ਜ਼ਿਲ੍ਹੇ ਵਿਚ 5.02 ਲੱਖ ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਹੋਈ- ਡਿਪਟੀ ਕਮਿਸ਼ਨਰ
ਸ੍ਰੀ ਮੁਕਤਸਰ ਸਾਹਿਬ, 2 ਨਵੰਬਰ (ਹਰਮਹਿੰਦਰ ਪਾਲ)-ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਨੇ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਚੱਲ ਰਹੀ ਝੋਨੇ ਦੇ ਖ਼ਰੀਦ ਪ੍ਰਬੰਧਾਂ ਸੰਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੰਡੀਆਂ ਵਿਚ ਝੋਨੇ ਦੀ ਖ਼ਰੀਦ ਦੇ ਨਾਲ ਲਿਫ਼ਟਿੰਗ ’ਤੇ ਵਿਸ਼ੇਸ਼ ਜ਼ੋਰ ਦਿੱਤਾ ਜਾ ਰਿਹਾ ਹੈ। ਜ਼ਿਲ੍ਹੇ ਦੀਆਂ ਮੰਡੀਆਂ ਵਿਚ ਝੋਨੇ ਦੀ ਖ਼ਰੀਦ ਦਾ ਕੰਮ ਸੁਚਾਰੂ ਢੰਗ ਨਾਲ ਜਾਰੀ ਹੈ ਅਤੇ ਕਿਸਾਨਾਂ ਦੀ ਫ਼ਸਲ ਦੀ ਖ਼ਰੀਦ ਦੇ ਨਾਲ-ਨਾਲ ਲਿਫ਼ਟਿੰਗ ਦਾ ਕੰਮ ਵੀ ਕੀਤਾ ਜਾ ਰਿਹਾ ਹੈ।
ਅਜੀਤ ਡੈਸਕ
03-11-2026