28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਆਸ਼ਰਿਤਾਂ ਲਈ ਜੀਵਨ ਪ੍ਰਮਾਣ ਪੱਤਰ ਲਗਵਾਉਣ ਲਈ ਵਿਸ਼ੇਸ਼ ਕੈਂਪ 2 ਤੋਂ

ਫ਼ਰੀਦਕੋਟ, 27 ਅਕਤੂਬਰ (ਜਸਵੰਤ ਸਿੰਘ ਪੁਰਬਾ)-ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਕੈਪਟਨ ਦਵਿੰਦਰ ਸਿੰਘ ਢਿੱਲੋ (ਰਿਟਾ.) ਨੇ ਦੱਸਿਆ ਕਿ ਜਿਹੜੇ ਸਾਬਕਾ ਸੈਨਿਕ ਪੈਨਸ਼ਨਰਾਂ, ਸਾਬਕਾ ਸੈਨਿਕਾਂ ਦੀਆਂ ਵਿਧਵਾਵਾਂ ਅਤੇ ਆਸ਼ਰਿਤਾਂ ਦੀ ਫ਼ੌਜੀ ਪਰਿਵਾਰਕ ਪੈਨਸ਼ਨ ਨਵੰਬਰ 2026 ਵਿਚ ਹਾਜ਼ਰੀ ਲਗਾਉਣ ਦੀ ਲੋੜ ਹੈ, ਉਨ੍ਹਾਂ ਲਈ ਜੀਵਨ ਪ੍ਰਮਾਣ ਪੱਤਰ ਲਗਵਾਉਣ ਲਈ 2 ਨਵੰਬਰ ਤੋਂ 20 ਨਵੰਬਰ 2026 ਤੱਕ ਵਿਸ਼ੇਸ਼ ਕੈਂਪ ਲਗਾਇਆ ਜਾ ਰਿਹਾ ਹੈ।

ਅਜੀਤ ਡੈਸਕ 28-10-2026
ਫ਼ਰੀਦਕੋਟ, 27 ਅਕਤੂਬਰ (ਜਸਵੰਤ ਸਿੰਘ ਪੁਰਬਾ)-ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਕੈਪਟਨ ਦਵਿੰਦਰ ਸਿੰਘ ਢਿੱਲੋ (ਰਿਟਾ.) ਨੇ ਦੱਸਿਆ ਕਿ ਜਿਹੜੇ ਸਾਬਕਾ ਸੈਨਿਕ ਪੈਨਸ਼ਨਰਾਂ, ਸਾਬਕਾ ਸੈਨਿਕਾਂ ਦੀਆਂ ਵਿਧਵਾਵਾਂ ਅਤੇ ਆਸ਼ਰਿਤਾਂ ਦੀ ਫ਼ੌਜੀ ਪਰਿਵਾਰਕ ਪੈਨਸ਼ਨ ਨਵੰਬਰ 2026 ਵਿਚ ਹਾਜ਼ਰੀ ਲਗਾਉਣ ਦੀ ਲੋੜ ਹੈ, ਉਨ੍ਹਾਂ ਲਈ ਜੀਵਨ ਪ੍ਰਮਾਣ ਪੱਤਰ ਲਗਵਾਉਣ ਲਈ 2 ਨਵੰਬਰ ਤੋਂ 20 ਨਵੰਬਰ 2026 ਤੱਕ ਵਿਸ਼ੇਸ਼ ਕੈਂਪ ਲਗਾਇਆ ਜਾ ਰਿਹਾ ਹੈ। ਇਹ ਕੈਂਪ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਤਲਵੰਡੀ ਰੋਡ ਫ਼ਰੀਦਕੋਟ ਵਿਖੇ ਸਰਕਾਰੀ ਛੁੱਟੀਆਂ ਨੂੰ ਛੱਡ ਕੇ ਬਾਕੀ ਦਿਨਾਂ ਦੌਰਾਨ ਦਫ਼ਤਰੀ ਸਮੇਂ ਵਿਚ ਲਗਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਸਬੰਧਿਤ ਪੈਨਸ਼ਨਰ ਇਸ ਸਹੂਲਤ ਦਾ ਲਾਭ ਲੈਣ ਲਈ ਆਪਣਾ ਫ਼ੌਜੀ ਪੈਨਸ਼ਨ ਦਾ ਪੀ.ਪੀ.ਓ., ਆਧਾਰ ਕਾਰਡ, ਬੈਂਕ ਪਾਸਬੁੱਕ, ਜਿਸ ਵਿਚ ਪੈਨਸ਼ਨ ਆਉਂਦੀ ਹੈ, ਮੋਬਾਈਲ ਫ਼ੋਨ ਅਤੇ ਹੋਰ ਲੋੜੀਂਦੇ ਦਸਤਾਵੇਜ਼ ਨਾਲ ਲੈ ਕੇ ਦਫ਼ਤਰ ਪਹੁੰਚਣ। ਮੋਬਾਈਲ ਫ਼ੋਨ ਵਿਚ ਹਰ ਮਹੀਨੇ ਪੈਨਸ਼ਨ ਸਬੰਧੀ ਆਉਣ ਵਾਲੇ ਸੁਨੇਹੇ ਵੀ ਲੋੜੀਂਦੇ ਹੋ ਸਕਦੇ ਹਨ। ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਨੇ ਸਬੰਧਿਤ ਸਾਬਕਾ ਸੈਨਿਕ ਪੈਨਸ਼ਨਰਾਂ, ਵਿਧਵਾਵਾਂ ਅਤੇ ਆਸ਼ਰਿਤਾਂ ਨੂੰ ਅਪੀਲ ਕੀਤੀ ਕਿ ਉਹ ਨਿਰਧਾਰਤ ਸਮੇਂ ਦੌਰਾਨ ਦਫ਼ਤਰ ਵਿਖੇ ਪਹੁੰਚ ਕੇ ਆਪਣਾ ਜੀਵਨ ਪ੍ਰਮਾਣ ਪੱਤਰ ਲਗਵਾਉਣ ਦੀ ਪ੍ਰਕਿਰਿਆ ਪੂਰੀ ਕਰਨ, ਤਾਂ ਜੋ ਉਨ੍ਹਾਂ ਨੂੰ ਪੈਨਸ਼ਨ ਸਬੰਧੀ ਕਿਸੇ ਕਿਸਮ ਦੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ।
ਪਿਛਲੀ ਖ਼ਬਰ ਫ਼ਰੀਦਕੋਟ ਦੀ ਸਫ਼ਾਈ ਵਿਵਸਥਾ ’ਚ ਸੁਧਾਰ ਲਈ ਮੁੱਖ ਮੰਤਰੀ ਨੂੰ ਲਿਖਿਆ ਪੱਤਰ : ਅਰਸ਼ ਸੱਚਰ ਅਗਲੀ ਖ਼ਬਰ ਪਹਿਲੀ ਬਰਸੀ ’ਤੇ ਵਿਸ਼ੇਸ਼-ਮਨਦੀਪ ਸਿੰਘ ਮਨੀ ਭੰਗਚੜੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।