29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-10-2026

22 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ

ਫ਼ਰੀਦਕੋਟ, 28 ਅਕਤੂਬਰ (ਸਰਬਜੀਤ ਸਿੰਘ)-ਥਾਣਾ ਸਿਟੀ ਫ਼ਰੀਦਕੋਟ ਪੁਲਿਸ ਵਲੋਂ ਸਥਾਨਕ ਬੰਦਾ ਸਿੰਘ ਬਹਾਦਰ ਚੌਂਕ ਤੋਂ ਨਾਜਾਇਜ਼ ਸ਼ਰਾਬ ਦੀਆਂ 22 ਬੋਤਲਾਂ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ ਦਾਅਵਾ ਕੀਤਾ ਗਿਆ ਹੈ। ਕਾਬੂ ਕੀਤੇ ਗਏ ਕਥਿਤ ਦੋਸ਼ੀ ਖ਼ਿਲਾਫ਼ ਪੁਲਿਸ ਵਲੋਂ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ।

ਅਜੀਤ ਡੈਸਕ 29-10-2026
ਫ਼ਰੀਦਕੋਟ, 28 ਅਕਤੂਬਰ (ਸਰਬਜੀਤ ਸਿੰਘ)-ਥਾਣਾ ਸਿਟੀ ਫ਼ਰੀਦਕੋਟ ਪੁਲਿਸ ਵਲੋਂ ਸਥਾਨਕ ਬੰਦਾ ਸਿੰਘ ਬਹਾਦਰ ਚੌਂਕ ਤੋਂ ਨਾਜਾਇਜ਼ ਸ਼ਰਾਬ ਦੀਆਂ 22 ਬੋਤਲਾਂ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ ਦਾਅਵਾ ਕੀਤਾ ਗਿਆ ਹੈ। ਕਾਬੂ ਕੀਤੇ ਗਏ ਕਥਿਤ ਦੋਸ਼ੀ ਖ਼ਿਲਾਫ਼ ਪੁਲਿਸ ਵਲੋਂ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ। ਪ੍ਰਾਪਤ ਸੂਚਨਾ ਅਨੁਸਾਰ ਸਹਾਇਕ ਥਾਣੇਦਾਰ ਗੁਰਜਿੰਦਰ ਸਿੰਘ ਨੇ ਦੱਸਿਆ ਕਿ ਉਹ ਹੋਰ ਪੁਲਿਸ ਕਰਮਚਾਰੀਆਂ ਸ਼ੱਕੀ ਪੁਰਸ਼ਾਂ ਸੰਬੰਧੀ ਕੀਤੀ ਜਾ ਰਹੀ ਗਸ਼ਤ ਦੌਰਾਨ ਸਥਾਨਕ ਬੰਦਾ ਸਿੰਘ ਬਹਾਦਰ ਚੌਂਕ ਮੌਜੂਦ ਸੀ ਤਾਂ ਉੱਥੇ ਨਵਨੀਤ ਸਿੰਘ ਪੁੱਤਰ ਪ੍ਰੀਤਮ ਸਿੰਘ ਵਾਸੀ ਫ਼ਰੀਦਕੋਟ ਨੂੰ ਸ਼ੱਕ ਦੇ ਆਧਾਰ ’ ਤੇ ਕਾਬੂ ਕਰਕੇ ਉਸ ਪਾਸੋਂ ਚੰਡੀਗੜ੍ਹ ਵਾਲੀ ਨਾਜਾਇਜ਼ ਸ਼ਰਾਬ ਦੀਆਂ 22 ਬੋਤਲਾਂ ਬਰਾਮਦ ਕੀਤੀਆਂ ਗਈਆਂ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਕਥਿਤ ਦੋਸ਼ੀ ਵਲੋਂ ਬਰਾਮਦ ਕੀਤੀ ਗਈ ਸ਼ਰਾਬ ਸੰਬੰਧੀ ਕੋਈ ਪਰਮਿਟ ਜਾਂ ਹੋਰ ਦਸਤਾਵੇਜ਼ ਨਾ ਦਿਖਾਏ ਜਾਣ ’ਤੇ ਉਸ ਖ਼ਿਲਾਫ਼ ਥਾਣਾ ਸਿਟੀ, ਫ਼ਰੀਦਕੋਟ ਵਿਖੇ ਐਕਸਾਈਜ਼ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ।
ਪਿਛਲੀ ਖ਼ਬਰ ਬਾਜ਼ਾਰਾਂ ’ਚ ਧੜਾਧੜ ਵਿਕ ਰਹੇ ਇਲੈਕਟ੍ਰਿਕ ਵਾਹਨਾਂ ਦੀ ਗੁਣਵੱਤਾ ਤੇ ਮਨਜ਼ੂਰੀ ਦੀ ਜਾਂਚ ਜ਼ਰੂਰੀ ਅਗਲੀ ਖ਼ਬਰ ਕਰਵਾ ਚੌਥ ਦੇ ਵਰਤ ਨੂੰ ਲੈ ਕੇ ਬਾਜ਼ਾਰਾਂ ’ਚ ਲੱਗੀਆਂ ਰੌਣਕਾਂ ਕਿਧਰੇ ਮਹਿੰਦੀ ਲਗਵਾ ਰਹੀਆਂ ਸੁਹਾਗਣਾਂ ਤੇ ਕਿਧਰੇ ਚੂੜੀਆਂ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।