22-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਅਕਾਲੀ ਦਲ ਦੇ ਆਗੂਆਂ ਵਲੋਂ ਕੀਤੀਆਂ ਜਾਣ ਵਾਲੀਆਂ ਫੇਰੀਆਂ ਦੀਆਂ ਤਿਆਰੀਆਂ ਸੰਬੰਧੀ ਮੀਟਿੰਗ

ਬਰਗਾੜੀ, 21 ਅਕਤੂਬਰ (ਸੁਖਰਾਜ ਸਿੰਘ ਗੋਂਦਾਰਾ)-ਆਉਣ ਵਾਲੇ ਦਿਨਾਂ ’ਚ ਅਕਾਲੀ ਦਲ (ਬ) ਦੇ ਸਾਬਕਾ ਮੰਤਰੀ ਹੀਰਾ ਸਿੰਘ ਗਾਬੜੀਆ 23 ਅਕਤੂਬਰ ਨੂੰ 1 ਵਜੇ ਬਾਬਾ ਨਾਮਦੇਵ ਭਵਨ ਜੈਤੋ ਵਿਖੇ ਪਹੁੰਚ ਕਿ ਅਕਾਲੀ ਆਗੂਆਂ ਤੇ ਵਰਕਰਾਂ ਨੂੰ ਸੰਬੋਧਨ ਕਰਨਗੇ। ਇਸ ਬਾਅਦ 1 ਨਵੰਬਰ ਨੂੰ ਯੂਥ ਪੰਜਾਬ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਅਤੇ 3 ਨਵੰਬਰ ਨੂੰ ਗੁਲਜ਼ਾਰ ਸਿੰਘ ਰਾਣੀਕੇ ਵਲੋਂ ਵਿਧਾਨ ਸਭਾ ਹਲਕਾ ਜੈਤੋ ਦੀਆਂ ਕੀਤੀਆਂ ਜਾਣ ਵਾਲੀਆਂ ਫੇਰੀਆਂ ਦੀਆਂ ਤਿਆਰੀਆਂ ਸਬੰਧੀ ਮੀਟਿੰਗ ਸੀਨੀਅਰ ਅਕਾਲੀ ਆਗੂ ਗੁਰਚੇਤ ਸਿੰਘ ਢਿੱਲੋਂ ਦੇ ਗ੍ਰਹਿ ਬਰਗਾੜੀ ਵਿਖੇ ਹੋਈ।

ਸੀਨੀਅਰ ਅਕਾਲੀ ਆਗੂ ਗੁਰਚੇਤ ਸਿੰਘ ਢਿੱਲੋਂ ਦੇ ਗ੍ਰਹਿ ਵਿਖੇ ਹੋਈ ਸ਼੍ਰੋਮਣੀ ਅਕਾਲੀ ਦਲ (ਬ) ਮੀਟਿੰਗ ਸਮੇਂ ਹਾਜ਼ਰ ਬਲਕਾਰ ਸਿੰਘ, ਸੂਬਾ ਸਿੰਘ ਬਾਦਲ ਹੋਰ ਅਕਾਲੀ ਆਗੂ ਤੇ ਵਰਕਰ। ਤਸਵੀਰ : ਸੁਖਰਾਜ ਸਿੰਘ ਗੋਂਦਾਰਾ 22-10-2026
ਬਰਗਾੜੀ, 21 ਅਕਤੂਬਰ (ਸੁਖਰਾਜ ਸਿੰਘ ਗੋਂਦਾਰਾ)-ਆਉਣ ਵਾਲੇ ਦਿਨਾਂ ’ਚ ਅਕਾਲੀ ਦਲ (ਬ) ਦੇ ਸਾਬਕਾ ਮੰਤਰੀ ਹੀਰਾ ਸਿੰਘ ਗਾਬੜੀਆ 23 ਅਕਤੂਬਰ ਨੂੰ 1 ਵਜੇ ਬਾਬਾ ਨਾਮਦੇਵ ਭਵਨ ਜੈਤੋ ਵਿਖੇ ਪਹੁੰਚ ਕਿ ਅਕਾਲੀ ਆਗੂਆਂ ਤੇ ਵਰਕਰਾਂ ਨੂੰ ਸੰਬੋਧਨ ਕਰਨਗੇ। ਇਸ ਬਾਅਦ 