30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-10-2026

ਮਾਨ ਸਰਕਾਰ ਦੇ ਸ਼ਾਸਨ ਦੌਰਾਨ ਕਾਨੂੰਨ ਵਿਵਸਥਾ ਮਾੜੇ ਹਾਲਾਤ ’ਚ ਪਹੁੰਚੀ- ਢਿੱਲਵਾਂ

ਜੈਤੋ, 29 ਅਕਤੂਬਰ (ਗੁਰਚਰਨ ਸਿੰਘ ਗਾਬੜੀਆ)-ਕਾਂਗਰਸ ਪਾਰਟੀ ਹਲਕਾ ਜੈਤੋ ਦੇ ਇੰਚਾਰਜ ਦਰਸ਼ਨ ਸਿੰਘ ਢਿੱਲਵਾਂ ਨੇ ਕਿਹਾ ਕਿ ਰਾਹੁਲ ਗਾਂਧੀ ਵਲੋਂ 4 ਨਵੰਬਰ ਨੂੰ ਸੰਗਰੂਰ ਵਿਖੇ ਕੀਤੀ ਜਾ ਰਹੀ ਇਨਸਾਫ਼ ਰੈਲੀ ਵਿਚ ਹਲਕਾ ਜੈਤੋ ਦੇ ਕਾਂਗਰਸੀ ਵਰਕਰ ਵੱਡੀ ਗਿਣਤੀ ਵਿਚ ਪਹੁੰਚਣਗੇ। ਉਨ੍ਹਾਂ ਪੰਜਾਬ ਦੀ ਮਾਨ ਸਰਕਾਰ ’ਤੇ ਵਰ੍ਹਦਿਆਂ ਕਿਹਾ ਕਿ ਸੂਬੇ ਅੰਦਰ ਕਾਨੂੰਨ ਵਿਵਸਥਾ ਅਤੇ ਨਸ਼ੇ ਦੀ ਗੰਭੀਰ ਸਮੱਸਿਆ ਲਈ ਸੂਬਾ ਸਰਕਾਰ ਜ਼ਿੰਮੇਵਾਰ ਹੈ ਕਿਉਂਕਿ ਮਾਨਸਾ ਵਿਚ ਪਰਵਿੰਦਰ ਸਿੰਘ ਝੋਟਾ ਦੇ ਕਤਲ ਅਤੇ ਹਾਲ ਹੀ ਵਿਚ ਨਸ਼ੇ ਕਾਰਨ ਹੋਈ ਇਕ ਹੋਰ ਮੌਤ ਦੇ ਮਾਮਲੇ ਵਿਚ ਪੁਲਿਸ ਦੀ ਕਾਰਜ ਪ੍ਰਣਾਲੀ ’ਤੇ ਸਵਾਲੀਆ ਚਿੰਨ੍ਹ ਲੱਗਿਆ ਹੈ।

