20-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਆਂਗਣਵਾੜੀ ਵਰਕਰਾਂ ਵਲੋਂ ਸੰਗਰੂਰ ਵਿਖੇ ਸੂਬਾ ਪੱਧਰੀ ਧਰਨਾ 23 ਨੂੰ

ਸ੍ਰੀ ਮੁਕਤਸਰ ਸਾਹਿਬ, 19 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਸਰਵ ਆਂਗਣਵਾੜੀ ਵਰਕਰ ਹੈਲਪਰ ਯੂਨੀਅਨ ਪੰਜਾਬ ਵਲੋਂ ਆਂਗਣਵਾੜੀ ਵਰਕਰਾਂ, ਹੈਲਪਰਾਂ ਅਤੇ ਆਂਗਣਵਾੜੀ ਕਮ ਕਰੈੱਚ ਵਰਕਰਾਂ ਤੇ ਹੈਲਪਰਾਂ ਦਾ ਮਾਣਭੱਤਾ ਦੁੱਗਣਾ ਕਰਨ ਦੇ ਵਾਅਦੇ ਨੂੰ ਪੂਰਾ ਕਰਵਾਉਣ ਲਈ 23 ਅਕਤੂਬਰ ਨੂੰ ਸੰਗਰੂਰ ਵਿਖੇ ਮੁੱਖ ਮੰਤਰੀ ਦੀ ਕੋਠੀ ਅੱਗੇ ਸੂਬਾ ਪੱਧਰੀ ਧਰਨਾ ਦਿੱਤਾ ਜਾਵੇਗਾ। ਇਹ ਜਾਣਕਾਰੀ ਯੂਨੀਅਨ ਦੀ ਸੂਬਾ ਪ੍ਰਧਾਨ ਬਰਿੰਦਰਜੀਤ ਕੌਰ ਛੀਨਾ ਨੇ ਪ੍ਰੈੱਸ ਬਿਆਨ ਰਾਹੀਂ ਦਿੱਤੀ।

ਅਜੀਤ ਡੈਸਕ 20-10-2026
ਸ੍ਰੀ ਮੁਕਤਸਰ ਸਾਹਿਬ, 19 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਸਰਵ ਆਂਗਣਵਾੜੀ ਵਰਕਰ ਹੈਲਪਰ ਯੂਨੀਅਨ ਪੰਜਾਬ ਵਲੋਂ ਆਂਗਣਵਾੜੀ ਵਰਕਰਾਂ, ਹੈਲਪਰਾਂ ਅਤੇ ਆਂਗਣਵਾੜੀ ਕਮ ਕਰੈੱਚ ਵਰਕਰਾਂ ਤੇ ਹੈਲਪਰਾਂ ਦਾ ਮਾਣਭੱਤਾ ਦੁੱਗਣਾ ਕਰਨ ਦੇ ਵਾਅਦੇ ਨੂੰ ਪੂਰਾ ਕਰਵਾਉਣ ਲਈ 23 ਅਕਤੂਬਰ ਨੂੰ ਸੰਗਰੂਰ ਵਿਖੇ ਮੁੱਖ ਮੰਤਰੀ ਦੀ ਕੋਠੀ ਅੱਗੇ ਸੂਬਾ ਪੱਧਰੀ ਧਰਨਾ ਦਿੱਤਾ ਜਾਵੇਗਾ। ਇਹ ਜਾਣਕਾਰੀ ਯੂਨੀਅਨ ਦੀ ਸੂਬਾ ਪ੍ਰਧਾਨ ਬਰਿੰਦਰਜੀਤ ਕੌਰ ਛੀਨਾ ਨੇ ਪ੍ਰੈੱਸ ਬਿਆਨ ਰਾਹੀਂ ਦਿੱਤੀ। ਉਨ੍ਹਾਂ ਕਿਹਾ ਕਿ ਆਪ ਸਰਕਾਰ ਵਲੋਂ ਸੱਤਾ ਵਿਚ ਆਉਣ ਤੋਂ ਪਹਿਲਾਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦਾ ਮਾਣਭੱਤਾ ਦੁੱਗਣਾ ਕਰਨ ਦਾ ਵਾਅਦਾ ਕੀਤਾ ਗਿਆ ਸੀ, ਪਰ ਉਨ੍ਹਾਂ ਅਨੁਸਾਰ ਸਾਢੇ ਚਾਰ ਸਾਲ ਬੀਤਣ ਦੇ ਬਾਵਜੂਦ ਇਹ ਵਾਅਦਾ ਪੂਰਾ ਨਹੀਂ ਕੀਤਾ ਗਿਆ। ਉਨ੍ਹਾਂ ਇਹ ਵੀ ਕਿਹਾ ਕਿ ਯੂਨੀਅਨ ਵਲੋਂ ਮੁੱਖ ਮੰਤਰੀ ਨਾਲ ਮੀਟਿੰਗ ਲਈ ਸਮਾਂ ਮੰਗਿਆ ਜਾਂਦਾ ਰਿਹਾ ਹੈ, ਪਰ ਅਜੇ ਤੱਕ ਮੀਟਿੰਗ ਨਹੀਂ ਹੋ ਸਕੀ। ਉਨ੍ਹਾਂ ਕਿਹਾ ਕਿ ਯੂਨੀਅਨ ਵਲੋਂ 21 ਤੇ 22 ਅਕਤੂਬਰ ਨੂੰ ਸਮੂਹਿਕ ਛੁੱਟੀ ਲੈਣ ਅਤੇ 23 ਅਕਤੂਬਰ ਨੂੰ ਸੰਗਰੂਰ ਵਿਖੇ ਮੁੱਖ ਮੰਤਰੀ ਦੀ ਕੋਠੀ ਅੱਗੇ ਸੂਬਾ ਪੱਧਰੀ ਧਰਨਾ ਦੇਣ ਦਾ ਫ਼ੈਸਲਾ ਕੀਤਾ ਗਿਆ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਯੂਨੀਅਨ ਦੀਆਂ ਮੰਗਾਂ ਨੂੰ ਅਣਗੌਲਿਆ ਕੀਤਾ ਤਾਂ ਜਥੇਬੰਦੀ ਵਲੋਂ ਅਣਮਿੱਥੇ ਸਮੇਂ ਲਈ ਸੰਘਰਸ਼ ਵਿੱਢਿਆ ਜਾਵੇਗਾ।
ਪਿਛਲੀ ਖ਼ਬਰ ਡੀ.ਏ.ਵੀ. ਐਡਵਰਡ ਗੰਜ ਪਬਲਿਕ ਸਕੂਲ ਵਿਖੇ ਦੁਸਹਿਰੇ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਐੱਲ.ਪੀ.ਯੂ. ਕੈਂਪਸ ਹਿੰਸਾ : ਉੱਤਰ ਪ੍ਰਦੇਸ਼ ਤੋਂ ਇਕ ਹੋਰ ਵਿਦਿਆਰਥੀ ਗ੍ਰਿਫ਼ਤਾਰ, ਕੁਲ ਗਿਣਤੀ 26 ਹੋਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।