29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-10-2026

ਦਿੱਲੀ ਇੰਟਰਨੈਸ਼ਨਲ ਸਕੂਲ ’ਚ ‘ਸੁਰੱਖਿਅਤ ਬਚਪਨ ਅਭਿਆਨ’ ਤਹਿਤ ਜਾਗਰੂਕਤਾ ਪ੍ਰੋਗਰਾਮ ਕਰਵਾਇਆ

ਫ਼ਰੀਦਕੋਟ, 28 ਅਕਤੂਬਰ (ਜਸਵੰਤ ਸਿੰਘ ਪੁਰਬਾ)-ਨਿਆਂਇਕ ਵਿਭਾਗ ਵਲੋਂ ਸ਼ੁਰੂ ਕੀਤੇ ਗਏ ‘ਸੁਰੱਖਿਅਤ ਬਚਪਨ ਅਭਿਆਨ’ 2026 ਤਹਿਤ ਦਿੱਲੀ ਇੰਟਰਨੈਸ਼ਨਲ ਸਕੂਲ ਫ਼ਰੀਦਕੋਟ ਵਿਖੇ ਬੱਚਿਆਂ ਦੇ ਅਧਿਕਾਰਾਂ ਅਤੇ ਉਨ੍ਹਾਂ ਦੀ ਸੁਰੱਖਿਆ ਪ੍ਰਤੀ ਜਾਗਰੂਕ ਕਰਨ ਲਈ ਇਕ ਵਿਸ਼ੇਸ਼ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਇਹ ਪ੍ਰੋਗਰਾਮ ਸਿਵਲ ਜੱਜ (ਜੂਨੀਅਰ ਡਿਵੀਜ਼ਨ) ਮੰਜਰਾ ਦੱਤਾ ਦੀ ਦੇਖ-ਰੇਖ ਹੇਠ ਕਰਵਾਇਆ ਗਿਆ।

ਦਿੱਲੀ ਇੰਟਰਨੈਸ਼ਨਲ ਸਕੂਲ ਫ਼ਰੀਦਕੋਟ ਵਿਖੇ ਕਰਵਾਏ ਗਏ ਜਾਗਰੂਕਤਾ ਪ੍ਰੋਗਰਾਮ ਦੇ ਮੁੱਖ ਵਕਤਾ ਸੰਗੀਤਾ ਰਾਣੀ ਨੂੰ ਸਨਮਾਨਿਤ ਕਰਦੇ ਹੋਏ ਪ੍ਰਿੰਸੀਪਲ ਪ੍ਰਿਅੰਕਾ ਬਰਾੜ। ਅਜੀਤ ਤਸਵੀਰ 29-10-2026
ਫ਼ਰੀਦਕੋਟ, 28 ਅਕਤੂਬਰ (ਜਸਵੰਤ ਸਿੰਘ ਪੁਰਬਾ)-ਨਿਆਂਇਕ ਵਿਭਾਗ ਵਲੋਂ ਸ਼ੁਰੂ ਕੀਤੇ ਗਏ ‘ਸੁਰੱਖਿਅਤ ਬਚਪਨ ਅਭਿਆਨ’ 2026 ਤਹਿਤ ਦਿੱਲੀ ਇੰਟਰਨੈਸ਼ਨਲ ਸਕੂਲ ਫ਼ਰੀਦਕੋਟ ਵਿਖੇ ਬੱਚਿਆਂ ਦੇ ਅਧਿਕਾਰਾਂ ਅਤੇ ਉਨ੍ਹਾਂ ਦੀ ਸੁਰੱਖਿਆ ਪ੍ਰਤੀ ਜਾਗਰੂਕ ਕਰਨ ਲਈ ਇਕ ਵਿਸ਼ੇਸ਼ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਇਹ ਪ੍ਰੋਗਰਾਮ ਸਿਵਲ ਜੱਜ (ਜੂਨੀਅਰ ਡਿਵੀਜ਼ਨ) ਮੰਜਰਾ ਦੱਤਾ ਦੀ ਦੇਖ-ਰੇਖ ਹੇਠ ਕਰਵਾਇਆ ਗਿਆ। ਇਸ ਮੌਕੇ ਪੈਨਲ ਐਡਵੋਕੇਟ ਸੰਗੀਤਾ ਰਾਣੀ ਨੇ ਪ੍ਰਮੁੱਖ ਵਕਤਾ ਵਜੋਂ ਹਾਜ਼ਰੀਨ ਵਿਦਿਆਰਥੀਆਂ ਨੂੰ ਸੰਬੋਧਨ ਕੀਤਾ। ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਨੂੰ ਪੋਕਸੋ ਐਕਟ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ। ਉਨ੍ਹਾਂ ਬੱਚਿਆਂ ਨਾਲ ਹੋਣ ਵਾਲੇ ਜਿਨਸੀ ਸ਼ੋਸ਼ਣ ਦੀ ਪਛਾਣ ਕਰਨ, ਅਜਿਹੀਆਂ ਘਟਨਾਵਾਂ ਤੋਂ ਸੁਚੇਤ ਰਹਿਣ ਅਤੇ ਕਿਸੇ ਵੀ ਅਣਸੁਖਾਵੀਂ ਸਥਿਤੀ ਵਿਚ ਬਿਨਾਂ ਡਰ ਦੇ ਆਪਣੇ ਮਾਪਿਆਂ, ਅਧਿਆਪਕਾਂ ਜਾਂ ਸਬੰਧਿਤ ਅਧਿਕਾਰੀਆਂ ਨੂੰ ਸੂਚਿਤ ਕਰਨ ਲਈ ਪ੍ਰੇਰਿਤ ਕੀਤਾ ਗਿਆ। ਬੱਚਿਆਂ ਦੇ ਕਾਨੂੰਨੀ ਅਧਿਕਾਰਾਂ, ਸੁਰੱਖਿਆ, ਸਨਮਾਨ ਅਤੇ ਨਿਆਂ ਪ੍ਰਾਪਤ ਕਰਨ ਦੇ ਅਧਿਕਾਰ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ ਗਈ। ਸੰਗੀਤਾ ਰਾਣੀ ਨੇ ਵਿਦਿਆਰਥੀਆਂ ਨੂੰ ਸਮਝਾਇਆ ਕਿ ਹਰ ਬੱਚੇ ਨੂੰ ਸੁਰੱਖਿਅਤ ਵਾਤਾਵਰਨ ਵਿਚ ਰਹਿਣ ਅਤੇ ਬਿਨਾਂ ਕਿਸੇ ਡਰ ਜਾਂ ਭੇਦਭਾਵ ਦੇ ਆਪਣੇ ਅਧਿਕਾਰਾਂ ਦੀ ਵਰਤੋਂ ਕਰਨ ਦਾ ਹੱਕ ਹੈ। ਉਨ੍ਹਾਂ ਬੱਚਿਆਂ ਨੂੰ ਆਪਣੇ ਪ੍ਰਤੀ ਕਿਸੇ ਵੀ ਗਲਤ ਵਿਹਾਰ ਬਾਰੇ ਚੁੱਪ ਨਾ ਰਹਿਣ ਅਤੇ ਲੋੜ ਪੈਣ ’ਤੇ ਭਰੋਸੇਯੋਗ ਵਿਅਕਤੀ ਤੋਂ ਮਦਦ ਲੈਣ ਲਈ ਉਤਸ਼ਾਹਿਤ ਕੀਤਾ। ਇਸ ਜਾਗਰੂਕਤਾ ਮੁਹਿੰਮ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਆਪਣੇ ਅਧਿਕਾਰਾਂ ਪ੍ਰਤੀ ਸੁਚੇਤ ਕਰਨਾ, ਉਨ੍ਹਾਂ ਵਿਚ ਸੁਰੱਖਿਆ ਦੀ ਭਾਵਨਾ ਪੈਦਾ ਕਰਨਾ ਅਤੇ ਬੱਚਿਆਂ ਲਈ ਇਕ ਸੁਰੱਖਿਅਤ ਤੇ ਸੰਵੇਦਨਸ਼ੀਲ ਵਾਤਾਵਰਨ ਸਿਰਜਣ ਲਈ ਪ੍ਰੇਰਿਤ ਕਰਨਾ ਸੀ। ਇਸ ਮੌਕੇ ਵਿਦਿਆਰਥੀਆਂ ਨਾਲ ਬੱਚਿਆਂ ਦੀ ਸੁਰੱਖਿਆ ਅਤੇ ਸਹਾਇਤਾ ਨਾਲ ਸਬੰਧਿਤ ਮਹੱਤਵਪੂਰਨ ਐਮਰਜੈਂਸੀ ਹੈਲਪ ਲਾਈਨ ਨੰਬਰ ਵੀ ਸਾਂਝੇ ਕੀਤੇ ਗਏ ਤਾਂ ਜੋ ਲੋੜ ਪੈਣ ’ਤੇ ਉਹ ਤੁਰੰਤ ਮਦਦ ਪ੍ਰਾਪਤ ਕਰ ਸਕਣ। ਪ੍ਰੋਗਰਾਮ ਦੌਰਾਨ ਕੁਝ ਵਿਦਿਆਰਥੀਆਂ ਨੇ ਆਪਣੇ ਸਵਾਲ ਪੁੱਛ ਕੇ ਵੱਖ-ਵੱਖ ਕਾਨੂੰਨੀ ਅਤੇ ਸੁਰੱਖਿਆ ਸਬੰਧੀ ਵਿਸ਼ਿਆਂ ਬਾਰੇ ਜਾਣਕਾਰੀ ਹਾਸਿਲ ਕੀਤੀ। ਸਿਵਲ ਜੱਜ ਮੰਜਰਾ ਦੱਤਾ ਅਤੇ ਐਡਵੋਕੇਟ ਸੰਗੀਤਾ ਰਾਣੀ ਨੇ ਵਿਦਿਆਰਥੀਆਂ ਦੇ ਸਵਾਲਾਂ ਦੇ ਜਵਾਬ ਦੇ ਕੇ ਉਨ੍ਹਾਂ ਦੇ ਸ਼ੰਕਿਆਂ ਦਾ ਨਿਵਾਰਨ ਕੀਤਾ। ਅੰਤ ਵਿਚ ਸਕੂਲ ਦੇ ਪ੍ਰਿੰਸੀਪਲ ਪ੍ਰਿਅੰਕਾ ਬਰਾੜ ਨੇ ਧੰਨਵਾਦੀ ਭਾਸ਼ਣ ਦੌਰਾਨ ਸਿਵਲ ਜੱਜ ਮੰਜਰਾ ਦੱਤਾ ਅਤੇ ਐਡਵੋਕੇਟ ਸੰਗੀਤਾ ਰਾਣੀ ਦਾ ਸਕੂਲ ਵਿਚ ਪਹੁੰਚਣ ਅਤੇ ਵਿਦਿਆਰਥੀਆਂ ਨੂੰ ਮਹੱਤਵਪੂਰਨ ਜਾਣਕਾਰੀ ਦੇਣ ਲਈ ਧੰਨਵਾਦ ਕੀਤਾ। ਉਨ੍ਹਾਂ ਨਿਆਂਇਕ ਵਿਭਾਗ ਵਲੋਂ ਸ਼ੁਰੂ ਕੀਤੇ ਗਏ ‘ਸੁਰੱਖਿਅਤ ਬਚਪਨ ਅਭਿਆਨ’ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਬੱਚਿਆਂ ਦੀ ਸੁਰੱਖਿਆ, ਉਨ੍ਹਾਂ ਦੇ ਅਧਿਕਾਰਾਂ ਦੀ ਰੱਖਿਆ ਅਤੇ ਉਨ੍ਹਾਂ ਨੂੰ ਜਾਗਰੂਕ ਕਰਨਾ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ। ਅੰਤ ਵਿਚ ਉਨ੍ਹਾਂ ਨੇ ਸਮੂਹ ਮਹਿਮਾਨਾਂ, ਅਧਿਆਪਕਾਂ ਅਤੇ ਵਿਦਿਆਰਥੀਆਂ ਦਾ ਪ੍ਰੋਗਰਾਮ ਨੂੰ ਸਫਲ ਬਣਾਉਣ ਲਈ ਧੰਨਵਾਦ ਕਰਦਿਆਂ ਸਾਰਿਆਂ ਨੂੰ ਬੱਚਿਆਂ ਲਈ ਸੁਰੱਖਿਅਤ, ਸਨਮਾਨਜਨਕ ਅਤੇ ਭੈਅ-ਮੁਕਤ ਵਾਤਾਵਰਨ ਬਣਾਉਣ ਵਿਚ ਆਪਣਾ ਯੋਗਦਾਨ ਪਾਉਣ ਦੀ ਅਪੀਲ ਕੀਤੀ। ਸਕੂਲ ਦੇ ਚੇਅਰਮੈਨ ਆਸ਼ੀਸ਼ ਤੋਲ਼ਾ, ਡਾਇਰੈਕਟਰ ਅਨੂਪਮਾ ਤੋਲ਼ਾ ਅਤੇ ਸ਼ਿਵਮ ਤੋਲ਼ਾ ਨੇ ਨਿਆਂਇਕ ਵਿਭਾਗ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਜਾਗਰੂਕਤਾ ਪ੍ਰੋਗਰਾਮ ਬੱਚਿਆਂ ਨੂੰ ਆਪਣੇ ਅਧਿਕਾਰਾਂ ਦੀ ਸਮਝ ਦੇਣ ਅਤੇ ਉਨ੍ਹਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ।
ਪਿਛਲੀ ਖ਼ਬਰ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਅਕਾਲ ਅਕੈਡਮੀ ਜੰਡ ਸਾਹਿਬ ਵਿਖੇ ਮਨਾਇਆ ਅਗਲੀ ਖ਼ਬਰ ਭਾਸ਼ਾ ਵਿਭਾਗ ਨੇ ਕਵਿਤਾ ਗਾਇਣ, ਲੇਖ ਅਤੇ ਕਹਾਣੀ ਰਚਨਾ ਦੇ ਮੁਕਾਬਲੇ ਕਰਵਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।