ਵਪਾਰੀਆਂ ਦੀਆਂ ਮੁਸ਼ਕਿਲਾਂ ਦੇ ਹੱਲ ਲਈ ਵਧੀਕ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ
ਫ਼ਰੀਦਕੋਟ, 28 ਅਕਤੂਬਰ (ਜਸਵੰਤ ਸਿੰਘ ਪੁਰਬਾ)-ਜ਼ਿਲ੍ਹੇ ਦੇ ਵਪਾਰੀਆਂ ਅਤੇ ਦੁਕਾਨਦਾਰਾਂ ਨੂੰ ਦਰਪੇਸ਼ ਮੁਸ਼ਕਿਲਾਂ ਦੇ ਹੱਲ ਅਤੇ ਉਨ੍ਹਾਂ ਨਾਲ ਸਬੰਧਿਤ ਵੱਖ-ਵੱਖ ਮਸਲਿਆਂ ਬਾਰੇ ਵਿਚਾਰ-ਵਟਾਂਦਰਾ ਕਰਨ ਲਈ ਅੱਜ ਵਧੀਕ ਡਿਪਟੀ ਕਮਿਸ਼ਨਰ (ਜ) ਕੇਸ਼ਵ ਗੋਇਲ ਵਲੋਂ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਅਤੇ ਵਪਾਰ ਮੰਡਲ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਵਪਾਰੀਆਂ ਦੀਆਂ ਸਮੱਸਿਆਵਾਂ ਨੂੰ ਸੁਣਦਿਆਂ ਉਨ੍ਹਾਂ ਦੇ ਹੱਲ ਲਈ ਸਬੰਧਿਤ ਵਿਭਾਗਾਂ ਨੂੰ ਲੋੜੀਂਦੀ ਕਾਰਵਾਈ ਕਰਨ ਅਤੇ ਲੰਬਿਤ ਮਾਮਲਿਆਂ ਨੂੰ ਪਹਿਲ ਦੇ ਆਧਾਰ ’ਤੇ ਨਿਪਟਾਉਣ ਲਈ ਕਿਹਾ ਗਿਆ।
ਫ਼ਰੀਦਕੋਟ, 28 ਅਕਤੂਬਰ (ਜਸਵੰਤ ਸਿੰਘ ਪੁਰਬਾ)-ਜ਼ਿਲ੍ਹੇ ਦੇ ਵਪਾਰੀਆਂ ਅਤੇ ਦੁਕਾਨਦਾਰਾਂ ਨੂੰ ਦਰਪੇਸ਼ ਮੁਸ਼ਕਿਲਾਂ ਦੇ ਹੱਲ ਅਤੇ ਉਨ੍ਹਾਂ ਨਾਲ ਸਬੰਧਿਤ ਵੱਖ-ਵੱਖ ਮਸਲਿਆਂ ਬਾਰੇ ਵਿਚਾਰ-ਵਟਾਂਦਰਾ ਕਰਨ ਲਈ ਅੱਜ ਵਧੀਕ ਡਿਪਟੀ ਕਮਿਸ਼ਨਰ (ਜ) ਕੇਸ਼ਵ ਗੋਇਲ ਵਲੋਂ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਅਤੇ ਵਪਾਰ ਮੰਡਲ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਵਪਾਰੀਆਂ ਦੀਆਂ ਸਮੱਸਿਆਵਾਂ ਨੂੰ ਸੁਣਦਿਆਂ ਉਨ੍ਹਾਂ ਦੇ ਹੱਲ ਲਈ ਸਬੰਧਿਤ ਵਿਭਾਗਾਂ ਨੂੰ ਲੋੜੀਂਦੀ ਕਾਰਵਾਈ ਕਰਨ ਅਤੇ ਲੰਬਿਤ ਮਾਮਲਿਆਂ ਨੂੰ ਪਹਿਲ ਦੇ ਆਧਾਰ ’ਤੇ ਨਿਪਟਾਉਣ ਲਈ ਕਿਹਾ ਗਿਆ। ਵਧੀਕ ਡਿਪਟੀ ਕਮਿਸ਼ਨਰ ਨੇ ਨਗਰ ਕੌਂਸਲ ਦੇ ਅਧਿਕਾਰੀਆਂ ਨੂੰ ਸ਼ਹਿਰ ਵਿਚ ਸਫ਼ਾਈ ਵਿਵਸਥਾ, ਸਟਰੀਟ ਲਾਈਟਾਂ ਅਤੇ ਹੋਰ ਬੁਨਿਆਦੀ ਸਹੂਲਤਾਂ ਨੂੰ ਬਿਹਤਰ ਬਣਾਉਣ ਵੱਲ ਵਿਸ਼ੇਸ਼ ਧਿਆਨ ਦੇਣ ਲਈ ਕਿਹਾ। ਉਨ੍ਹਾਂ ਸਾਰੇ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਲੋਕਾਂ ਅਤੇ ਵਪਾਰੀਆਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਜ਼ਿੰਮੇਵਾਰੀ ਨਾਲ ਕਰਦਿਆਂ ਕੀਤੀ ਗਈ ਕਾਰਵਾਈ ਦੀ ਸਮੀਖਿਆ ਵੀ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦੇ ਹੱਲ ਲਈ ਵਚਨਬੱਧ ਹੈ। ਚੇਅਰਮੈਨ ਵਪਾਰ ਮੰਡਲ ਨਰੇਸ਼ ਸਿੰਗਲਾ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।