28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਜ਼ਿਲ੍ਹੇ ਅੰਦਰ 2,55,933 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਹੋਈ-ਡਿਪਟੀ ਕਮਿਸ਼ਨਰ

ਸ੍ਰੀ ਮੁਕਤਸਰ ਸਾਹਿਬ, 27 ਅਕਤੂਬਰ (ਹਰਮਹਿੰਦਰ ਪਾਲ)-ਜ਼ਿਲ੍ਹੇ ਵਿਚ ਝੋਨੇ ਦੀ ਖ਼ਰੀਦ ਪ੍ਰਕਿਰਿਆ ਦਾ ਜਾਇਜ਼ਾ ਲੈਂਦਿਆ ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਨੇ ਸੰਬੰਧਿਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਖ਼ਰੀਦ ਪ੍ਰਬੰਧਾਂ ਦੀ ਲਗਾਤਾਰ ਨਿਗਰਾਨੀ ਕਰਨ ਅਤੇ ਇਹ ਯਕੀਨੀ ਬਣਾਉਣ ਕਿ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ, ਫ਼ਸਲ ਦੀ ਲਿਫ਼ਟਿੰਗ ਤੇ ਅਦਾਇਗੀ ਸੰਬੰਧੀ ਕਿਸੇ ਕਿਸਮ ਦੀ ਪ੍ਰੇਸ਼ਾਨੀ ਨਾ ਹੋਵੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਕਿਸਾਨਾਂ ਦੀ ਸਹੂਲਤ ਤੇ ਝੋਨੇ ਦੀ ਨਿਰਵਿਘਨ ਖ਼ਰੀਦ ਲਈ ਵਚਨਬੱਧ ਹੈ।

ਅਜੀਤ ਡੈਸਕ 28-10-2026
ਸ੍ਰੀ ਮੁਕਤਸਰ ਸਾਹਿਬ, 27 ਅਕਤੂਬਰ (ਹਰਮਹਿੰਦਰ ਪਾਲ)-ਜ਼ਿਲ੍ਹੇ ਵਿਚ ਝੋਨੇ ਦੀ ਖ਼ਰੀਦ ਪ੍ਰਕਿਰਿਆ ਦਾ ਜਾਇਜ਼ਾ ਲੈਂਦਿਆ ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਨੇ ਸੰਬੰਧਿਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਖ਼ਰੀਦ ਪ੍ਰਬੰਧਾਂ ਦੀ ਲਗਾਤਾਰ ਨਿਗਰਾਨੀ ਕਰਨ ਅਤੇ ਇਹ ਯਕੀਨੀ ਬਣਾਉਣ ਕਿ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ, ਫ਼ਸਲ ਦੀ ਲਿਫ਼ਟਿੰਗ ਤੇ ਅਦਾਇਗੀ ਸੰਬੰਧੀ ਕਿਸੇ ਕਿਸਮ ਦੀ ਪ੍ਰੇਸ਼ਾਨੀ ਨਾ ਹੋਵੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਕਿਸਾਨਾਂ ਦੀ ਸਹੂਲਤ ਤੇ ਝੋਨੇ ਦੀ ਨਿਰਵਿਘਨ ਖ਼ਰੀਦ ਲਈ ਵਚਨਬੱਧ ਹੈ। ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਕਿਹਾ ਕਿ ਝੋਨੇ ਦੀ ਖ਼ਰੀਦ, ਲਿਫ਼ਟਿੰਗ ਤੇ ਕਿਸਾਨਾਂ ਨੂੰ ਫ਼ਸਲ ਦੀ ਅਦਾਇਗੀ ਸਮੇਤ ਸਮੁੱਚੀ ਖ਼ਰੀਦ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਿਆ ਜਾਵੇ। ਉਨ੍ਹਾਂ ਅਧਿਕਾਰੀਆਂ ਨੂੰ ਮੰਡੀਆਂ ਵਿਚ ਪੀਣ ਵਾਲੇ ਪਾਣੀ, ਸਫ਼ਾਈ, ਬਾਰਦਾਨੇ ਅਤੇ ਹੋਰ ਲੋੜੀਂਦੀਆਂ ਸਹੂਲਤਾਂ ਦਾ ਵਿਸ਼ੇਸ਼ ਧਿਆਨ ਰੱਖਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਮੰਡੀਆਂ ਵਿਚ ਆਪਣੀ ਫ਼ਸਲ ਵੇਚਣ ਲਈ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣੀ ਚਾਹੀਦੀ ਅਤੇ ਖ਼ਰੀਦ ਕਾਰਜਾਂ ਵਿਚ ਆਪਸੀ ਤਾਲਮੇਲ ਨਾਲ ਕੰਮ ਕੀਤਾ ਜਾਵੇ। ਜ਼ਿਲ੍ਹਾ ਖ਼ੁਰਾਕ ਤੇ ਸਪਲਾਈ ਕੰਟਰੋਲਰ ਹਿਮਾਂਸ਼ੂ ਕੁੱਕੜ ਨੇ ਦੱਸਿਆ ਕਿ 26 ਅਕਤੂਬਰ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਹੁਣ ਤੱਕ ਕੁੱਲ 2,76,297 ਮੀਟ੍ਰਿਕ ਟਨ ਝੋਨੇ ਦੀ ਆਮਦ ਹੋ ਚੁੱਕੀ ਹੈ, ਜਦਕਿ ਵੱਖ-ਵੱਖ ਖ਼ਰੀਦ ਏਜੰਸੀਆਂ ਵਲੋਂ 2,55,933 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ ਅਤੇ 1,29,644.64 ਮੀਟ੍ਰਿਕ ਟਨ ਝੋਨੇ ਦੀ ਲਿਫ਼ਟਿੰਗ ਹੋ ਚੁੱਕੀ ਹੈ।
ਪਿਛਲੀ ਖ਼ਬਰ ਦੁੱਖ ਦਾ ਪ੍ਰਗਟਾਵਾ ਅਗਲੀ ਖ਼ਬਰ ਜ਼ਰਦਾਰੀ ਤੇ ਸ਼ਰੀਫ਼ ਨੇ ਫਿਰ ਅਲਾਪਿਆ ਕਸ਼ਮੀਰ ਦਾ ਰਾਗ; ਮਸਲੇ ਦੇ ਹੱਲ ਲਈ ਕੌਮਾਂਤਰੀ ਭਾਈਚਾਰੇ ਨੂੰ ਦਖ਼ਲ ਦੇਣ ਦੀ ਕੀਤੀ ਅਪੀਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।