22-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਮੰਡੀਆਂ ’ਚ ਝੋਨੇ ਦੀ ਖ਼ਰੀਦ ਤੇ ਲਿਫ਼ਟਿੰਗ ਨਾ ਹੋਣ ਕਰਕੇ ਕਿਸਾਨ ਤੇ ਆੜ੍ਹਤੀਏ ਪ੍ਰੇਸ਼ਾਨ : ਦਲੇਰ ਸਿੰਘ ਡੋਡ

ਸਾਦਿਕ, 21 ਅਕਤੂਬਰ (ਆਰ. ਐਸ.

? 22-10-2026
ਸਾਦਿਕ, 21 ਅਕਤੂਬਰ (ਆਰ.ਐਸ.ਧੁੰਨਾ)-ਕਿਸਾਨਾਂ ਦੀ ਹਮਦਰਦ ਅਖਵਾਉਣ ਵਾਲੀ ਆਪ ਸਰਕਾਰ ਨੇ ਕਿਸਾਨਾਂ ਨੂੰ ਮੰਡੀਆਂ ਵਿਚ ਰੁਲਣ ਲਈ ਮਜਬੂਰ ਕਰ ਦਿੱਤਾ ਹੈ, ਕਿਉਂਕਿ ਮੰਡੀਆਂ ਵਿਚ ਝੋਨੇ ਦੀ ਆ ਰਹੀ ਫ਼ਸਲ ਨੂੰ ਖ਼ਰੀਦ ਕਰਨ ਤੋਂ ਖ਼ਰੀਦ ਏਜੰਸੀਆਂ ਵਲੋਂ ਆਨਾਕਾਨੀ ਕੀਤੀ ਜਾ ਰਹੀ ਹੈ ਅਤੇ ਝੋਨੇ ਦੀਆਂ ਭਰੀਆਂ ਬੋਰੀਆਂ ਦੀ ਚੁਕਾਈ ਸੁਸਤ ਰਫ਼ਤਾਰ ਨਾਲ ਚੱਲਦੀ ਹੋਣ ਕਰਕੇ ਮੰਡੀਆਂ ਵਿਚ ਬੋਰੀਆਂ ਦੇ ਅੰਬਾਰ ਲੱਗੇ ਹੋਏ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਅਕਾਲੀ ਦਲ ਵਾਰਿਸ ਪੰਜਾਬ ਦੇ ਹਲਕਾ ਇੰਚਾਰਜ ਭਾਈ ਦਲੇਰ ਸਿੰਘ ਡੋਡ ਵਲੋਂ ਦਾਣਾ ਮੰਡੀ ਸਾਦਿਕ ਦੇ ਦੌਰੇ ਦੌਰਾਨ ਕਿਸਾਨਾਂ ਅਤੇ ਆੜ੍ਹਤੀਆਂ ਦੀਆਂ ਮੁਸ਼ਕਿਲਾਂ ਸੁਨਣ ਸਮੇਂ ਪੱਤਰਕਾਰਾਂ ਨਾਲ ਕੀਤਾ ਗਿਆ। ਕਿਸਾਨਾਂ ਅਤੇ ਆੜ੍ਹਤੀਆਂ ਨੇ ਭਾਈ ਦਲੇਰ ਸਿੰਘ ਡੋਡ ਨੂੰ ਆਪਣੀਆਂ ਮੁਸ਼ਕਿਲਾਂ ਦੱਸਦੇ ਹੋਏ ਕਿਹਾ ਕਿ ਖ਼ਰੀਦ ਏਜੰਸੀਆਂ ਵਲੋਂ ਮੰਡੀ ’ਚ ਆਇਆ ਝੋਨਾ ਸੁੱਕਾ ਹੋਣ ਦੇ ਬਾਵਜੂਦ ਵੀ ਤੋਲਿਆ ਨਹੀਂ ਜਾ ਰਿਹਾ ਅਤੇ ਲਿਫਟਿੰਗ ਦੀ ਵੀ ਬਹੁਤ ਜ਼ਿਆਦਾ ਮੁਸ਼ਕਿਲ ਆ ਰਹੀ ਹੈ। ਜਿਸ ਕਰਕੇ ਆੜ੍ਹਤੀਆਂ ਨੂੰ ਬੋਰੀਆਂ ਭਰ ਕੇ ਧਾਕਾਂ ਲਗਾਉਣੀਆਂ ਪੈ ਰਹੀਆਂ ਹਨ। ਆੜ੍ਹਤੀਆਂ ਨੇ ਉਨ੍ਹਾਂ ਨੂੰ ਦੱਸਿਆ ਕਿ ਸ਼ੈਲਰਾਂ ਵਾਲੇ ਵਧੀਆ ਝੋਨਾ ਲਹਾਉਣ ਤੋਂ ਵੀ ਆਨਾਕਾਨੀ ਕਰ ਰਹੇ ਹਨ ਜਦੋਂ ਕਿ ਹਾਈਬ੍ਰਿਡ ਝੋਨਾ ਭਰਨ ਅਤੇ ਸ਼ੈਲਰਾਂ ’ਚ ਭੇਜਣ ਤੋਂ ਇੰਨਕਾਰ ਕੀਤਾ ਜਾ ਰਿਹਾ ਹੈ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਜਲਦੀ ਤੋਂ ਜਲਦੀ ਝੋਨੇ ਦੀ ਖ਼ਰੀਦ ਕਰਕੇ ਲਿਫ਼ਟਿੰਗ ਦੇ ਕੰਮ ਵਿਚ ਤੇਜ਼ੀ ਲਿਆਂਦੀ ਜਾਵੇ। ਇਸ ਮੌਕੇ ਜਸਵਿੰਦਰ ਸਿੰਘ ਸੋਨੂੰ, ਬਲਟੇਕ ਸਿੰਘ ਡੋਡ, ਅਮਨਪ੍ਰੀਤ ਸਿੰਘ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਅਲੀਸ਼ੇਰ ਦੇ ਸੜਕ ਹਾਦਸੇ ’ਚ ਮਰਨ ਵਾਲੇ ਤੇ ਜ਼ਖ਼ਮੀ ਹੋਏ ਨਰੇਗਾ ਮਜ਼ਦੂਰਾਂ ਨੂੰ ਇਨਸਾਫ਼ ਦੇਣ ਦੀ ਮੰਗ ਅਗਲੀ ਖ਼ਬਰ 25 ਨੂੰ ਲੱਗਣਗੇ ਵਿਸ਼ੇਸ਼ ਵੋਟਰ ਕੈਂਪ : ਜ਼ਿਲ੍ਹਾ ਚੋਣ ਅਫ਼ਸਰ ਪੋਲਿੰਗ ਬੂਥਾਂ ’ਤੇ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਲੱਗਣ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।