1 ਨਵੰਬਰ ਨੂੰ ਯੂਥ ਪੰਜਾਬ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਅਤੇ 3 ਨਵੰਬਰ ਨੂੰ ਗੁਲਜ਼ਾਰ ਸਿੰਘ ਰਾਣੀਕੇ ਵਲੋਂ ਵਿਧਾਨ ਸਭਾ ਹਲਕਾ ਜੈਤੋ ਦੀਆਂ ਕੀਤੀਆਂ ਜਾਣ ਵਾਲੀਆਂ ਫੇਰੀਆਂ ਦੀਆਂ ਤਿਆਰੀਆਂ ਸਬੰਧੀ ਮੀਟਿੰਗ ਸੀਨੀਅਰ ਅਕਾਲੀ ਆਗੂ ਗੁਰਚੇਤ ਸਿੰਘ ਢਿੱਲੋਂ ਦੇ ਗ੍ਰਹਿ ਬਰਗਾੜੀ ਵਿਖੇ ਹੋਈ। ਮੀਟਿੰਗ ’ਚ ਕੋਆਡੀਨੇਟਰ ਬਲਕਾਰ ਸਿੰਘ ਗੋਨੇਆਣਾ ਸਮੇਤ ਬਰਗਾੜੀ ਖੇਤਰ ਦੇ ਆਗੂਆਂ ਤੇ ਵਰਕਰਾਂ ਨੇ ਵੱਡੀ ਗਿਣਤੀ ’ਚ ਸ਼ਮੂਲੀਅਤ ਕੀਤੀ। ਹਲਕਾ ਇੰਚਾਰਜ ਸੂਬਾ ਸਿੰਘ ਬਾਦਲ ਨੇ ਕਿਹਾ ਕਿ ਅਕਾਲੀ ਆਗੂਆਂ ਦੀਆਂ ਫੇਰੀਆਂ ਵਿਧਾਨ ਸਭਾ ਹਲਕਾ ਜੈਤੋ ਦੇ ਆਗੂਆਂ ਤੇ ਵਰਕਰਾਂ ’ਚ ਨਵਾਂ ਜ਼ੋਸ ਭਰਨਗੀਆਂ। ਇਸ ਲਈ ਉਨ੍ਹਾਂ ਹਲਕੇ ਦੇ ਆਗੂਆਂ ਤੇ ਵਰਕਰਾਂ ਖਾਸਕਰ ਬੀ.ਸੀ ਵਰਗ ਦੇ ਲੋਕਾਂ ਨੂੰ ਵੱਧ ਤੋਂ ਵੱਧ ਗਿਣਤੀ ਦੀ ਅਪੀਲ ਕੀਤੀ। ਗੁਰਚੇਤ ਸਿੰਘ ਢਿੱਲੋਂ ਨੇ ਕਿਹਾ ਕਿ ਵਿਰੋਧੀਆਂ ਪਾਰਟੀਆਂ ਨੂੰ ਅਕਾਲੀ ਦਲ ਦੀ ਏਕਤਾ ਬਰਦਾਸ਼ਤ ਨਹੀਂ ਹੁੰਦੀ ਇਸ ਲਈ ਉਹ ਸ਼ੋਸਲ ਮੀਡੀਆਂ ਰਾਹੀਂ ਪਾਰਟੀ ਨੂੰ ਬਦਨਾਮ ਕਰਨ ਦੀਆਂ ਕੋਸ਼ਿਸਾਂ ਕਰ ਰਹੇ ਹਨ, ਜਿਸ ਤੋਂ ਅਕਾਲੀ ਆਗੂਆਂ ਤੇ ਵਰਕਰ ਨੂੰ ਸੁਚੇਤ ਰਹਿਣਾ ਚਾਹੀਦਾ ਹੈ। ਕੋਆਡੀਨੇਟਰ ਬਲਕਾਰ ਸਿੰਘ ਗੋਨੇਆਣਾ ਨੇ ਪਿਛਲੇ ਦਿਨੀਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਬੀਬਾ ਹਰਸਿਮਰਤ ਕੌਰ ਦੀਆਂ ਰੈਲੀਆਂ ਨੂੰ ਸਫਲ ਬਣਾਉਣ ਲਈ ਵਧਾਈ ਦਿੱਤੀ ਤੇ ਧੰਨਵਾਦ ਕੀਤਾ। ਸਰਕਲ ਪ੍ਰਧਾਨ ਤੇ ਸਾਬਕਾ ਚੇਅਰਮੈਨ ਅਮਰਪ੍ਰੀਤ ਸਿੰਘ ਪਾਲੀ ਢਿੱਲੋਂ ਨੇ ਮੀਟਿੰਗ ’ਚ ਸ਼ਮੂਲੀਅਤ ਕਰਨ ਵਾਲੇ ਅਕਾਲੀ ਆਗੂਆਂ ਤੇ ਵਰਕਰਾਂ ਦਾ ਧੰਨਵਾਦ ਕਰਦਿਆਂ ਦੱਸਿਆਂ ਕਿ ਪੰਜਾਬ ਦੀ ਇਕੋ ਇਕ ਪਾਰਟੀ ਸ਼ੋਮਣੀ ਅਕਾਲੀ ਦਲ (ਬ) ਜੋ ਪੂਰੀ ਤਰ੍ਹਾਂ ਮਜ਼ਬੂਤ ਹੈ ਤੇ ਇਸ ਨੂੰ ਹੋਰ ਬਲ ਦੇਣ ਲਈ ਅਕਾਲੀ ਆਗੂਆਂ ਦੀਆਂ ਫੇਰੀਆਂ ਸਹਾਈ ਸਿੱਧ ਹੋਣਗੀਆਂ। ਇਸ ਮੌਕੇ ਸਰਕਲ ਪ੍ਰਧਾਨ ਮਨਦੀਪ ਸਿੰਘ ਰੂਬੀ, ਯੂਥ ਆਗੂ ਵਿੱਕੀ ਜਟਾਣਾ, ਸਰਪੰਚ ਪ੍ਰਤਾਪ ਸਿੰਘ, ਸਾਬਕਾ ਸਰਪੰਚ ਅਮਰਜੀਤ ਸਿੰਘ ਗੋਂਦਾਰਾ, ਜਗਸੀਰ ਸਿੰਘ ਜੱਗਾ ਗੋਂਦਾਰਾ, ਸੁਖਪਾਲ ਸਿੰਘ ਢਿੱਲੋਂ, ਗੁਰਦਿੱਤ ਸਿੰਘ ਢਿੱਲੋਂ, ਜਗਵਿੰਦਰ ਸਿੰਘ ਢਿੱਲੋਂ, ਪਰਗਟ ਸਿੰਘ ਢਿੱਲੋਂ, ੳਵਰਸੀਰ ਸਿੰਘ ਢਿੱਲੋਂ, ਗਿਆਨੀ ਮਹਿੰਦਰ ਸਿੰਘ, ਹਰਬੰਸ ਸਿੰਘ ਕਾਲਾ ਨੰਬਰਦਾਰ, ਜ਼ੈਲਦਾਰ ਸੁਖਜਿੰਦਰ ਸਿੰਘ, ਮੱਖਣ ਸਿੰਘ ਢਿੱਲੋਂ ਪੰਚ, ਅਮਰਜੀਤ ਸਿੰਘ ਢਿੱਲੋਂ, ਨਾਇਬ ਸਿੰਘ ਢਿੱਲੋਂ, ਜਗਸੀਰ ਸਿੰਘ ਸਿਵੀਆਂ, ਜਸਵੀਰ ਸਿੰਘ, ਵੀਰ ਸਿੰਘ ਪੰਚ, ਗੁਰਮੇਲ ਸਿੰਘ, ਗੋਬਿੰਦ ਸਿੰਘ ਚਹਿਲ, ਇਕਬਾਲ ਸਿੰਘ ਸਿੱਧੂ ਆਦਿ ਤੋਂ ਇਲਾਵਾ ਵੱਡੀ ਗਿਣਤੀ ’ਚ ਅਕਾਲੀ ਆਗੂ ਤੇ ਵਰਕਰ ਹਾਜ਼ਰ ਸਨ।
ਪਿਛਲੀ ਖ਼ਬਰ ਰੋਡਵੇਜ਼ ਮੁਲਾਜ਼ਮਾਂ ਵਲੋਂ ਪੰਜਾਬ ਸਰਕਾਰ ਖ਼ਿਲਾਫ਼ ਅਣਮਿੱਥੇ ਸਮੇਂ ਦੀ ਹੜਤਾਲ ਸ਼ੁਰੂ ਅਗਲੀ ਖ਼ਬਰ ਡਰੀਮਲੈਂਡ ਪਬਲਿਕ ਸਕੂਲ ਦੀਆਂ ਲੜਕੀਆਂ ਨੇ ਖੇਡਾਂ ਵਤਨ ਪੰਜਾਬ ਦੀਆਂ ’ਚ ਜਿੱਤੇ ਤਗਮੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।