01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਐਸ.ਬੀ.ਆਰ.ਐਸ. ਕਾਲਜ ਫ਼ਾਰ ਵੂਮੈਨ ਘੁੱਦੂਵਾਲਾ ਵਿਖੇ ਮਿੰਨੀ ਮੈਰਾਥਨ ਕਰਵਾਈ

ਸਾਦਿਕ, 31 ਅਕਤੂਬਰ (ਆਰ. ਐਸ.

ਐਸ.ਬੀ.ਆਰ.ਐਸ. ਕਾਲਜ ਫਾਰ ਵੂਮੈਨ ਘੁੱਦੂਵਾਲਾ ਵਿਖੇ ਕਰਵਾਈ ਗਈ ਮਿੰਨੀ ਮੈਰਾਥਨ ਦੀ ਸ਼ੁਰੂਆਤ ਕਰਵਾਉਂਦੇ ਹੋਏ ਮੁੱਖ ਮਹਿਮਾਨ ਅਤੇ ਸਟਾਫ਼। ਅਜੀਤ ਤਸਵੀਰ 01-11-2026
ਸਾਦਿਕ, 31 ਅਕਤੂਬਰ (ਆਰ.ਐਸ.ਧੁੰਨਾ)-ਐਸ.ਬੀ.ਆਰ.ਐਸ. ਕਾਲਜ ਫਾਰ ਵੂਮੈਨ ਘੁੱਦੂਵਾਲਾ ਵਿਖੇ ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਵਿਦਿਆਰਥਣਾਂ ਅਤੇ ਸਮਾਜ ਵਿਚ ਨਸ਼ਿਆਂ ਵਿਰੁੱਧ ਜਾਗਰੂਕਤਾ ਪੈਦਾ ਕਰਨ ਦੇ ਉਦੇਸ਼ ਨਾਲ ਮਿੰਨੀ ਮੈਰਾਥਨ ਕਰਵਾਈ ਗਈ। ਜਿਸ ਵਿਚ ਸਰਪੰਚ ਜੈਦੀਪ ਸਿੰਘ ਘੁੱਦੂਵਾਲਾ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਏ। ਕਾਲਜ ਦੀਆਂ ਵਿਦਿਆਰਥਣਾਂ ਨੇ ਬੜੇ ਉਤਸ਼ਾਹ ਨਾਲ ਮਿੰਨੀ ਮੈਰਾਥਨ ਵਿਚ ਭਾਗ ਲੈ ਕੇ ਨਸ਼ਿਆਂ ਵਿਰੁੱਧ ਜਾਗਰੂਕਤਾ ਦਾ ਸੰਦੇਸ਼ ਦਿੰਦਿਆਂ ਲੋਕਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ, ਖੇਡਾਂ ਅਤੇ ਕਸਰਤ ਨੂੰ ਆਪਣੀ ਰੋਜ਼ਾਨਾ ਜ਼ਿੰਦਗੀ ਦਾ ਹਿੱਸਾ ਬਣਾਉਣ ਅਤੇ ਸਮਾਜ ਨੂੰ ਨਸ਼ਾ ਮੁਕਤ ਬਣਾਉਣ ਵਿਚ ਸਹਿਯੋਗ ਦੇਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸਰਪੰਚ ਜੈਦੀਪ ਸਿੰਘ ਨੇ ਕਾਲਜ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਨਸ਼ਿਆਂ ਵਿਰੁੱਧ ਲੜਾਈ ਵਿਚ ਸਮਾਜ ਦੇ ਹਰ ਵਰਗ ਦੀ ਭਾਗੀਦਾਰੀ ਬਹੁਤ ਜ਼ਰੂਰੀ ਹੈ। ਉਨ੍ਹਾਂ ਬੱਚਿਆਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਖੇਡਾਂ ਅਤੇ ਸਿਹਤਮੰਦ ਗਤੀਵਿਧੀਆਂ ਨਾਲ ਜੁੜਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਨਵਨੀਤ ਕੌਰ ਢਿੱਲੋਂ ਨੇ ਕਿਹਾ ਕਿ ਨਸ਼ਾ ਸਾਡੇ ਸਮਾਜ ਲਈ ਇਕ ਗੰਭੀਰ ਸਮੱਸਿਆ ਹੈ ਜਿਸ ਨੂੰ ਖਤਮ ਕਰਨ ਲਈ ਹਰ ਵਿਅਕਤੀ ਨੂੰ ਆਪਣੀ ਜ਼ਿੰਮੇਵਾਰੀ ਸਮਝਣੀ ਚਾਹੀਦੀ ਹੈ। ਇਸ ਪ੍ਰੋਗਰਾਮ ਦੀਆਂ ਤਿਆਰੀਆਂ ਅਤੇ ਪ੍ਰਬੰਧ ਐਨ.ਐਸ.ਐਸ. ਨੋਡਲ ਅਫ਼ਸਰ ਪ੍ਰੋਫੈਸਰ ਪਿਆਰੀ ਕੌਰ ਵਲੋਂ ਕੀਤੇ ਗਏ। ਸਮਾਗਮ ਦੇ ਅਖੀਰ ’ਚ ਮਿੰਨੀ ਮੈਰਾਥਨ ਦੀਆਂ ਜੇਤੂ ਵਿਦਿਆਰਥਣਾਂ ਸਰਪੰਚ ਜੈਦੀਪ ਸਿੰਘ ਵਲੋਂ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਮਾਗਮ ’ਚ ਸ਼ਾਮਿਲ ਹਰ ਵਿਅਕਤੀ ਨੇ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਕਰਨ, ਨੌਜਵਾਨ ਪੀੜੀ ਨੂੰ ਸਿਹਤਮੰਦ ਅਤੇ ਨਸ਼ਾ ਰਹਿਤ ਜੀਵਨ ਵੱਲ ਪ੍ਰੇਰਿਤ ਕਰਨ ਦਾ ਸੰਕਲਪ ਲਿਆ।
ਪਿਛਲੀ ਖ਼ਬਰ ਯੂਨੀਵਰਸਿਟੀ ਕਾਲਜ ਆਫ਼ ਨਰਸਿੰਗ ’ਚ ਰਾਸ਼ਟਰੀ ਏਕਤਾ ਦਿਵਸ ਮਨਾਇਆ ਅਗਲੀ ਖ਼ਬਰ ਵਿਦਿਆਰਥੀਅਆਂ ਲਈ ਮਾਈਂਡਫੁਲਨੈਸ ਪ੍ਰੋਗਰਾਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।