ਅਜੀਤ ਡੈਸਕ 30-10-2026
ਜੈਤੋ, 29 ਅਕਤੂਬਰ (ਗੁਰਚਰਨ ਸਿੰਘ ਗਾਬੜੀਆ)-ਕਾਂਗਰਸ ਪਾਰਟੀ ਹਲਕਾ ਜੈਤੋ ਦੇ ਇੰਚਾਰਜ ਦਰਸ਼ਨ ਸਿੰਘ ਢਿੱਲਵਾਂ ਨੇ ਕਿਹਾ ਕਿ ਰਾਹੁਲ ਗਾਂਧੀ ਵਲੋਂ 4 ਨਵੰਬਰ ਨੂੰ ਸੰਗਰੂਰ ਵਿਖੇ ਕੀਤੀ ਜਾ ਰਹੀ ਇਨਸਾਫ਼ ਰੈਲੀ ਵਿਚ ਹਲਕਾ ਜੈਤੋ ਦੇ ਕਾਂਗਰਸੀ ਵਰਕਰ ਵੱਡੀ ਗਿਣਤੀ ਵਿਚ ਪਹੁੰਚਣਗੇ। ਉਨ੍ਹਾਂ ਪੰਜਾਬ ਦੀ ਮਾਨ ਸਰਕਾਰ ’ਤੇ ਵਰ੍ਹਦਿਆਂ ਕਿਹਾ ਕਿ ਸੂਬੇ ਅੰਦਰ ਕਾਨੂੰਨ ਵਿਵਸਥਾ ਅਤੇ ਨਸ਼ੇ ਦੀ ਗੰਭੀਰ ਸਮੱਸਿਆ ਲਈ ਸੂਬਾ ਸਰਕਾਰ ਜ਼ਿੰਮੇਵਾਰ ਹੈ ਕਿਉਂਕਿ ਮਾਨਸਾ ਵਿਚ ਪਰਵਿੰਦਰ ਸਿੰਘ ਝੋਟਾ ਦੇ ਕਤਲ ਅਤੇ ਹਾਲ ਹੀ ਵਿਚ ਨਸ਼ੇ ਕਾਰਨ ਹੋਈ ਇਕ ਹੋਰ ਮੌਤ ਦੇ ਮਾਮਲੇ ਵਿਚ ਪੁਲਿਸ ਦੀ ਕਾਰਜ ਪ੍ਰਣਾਲੀ ’ਤੇ ਸਵਾਲੀਆ ਚਿੰਨ੍ਹ ਲੱਗਿਆ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਆਮ ਆਦਮੀ ਪਾਰਟੀ ਦੇ ਸ਼ਾਸਨ ਦੌਰਾਨ ਕਾਨੂੰਨ ਤੇ ਵਿਵਸਥਾ ਮਾੜੇ ਹਾਲਾਤ ਵਿਚ ਪਹੁੰਚ ਗਏ ਹਨ। ਦਿਨ ਦਿਹਾੜੇ ਅਪਰਾਧਿਕ ਵਾਰਦਾਤਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ। ਸੂਬੇ ਦੇ ਵੱਖ-ਵੱਖ ਹਿੱਸਿਆਂ ਵਿਚ ਅਪਰਾਧਿਕ ਘਟਨਾਵਾਂ ਦਾ ਵਾਪਰਣਾ ਪੰਜਾਬ ਦੇ ਲੋਕਾਂ ਦੇ ਅੰਦਰ ਦਹਿਸ਼ਤ ਦਾ ਮਾਹੌਲ ਪੈਦਾ ਕਰ ਰਹੀਆਂ ਹਨ। ਉਨ੍ਹਾਂ ਕੇਂਦਰ ਦੀ ਭਾਜਪਾ ਸਰਕਾਰ ਨੂੰ ਵੀ ਘੇਰਦਿਆਂ ਕਿਹਾ ਕਿ ਕੇਂਦਰ ਦੀ ਮਾੜੀਆਂ ਨੀਤੀਆਂ ਦੇ ਕਾਰਨ ਹੀ ਦੇਸ਼ ਦੇ ਅੰਦਰ ਕਾਨੂੰਨ ਤੇ ਵਿਵਸਥਾ ਮਾੜੇ ਹਾਲਾਤ ਪੈਦਾ ਹੋਏ ਹਨ। ਇਸ ਮੌਕੇ ਸਾਬਕਾ ਸਰਪੰਚ ਭਗਵੰਤ ਸਿੰਘ ਚੈਨਾ, ਸਾਬਕਾ ਸਰਪੰਚ ਬਲਤੇਜ ਸਿੰਘ ਸੁਰਘੂਰੀ, ਰਾਜਵਿੰਦਰ ਸਿੰਘ ਭੁੱਲਰ ਰੋੜੀਕਪੂਰਾ ਅਤੇ ਸੱਤਾ ਭਾਊ ਕਾਸਮ ਭੱਟੀ ਆਦਿ ਮੌਜੂਦ ਸਨ।
ਪਿਛਲੀ ਖ਼ਬਰ ਡੀ.ਏ.ਵੀ ਪਬਲਿਕ ਸਕੂਲ ਵਿਖੇ ਮਹਿੰਦੀ ਮੁਕਾਬਲਾ ਉਤਸ਼ਾਹ ਤੇ ਉਮੰਗ ਨਾਲ ਸੰਪੰਨ ਅਗਲੀ ਖ਼ਬਰ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸੀਨੀਅਰ ਕਾਂਗਰਸੀ ਆਗੂ ਅਜੇਪਾਲ ਸੰਧੂ ਦੇ ਘਰ ਪੁੱਜੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।