੀਮਾਂ ਵਿਚੋਂ ਕੁਆਲੀਫ਼ਾਈ ਦੋ ਟੀਮਾਂ ਦਾ ਫ਼ਾਇਨਲ ਮੁਕਾਬਲਾ ਹੋਇਆ ਜਿਸ ਵਿਚ ਮੁੱਖ ਮਹਿਮਾਨ ਸੁਰਿੰਦਰ ਸੱਚਦੇਵਾ ਅਤੇ ਐਡਵੋਕੇਟ ਗੁਰਜਗਪਾਲ ਸਿੰਘ ਨੇ ਜੱਜ ਦੀ ਭੂਮਿਕਾ ਨਿਭਾਈ। ਇਸ ਮੁਕਾਬਲੇ ਵਿਚ ਅਰਸ਼ਪ੍ਰੀਤ ਸਿੰਘ, ਗੌਤਮ ਵਿਜ ਤੇ ਕ੍ਰਿਸ਼ਨ ਗੋਇਲ ਦੀ ਟੀਮ ਜੇਤੂ ਅਤੇ ਨਵਨੀਤ ਕੌਰ, ਗੁਰਲੀਨ ਕੌਰ, ਰੀਆ ਸਿੰਗਲਾ ਦੀ ਟੀਮ ਰਨਰ-ਅਪ ਰਹੀ। ਇਸੇ ਤਰ੍ਹਾਂ ਨਵਨੀਤ ਕੌਰ, ਰੀਆ ਸਿੰਗਲਾ ਤੇ ਗੁਰਲੀਨ ਕੌਰ ਦੀ ਟੀਮ ਨੂੰ ਬੈਸਟ ਮੈਮੋਰੀਅਲ, ਗੌਤਮ ਵਿਜ ਨੂੰ ਬੈਸਟ ਸਪੀਕਰ ਤੇ ਰਾਜਵਿੰਦਰ ਕੌਰ ਨੂੰ ਬੈਸਟ ਰਿਸਰਚਰ ਦਾ ਐਵਾਰਡ ਦਿੱਤਾ ਗਿਆ। ਅੰਤ ਵਿਚ ਕਾਲਜ ਪ੍ਰਿੰਸੀਪਲ ਡਾ. ਵਰਿੰਦਰ ਕੁਮਾਰ ਕੌਸ਼ਿਕ ਅਤੇ ਮੁੱਖ ਮਹਿਮਾਨਾਂ ਵਲੋਂ ਜੇਤੂ ਵਿਦਿਆਰਥੀਆਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ ਅਤੇ ਪ੍ਰਤੀਯੋਗੀਆਂ ਨੂੰ ਸਰਟੀਫਿਕੇਟ ਵੀ ਦਿੱਤੇ ਗਏ। ਪ੍ਰਿੰਸੀਪਲ ਡਾ. ਵਰਿੰਦਰ ਕੁਮਾਰ ਕੌਸ਼ਿਕ ਨੇ ਆਏ ਹੋਏ ਮੁੱਖ ਮਹਿਮਾਨ ਦਾ ਕਾਲਜ ਵਿਖੇ ਆਉਣ ’ਤੇ ਧੰਨਵਾਦ ਕੀਤਾ। ਉਨ੍ਹਾਂ ਕਾਲਜ ਦੇ ਅਸਿਸਟੈਂਟ ਪ੍ਰੋਫੈਸਰਾਂ ਮਿਸ ਭਾਵਨਾ, ਮਿਸ ਪਵਨਪ੍ਰੀਤ ਕੌਰ ਤੇ ਪਰਵਿੰਦਰ ਕੌਰ ਨੂੰ ਵੀ ਵਧਾਈਆਂ ਦਿੱਤੀਆਂ। ਇਸ ਮੌਕੇ ਡਾ. ਮੋਹਣ ਸਿੰਘ ਸੱਗੂ ਵੀ ਮੌਜੂਦ ਰਹੇ।
ਪਿਛਲੀ ਖ਼ਬਰ ਪੰਜਗਰਾਈਂ ਕਲਾਂ ਦੇ ਕਿਸਾਨ ਦਾ ਨਿਕਲਿਆ 5 ਲੱਖ ਦਾ ਇਨਾਮ ਅਗਲੀ ਖ਼ਬਰ ਡੀ. ਏ. ਵੀ. ਕਾਲਜ ਦੀ ਵਿਦਿਆਰਥਣ ਦਾ ਜ਼ਿਲ੍ਹਾ ਪੱਧਰੀ ਪ੍ਰਸ਼ਨੋਤਰੀ ਮੁਕਾਬਲੇ ’ਚ ਦੂਜਾ ਸਥਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।