01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਦਸਮੇਸ਼ ਮਿਸ਼ਨ ਸਕੂਲ ਹਰੀਨੌ ’ਚ ਰਾਸ਼ਟਰੀ ਏਕਤਾ ਦਿਵਸ ਮਨਾਇਆ

ਕੋਟਕਪੂਰਾ, 31 ਅਕਤੂਬਰ (ਹਰਪ੍ਰੀਤ ਸਿੰਘ ਚਾਨਾ)-ਦਸਮੇਸ਼ ਮਿਸ਼ਨ ਸੀਨੀਅਰ ਸੈਕੰਡਰੀ ਸਕੂਲ ਹਰੀਨੌ ਵਿਖੇ ਐਨ. ਐਸ ਐਸ ਯੂਨਿਟ ਵਲੋਂ ਰਾਸ਼ਟਰੀ ਏਕਤਾ ਦਿਵਸ ਮਨਾਇਆ ਗਿਆ।

ਅਜੀਤ ਡੈਸਕ 01-11-2026
ਕੋਟਕਪੂਰਾ, 31 ਅਕਤੂਬਰ (ਹਰਪ੍ਰੀਤ ਸਿੰਘ ਚਾਨਾ)-ਦਸਮੇਸ਼ ਮਿਸ਼ਨ ਸੀਨੀਅਰ ਸੈਕੰਡਰੀ ਸਕੂਲ ਹਰੀਨੌ ਵਿਖੇ ਐਨ.ਐਸ ਐਸ ਯੂਨਿਟ ਵਲੋਂ ਰਾਸ਼ਟਰੀ ਏਕਤਾ ਦਿਵਸ ਮਨਾਇਆ ਗਿਆ। ਇਸ ਮੌਕੇ ਐਨ.ਐਸ.ਐਸ ਪ੍ਰੋਗਰਾਮ ਅਫ਼ਸਰ ਸ਼ਮਿੰਦਰ ਕੌਰ ਨੇ ਵਿਦਿਆਰਥੀਆਂ ਨੂੰ ਦੱਸਿਆ ਕਿ ਇਹ ਦਿਵਸ ਸਾਨੂੰ ਭਾਰਤ ਦੇ ਲੋਹ ਪੁਰਸ਼ ਸਰਦਾਰ ਵੱਲਭ ਭਾਈ ਪਟੇਲ ਦੀ ਯਾਦ ਦਿਵਾਉਂਦਾ ਹੈ, ਜਿਨ੍ਹਾਂ ਨੇ ਆਪਣੀ ਦ੍ਰਿੜ ਇੱਛਾ ਸ਼ਕਤੀ ਅਤੇ ਦੇਸ਼ ਭਗਤੀ ਨਾਲ ਅੱਜ ਦੇ ਭਾਰਤ ਨੂੰ ਇਕ ਕਰਕੇ ਸਾਨੂੰ ਦਿੱਤਾ। ਸਰਦਾਰ ਪਟੇਲ ਨੇ ਸਾਡੇ ਦੇਸ਼ ਦੀ ਏਕਤਾ ਲਈ ਬਹੁਤ ਮਹੱਤਵਪੂਰਨ ਭੂਮਿਕਾ ਨਿਭਾਈ। ਉਨ੍ਹਾਂ ਵੱਖ-ਵੱਖ ਰਿਆਸਤਾਂ ਨੂੰ ਇਕੱਠੇ ਕਰਕੇ ਮਜ਼ਬੂਤ ਅਤੇ ਇਕ ਭਾਰਤ ਦਾ ਨਿਰਮਾਣ ਕੀਤਾ। ਅੱਜ ਸਾਨੂੰ ਉਨ੍ਹਾਂ ਦੇ ਨਕਸ਼ੇ ਕਦਮਾਂ ’ਤੇ ਚੱਲ ਕੇ ਦੇਸ਼ ਦੀ ਏਕਤਾ ਨੂੰ ਹੋਰ ਮਜ਼ਬੂਤ ਕਰਨ ਦੀ ਲੋੜ ਹੈ। ਇਸ ਉਪਰੰਤ ਕੁਝ ਬੱਚਿਆਂ ਵਲੋਂ ਰਾਸ਼ਟਰੀ ਏਕਤਾ ਸਬੰਧੀ ਕਵਿਤਾ ਉਚਾਰਨ ਮੁਕਾਬਲੇ ਵਿਚ ਭਾਗ ਲਿਆ ਗਿਆ। ਸਕੂਲ ਦੇ ਮੈਨੇਜਿੰਗ ਡਾਇਰੈਕਟਰ ਬਲਜੀਤ ਸਿੰਘ ਨੇ ਕਿਹਾ ਕਿ ਸਾਡਾ ਦੇਸ਼ ਵੱਖ ਵੱਖ ਸੱਭਿਆਚਾਰਾਂ, ਭਾਸ਼ਾਵਾਂ ਅਤੇ ਧਰਮਾਂ ਦਾ ਦੇਸ਼ ਹੈ। ਇਸ ਵਖਰੇਵੇਂ ਵਿਚ ਹੀ ਸਾਡੀ ਏਕਤਾ ਲੁਕੀ ਹੋਈ ਹੈ। ਸਾਨੂੰ ਇਸ ਵਖਰੇਵੇਂ ਹੋਣ ’ਤੇ ਵੀ ਸਾਡੀ ਏਕਤਾ ਦਾ ਮਾਣ ਕਰਨਾ ਚਾਹੀਦਾ ਹੈ ਅਤੇ ਇਕ ਦੂਜੇ ਦਾ ਸਤਿਕਾਰ ਕਰਨਾ ਚਾਹੀਦਾ ਹੈ। ਸਕੂਲ ਦੇ ਡਾਇਰੈਕਟਰ ਪ੍ਰਿੰਸੀਪਲ ਸੁਰਿੰਦਰ ਕੌਰ ਅਤੇ ਪ੍ਰਿੰਸੀਪਲ ਸੋਮਾ ਦੇਵੀ ਨੇ ਵਿਦਿਆਰਥੀਆਂ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ। ਇਸ ਮੌਕੇ ਸੀਨੀਅਰ ਕੋਆਰਡੀਨੇਟਰ ਸਤਵਿੰਦਰ ਕੌਰ ਅਤੇ ਹੋਰ ਸਕੂਲ ਸਟਾਫ਼ ਹਾਜ਼ਰ ਸੀ।
ਪਿਛਲੀ ਖ਼ਬਰ ਨੈਸ਼ਨਲ ਪੱਧਰ ਗਤਕਾ ਮੁਕਾਬਲਿਆਂ ਦੇ ਜੇਤੂ ਖਿਡਾਰੀਆਂ ਨੂੰ ਕੀਤਾ ਸਨਮਾਨਿਤ ਅਗਲੀ ਖ਼ਬਰ ਮਲੋਟ ਦੇ ਪਿੰਡ ਅਬੁਲ ਖੁਰਾਣਾ ਵਿਖੇ ਨਸ਼ਿਆਂ ਖ਼ਿਲਾਫ਼ ਪੁਲਿਸ ਦੀ ਵੱਡੀ ਛਾਪੇਮਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।