28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਮਾਊਂਟ ਲਿਟਰਾ ਜ਼ੀ ਸਕੂਲ ਦੇ ਖਿਡਾਰੀਆਂ ਨੇ ਟੇਬਲ ਟੈਨਿਸ ਚੈਂਪੀਅਨਸ਼ਿਪ ’ਚ ਕਾਂਸੀ ਦੇ ਤਗਮੇ ਜਿੱਤੇ

ਫ਼ਰੀਦਕੋਟ, 27 ਅਕਤੂਬਰ (ਜਸਵੰਤ ਸਿੰਘ ਪੁਰਬਾ)-ਓਪਨ ਜ਼ਿਲ੍ਹਾ ਟੇਬਲ ਟੈਨਿਸ ਚੈਂਪੀਅਨਸ਼ਿਪ-2026 ਸਰਕਾਰੀ ਸੀਨੀਅਰ ਸੈਕੰਡਰੀ ਲੜਕੇ ਸਕੂਲ ਕੋਟਕਪੂਰਾ ਵਿਖੇ ਕਰਵਾਈ ਗਈ। ਮਾਊਂਟ ਲਿਟਰਾ ਜ਼ੀ ਸਕੂਲ ਫ਼ਰੀਦਕੋਟ ਦੇ ਪ੍ਰਤਿਭਾਸ਼ਾਲੀ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਅਤੇ ਕਾਂਸੀ ਦੇ ਤਗਮੇ ਜਿੱਤ ਕੇ ਸਕੂਲ ਦਾ ਨਾਮ ਰੌਸ਼ਨ ਕੀਤਾ।

ਅਜੀਤ ਡੈਸਕ 28-10-2026
ਫ਼ਰੀਦਕੋਟ, 27 ਅਕਤੂਬਰ (ਜਸਵੰਤ ਸਿੰਘ ਪੁਰਬਾ)-ਓਪਨ ਜ਼ਿਲ੍ਹਾ ਟੇਬਲ ਟੈਨਿਸ ਚੈਂਪੀਅਨਸ਼ਿਪ-2026 ਸਰਕਾਰੀ ਸੀਨੀਅਰ ਸੈਕੰਡਰੀ ਲੜਕੇ ਸਕੂਲ ਕੋਟਕਪੂਰਾ ਵਿਖੇ ਕਰਵਾਈ ਗਈ। ਮਾਊਂਟ ਲਿਟਰਾ ਜ਼ੀ ਸਕੂਲ ਫ਼ਰੀਦਕੋਟ ਦੇ ਪ੍ਰਤਿਭਾਸ਼ਾਲੀ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਅਤੇ ਕਾਂਸੀ ਦੇ ਤਗਮੇ ਜਿੱਤ ਕੇ ਸਕੂਲ ਦਾ ਨਾਮ ਰੌਸ਼ਨ ਕੀਤਾ। ਪ੍ਰਿਯਾਂਸ਼ਾ ਅਤੇ ਭਾਵਿਆ ਪਥੇਜਾ ਨੇ ਸ਼ਾਨਦਾਰ ਖੇਡ ਭਾਵਨਾ, ਸਖ਼ਤ ਮਿਹਨਤ ਅਤੇ ਆਤਮ ਵਿਸ਼ਵਾਸ ਦਾ ਪ੍ਰਦਰਸ਼ਨ ਕਰਦੇ ਹੋਏ ਕਾਂਸੇ ਦੇ ਤਗਮੇ ਪ੍ਰਾਪਤ ਕੀਤੇ। ਸਕੂਲ ਦੇ ਚੇਅਰਮੈਨ ਇੰਜੀਨੀਅਰ ਚਮਨ ਲਾਲ ਗੁਲਾਟੀ ਅਤੇ ਡਾਇਰੈਕਟਰ ਪ੍ਰਿੰਸੀਪਲ ਡਾ. ਧਵਨ ਕੁਮਾਰ ਨੇ ਖਿਡਾਰੀਆਂ ਨੂੰ ਉਨ੍ਹਾਂ ਦੀ ਸ਼ਾਨਦਾਰ ਪ੍ਰਾਪਤੀ ’ ਤੇ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ। ਉਨ੍ਹਾਂ ਕਿਹਾ ਕਿ ਖੇਡਾਂ ਵਿਦਿਆਰਥੀਆਂ ਵਿਚ ਅਨੁਸ਼ਾਸਨ, ਆਤਮਵਿਸ਼ਵਾਸ, ਟੀਮ ਭਾਵਨਾ ਅਤੇ ਸਕਾਰਾਤਮਕ ਸੋਚ ਦਾ ਵਿਕਾਸ ਕਰਦੀਆਂ ਹਨ। ਸਕੂਲ ਦੇ ਡੀ.ਪੀ.ਈ ਮਨਦੀਪ ਕੁਮਾਰ, ਮਨਜੋਧ ਸਿੰਘ ਅਤੇ ਅਮਨਦੀਪ ਸਿੰਘ ਨੂੰ ਵੀ ਖਿਡਾਰੀਆਂ ਦੇ ਸ਼ਾਨਦਾਰ ਪ੍ਰਦਰਸ਼ਨ ਲਈ ਵਧਾਈ ਦਿੱਤੀ ਗਈ।
ਪਿਛਲੀ ਖ਼ਬਰ ਅਲਾਇੰਸ ਕਲੱਬ ਇੰਟਰਨੈਸ਼ਨਲ ਫ਼ਰੀਦਕੋਟ ਦਾ ਤਾਜਪੋਸ਼ੀ ਸਮਾਗਮ ਅਗਲੀ ਖ਼ਬਰ ਅਨਾਜ ਮੰਡੀ ’ਚ ਝੋਨੇ ਦੀ ਫ਼ਸਲ ਚੋਰੀ ਸੰਬੰਧੀ ਸ਼ਿਕਾਇਤਾਂ ’ਤੇ ਚੇਅਰਮੈਨ ਵਲੋਂ ਕਾਰਵਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।