ਦੋ ਵਾਰ ਵਿਧਾਇਕ ਬਣੇ ਕੁਲਤਾਰ ਸਿੰਘ ਸੰਧਵਾਂ ਨੂੰ ਪਾਰਟੀ ਨੇ ਮੁੜ ਉਮੀਦਵਾਰ ਐਲਾਨਿਆ
ਕੋਟਕਪੂਰਾ, 31 ਅਕਤੂਬਰ (ਹਰਪ੍ਰੀਤ ਸਿੰਘ ਚਾਨਾ, ਰਿੰਕੂ ਮਲਹੋਤਰਾ)-ਪੰਜਾਬ ਵਿਧਾਨ ਸਭਾ ਚੋਣਾਂ 2027 ਲਈ ਆਮ ਆਦਮੀ ਪਾਰਟੀ ਵਲੋਂ 40 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਗਈ ਹੈ। ਜਿਸ ਦੌਰਾਨ ਵਿਧਾਨ ਸਭਾ ਦੇ ਸਪੀਕਰ ਅਤੇ ਹਲਕਾ ਕੋਟਕਪੂਰਾ ਤੋਂ ਲਗਾਤਾਰ ਦੋ ਵਾਰ ਵਿਧਾਇਕ ਚੁਣੇ ਗਏ ਕੁਲਤਾਰ ਸਿੰਘ ਸੰਧਵਾਂ ਨੂੰ ਪਾਰਟੀ ਵਲੋਂ ਤੀਜੀ ਵਾਰ ਉਮੀਦਵਾਰ ਐਲਾਨਿਆ ਗਿਆ ਹੈ।
ਕ
ਕੋਟਕਪੂਰਾ ਤੋਂ ਉਮੀਦਵਾਰ ਕੁਲਤਾਰ ਸਿੰਘ ਸੰਧਵਾਂ
01-11-2026
ਕੋਟਕਪੂਰਾ, 31 ਅਕਤੂਬਰ (ਹਰਪ੍ਰੀਤ ਸਿੰਘ ਚਾਨਾ, ਰਿੰਕੂ ਮਲਹੋਤਰਾ)-ਪੰਜਾਬ ਵਿਧਾਨ ਸਭਾ ਚੋਣਾਂ 2027 ਲਈ ਆਮ ਆਦਮੀ ਪਾਰਟੀ ਵਲੋਂ 40 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਗਈ ਹੈ। ਜਿਸ ਦੌਰਾਨ ਵਿਧਾਨ ਸਭਾ ਦੇ ਸਪੀਕਰ ਅਤੇ ਹਲਕਾ ਕੋਟਕਪੂਰਾ ਤੋਂ ਲਗਾਤਾਰ ਦੋ ਵਾਰ ਵਿਧਾਇਕ ਚੁਣੇ ਗਏ ਕੁਲਤਾਰ ਸਿੰਘ ਸੰਧਵਾਂ ਨੂੰ ਪਾਰਟੀ ਵਲੋਂ ਤੀਜੀ ਵਾਰ ਉਮੀਦਵਾਰ ਐਲਾਨਿਆ ਗਿਆ ਹੈ। ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਹਲਕੇ ਦੀ ਸੇਵਾ ਲਈ ਉਨ੍ਹਾਂ ’ਤੇ ਪ੍ਰਗਟਾਏ ਵਿਸ਼ਵਾਸ ਲਈ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਮੁੱਚੀ ਪਾਰਟੀ ਹਾਈਕਮਾਂਡ ਦਾ ਤਹਿ ਦਿਲੋਂ ਧੰਨਵਾਦ ਕੀਤਾ। ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਅਕਾਲ ਪੁਰਖ ਵਾਹਿਗੁਰੂ ਜੀ ਦੀ ਅਪਾਰ ਬਖ਼ਸ਼ਿਸ਼ ਅਤੇ ਪਾਰਟੀ ਲੀਡਰਸ਼ਿਪ ਦੇ ਵਿਸ਼ਵਾਸ ਸਦਕਾ ਉਨ੍ਹਾਂ ਨੂੰ ਵਿਧਾਨ ਸਭਾ ਹਲਕਾ ਕੋਟਕਪੂਰਾ ਦੀ ਲਗਾਤਾਰ ਤੀਜੀ ਵਾਰ ਸੇਵਾ ਕਰਨ ਦਾ ਮੌਕਾ ਮਿਲਣਾ ਵੱਡੇ ਮਾਣ ਅਤੇ ਜ਼ਿੰਮੇਵਾਰੀ ਵਾਲੀ ਗੱਲ ਹੈ। ਉਨ੍ਹਾਂ ਆਪਣੇ ਪਿਛਲੇ ਚੋਣ ਸਫ਼ਰ ਦਾ ਜ਼ਿਕਰ ਕਰਦਿਆਂ ਕਿਹਾ ਕਿ ਸਾਲ 2017 ਦੀਆਂ ਵਿਧਾਨ ਸਭਾ ਚੋਣਾਂ ਵਿਚ ਹਲਕੇ ਦੇ ਲੋਕਾਂ ਨੇ ਉਨ੍ਹਾਂ ਨੂੰ 10,075 ਵੋਟਾਂ ਦੇ ਫ਼ਰਕ ਨਾਲ ਜਿਤਾਇਆ, ਜਦਕਿ 2022 ਦੀਆਂ ਚੋਣਾਂ ਵਿਚ ਇਹ ਜਿੱਤ ਦਾ ਫ਼ਰਕ ਵਧ ਕੇ 21,130 ਵੋਟ ਹੋ ਗਿਆ। ਉਨ੍ਹਾਂ ਕਿਹਾ ਕਿ ਇਹ ਹਲਕੇ ਦੇ ਲੋਕਾਂ ਵਲੋਂ ਦਿੱਤੇ ਪਿਆਰ, ਸਤਿਕਾਰ ਅਤੇ ਵਿਸ਼ਵਾਸ ਦਾ ਪ੍ਰਤੀਕ ਹੈ। ਸਪੀਕਰ ਸੰਧਵਾਂ ਨੇ ਕਿਹਾ ਕਿ ਉਨ੍ਹਾਂ ਨੂੰ ਪੂਰਨ ਆਸ ਅਤੇ ਵਿਸ਼ਵਾਸ ਹੈ ਕਿ ਵਿਧਾਨ ਸਭਾ ਹਲਕਾ ਕੋਟਕਪੂਰਾ ਦੇ ਸੂਝਵਾਨ ਅਤੇ ਸੁਹਿਰਦ ਵੋਟਰ ਪਹਿਲਾਂ ਨਾਲੋਂ ਵੀ ਵੱਧ ਪਿਆਰ, ਸਤਿਕਾਰ ਅਤੇ ਮਾਣ ਬਖ਼ਸ਼ਣਗੇ। ਜ਼ਿਕਰਯੋਗ ਹੈ ਕਿ ਕੁਲਤਾਰ ਸਿੰਘ ਸੰਧਵਾਂ ਦਾ ਪਰਿਵਾਰਕ ਸਬੰਧ ਦੇਸ਼ ਦੇ ਸਾਬਕਾ ਰਾਸ਼ਟਰਪਤੀ ਸਵ. ਗਿਆਨੀ ਜ਼ੈਲ ਸਿੰਘ ਸੰਧਵਾਂ ਦੇ ਪਰਿਵਾਰ ਨਾਲ ਹੈ। ਉਹ ਆਮ ਆਦਮੀ ਪਾਰਟੀ ਦੇ ਕਿਸਾਨ ਵਿੰਗ ਦੇ ਪ੍ਰਧਾਨ ਅਤੇ ਪ੍ਰੋਗਰੈਸਿਵ ਸਰਪੰਚ ਯੂਨੀਅਨ ਦੇ ਪ੍ਰਧਾਨ ਵਜੋਂ ਵੀ ਸੇਵਾਵਾਂ ਨਿਭਾ ਚੁੱਕੇ ਹਨ। ਇਸ ਤੋਂ ਇਲਾਵਾ ਉਹ ਭਾਈ ਘਨੱਈਆ ਕੈਂਸਰ ਰੋਕੋ ਸੇਵਾ ਸੁਸਾਇਟੀ ਨਾਲ ਵੀ ਜੁੜੇ ਰਹੇ ਹਨ ਅਤੇ ਸਿੱਖਿਆ, ਸਿਹਤ, ਖੇਤੀਬਾੜੀ ਤੇ ਸਮਾਜ ਸੇਵਾ ਦੇ ਖੇਤਰਾਂ ਵਿਚ ਦਿਲਚਸਪੀ ਰੱਖਦੇ ਹਨ।