ਦਸਮੇਸ਼ ਪਬਲਿਕ ਸਕੂਲ ਦੇ ਵਿਦਿਆਰਥੀ ਖੇਡਾਂ ਵਤਨ ਪੰਜਾਬ ਦੀਆਂ ’ਚ ਅੱਵਲ
ਕੋਟਕਪੂਰਾ, 21 ਅਕਤੂਬਰ (ਰਿੰਕੂ ਮਲਹੋਤਰਾ)-ਦਸਮੇਸ਼ ਪਬਲਿਕ ਸਕੂਲ ਕੋਟਕਪੂਰਾ ਦੇ ਵੱਖ-ਵੱਖ ਉਮਰ ਵਰਗ ਦੇ ਵਿਦਿਆਰਥੀਆਂ ਨੇ ਫ਼ਰੀਦਕੋਟ ਵਿਖੇ ਕਰਵਾਈਆਂ ਗਈਆਂ ਖੇਡਾਂ ਵਤਨ ਪੰਜਾਬ ਦੀਆਂ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿਚ ਭਾਗ ਲੈਂਦਿਆਂ ਸ਼ਾਨਦਾਰ ਪ੍ਰਦਰਸ਼ਨ ਕੀਤਾ। ਜਿਸ ਵਿਚ ਪ੍ਰਭਕੀਰਤ ਸਿੰਘ ਨੇ ਅੰਡਰ-17 ਫੁੱਟਬਾਲ ਖੇਡ ਵਿਚ ਭਾਗ ਲੈਂਦੇ ਹੋਏ ਪਹਿਲਾ, ਵਰੀਸ਼ ਗਰਗ ਅੰਡਰ-17 ਐਥਲੈਟਿਕਸ ਵਿਚ 100 ਮੀਟਰ ਅਤੇ 200 ਮੀਟਰ ਵਿਚ ਭਾਗ ਲੈਂਦਿਆਂ ਦੂਜਾ ਸਥਾਨ ਹਾਸਿਲ ਕੀਤਾ।
ਅਜੀਤ ਡੈਸਕ
22-10-2026